ਪੰਜਾਬ ਸਰਕਾਰ ਵਲੋਂ ਲਗਾਤਾਰ ਸਿੱਖਿਆ ਤੇ ਸਿਹਤ ਵਿਭਾਗ ਦਾ ਮਿਆਰ ਉੱਚਾ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਜਾਂ ਉਪਰਾਲੇ ਦੇ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਸਰਕਾਰੀ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।
ਸਿੱਖਿਆ ਵਿਭਾਗ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵੱਲੋਂ ਤਰੱਕੀ ਦਿੱਤੀ ਹੈ। ਦੱਸ ਦੇਈਏ ਕਿ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ (ਬੀਪੀਈਓ) ਨੂੰ ਹੈੱਡਮਾਸਟਰ/ਮੁੱਖ ਅਧਿਆਪਕਾਵਾਂ ਵਜੋਂ ਤਰੱਕੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਜਿਨ੍ਹਾਂ ਅਧਿਆਪਕਾਂ ਨੂੰ ਤੱਰਕੀ ਮਿਲੀ ਹੈ ਉਹਨਾਂ ਦਾ ਪ੍ਰੋਬੇਸ਼ਨਰੀ ਸਮਾਂ ਇੱਕ ਸਾਲ ਦਾ ਹੋਵੇਗਾ। ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਇਹ ਕਦਮ ਸਿੱਖਿਆ ਖੇਤਰ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।