ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸੁਵਿਧਾ ਲਈ ਇੱਕ ਨਵੀਂ ਪਹਿਲ ਕਦਮੀ ਕਰਦਿਆਂ ਨਗਰ ਕੌਂਸਲ ਵਿੱਚ ‘ਸਿੰਗਲ ਵਿੰਡੋ’ ਦੀ ਸ਼ੁਰੂਆਤ ਕੀਤੀ ਗਈ ।
ਇਸ ਸਿੰਗਲ ਵਿੰਡੋ ਖੋਲ੍ਹਣ ਦਾ ਮੁੱਖ ਉਦੇਸ਼ ਲੋਕਾਂ ਨੂੰ ਦਫ਼ਤਰ ਦੀ ਖੱਜਲ ਖੁਆਰੀ ਤੋਂ ਮੁਕਤ ਕਰਵਾਉਣਾ ਹੈ। ਸਿੰਗਲ ਵਿੰਡੋ ਵਿਚ ਤਾਇਨਾਤ ਨਗਰ ਕੌਂਸਲ ਕਰਮਚਾਰੀ ਦਫ਼ਤਰ ਵਿਚ ਕੰਮ ਕਰਵਾਉਣ ਲਈ ਆਉਂਦੇ ਹਰੇਕ ਵਿਅਕਤੀ ਦਾ ਨਾਮ ਅਤੇ ਉਸਦੀ ਜੋ ਸਮੱਸਿਆ ਜਾਂ ਕੰਮ ਹੈ ਉਹ ਦਰਜ ਕੀਤਾ ਜਾਵੇਗਾ। ਸ਼ਹਿਰ ਵਾਸੀ ਦੀ ਸਮੱਸਿਆ ਲਈ ਜੋ ਕੰਮ ਹੋਵੇਗਾ, ਸਬੰਧਿਤ ਦਫ਼ਤਰ ਦੀ ਜਿੰਮੇਵਾਰੀ ਹੋਵੇਗੀ ਕਿ ਪਾਬੰਦ ਸਮੇਂ ਵਿਚ ਇਸਦਾ ਨਿਪਟਾਰਾ ਕਰ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾਵੇ।
ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਵਿਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਦੇ ਵੀ ਕਰਮਚਾਰੀਆਂ ਨੂੰ ਨਿਰਦੇਸ਼ ਹਨ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਖੱਜਲ ਖੁਆਰ ਨਾ ਕੀਤਾ ਜਾਵੇ ਬਲਕਿ ਪਹਿਲ ਦੇ ਅਧਾਰ ’ਤੇ ਉਨ੍ਹਾਂ ਦੇ ਕੰਮ ਕੀਤੇ ਜਾਣ।
ਸਿੰਗਲ ਵਿੰਡੋ ਦਾ ਉਦਘਾਟਨ ਕੀਤਾ ਅਤੇ ਉਨਾਂ ਕਿਹਾ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕਿਸੇ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ ਉਨਾਂ ਦੇ ਸਹੂਲਤ ਲਈ ਇਹ ਸਿੰਗਲ ਵਿੰਡੋ ਖੋਲੀ ਗਈ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਫਰਜ਼ ਹੈ ਕਿ ਆਪਣੇ ਇਲਾਕੇ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ । ਸਿੰਗਲ ਵਿੰਡੋ ਇਲਾਕੇ ਲਈ ਇੱਕ ਵਰਦਾਨ ਸਾਬਤ ਹੋਵੇਗੀ।