ਸੋਮਵਾਰ, ਸਤੰਬਰ 15, 2025 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ

by Pro Punjab Tv
ਸਤੰਬਰ 15, 2025
in Featured News, ਪੰਜਾਬ
0

ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ। ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪੈਂਦਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪੈਂਦਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੈ।

ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ।

ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ। 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।

ਇਸ ਵਿਵਸਥਾ ਨਾਲ ਏਜੰਟ ਕਲਚਰ ਦਾ ਖਾਤਮਾ ਹੋ ਗਿਆ ਹੈ ਕਿਉਂਕਿ ਹੁਣ ਨਗਦੀ ਦੀ ਬਜਾਏ ਆਨਲਾਈਨ ਫੀਸ ਦਾ ਭੁਗਤਾਨ ਹੋਵੇਗਾ ਅਤੇ ਰਿਸ਼ਵਤ ਮੰਗਣ ਬਾਰੇ ਸ਼ਿਕਾਇਤ ਦੇਣ ਲਈ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ।

ਨਾਗਰਿਕ “ਡਰਾਫਟ ਮਾਈ ਡੀਡ”  ਟੂਲ ਦੀ ਵਰਤੋਂ ਕਰਕੇ ਆਪਣਾ ਦਸਤਾਵੇਜ਼ ਖੁਦ ਤਿਆਰ ਕਰ ਸਕਦੇ ਹਨ ਜਾਂ ਸੇਵਾ ਕੇਂਦਰਾਂ ਜਾਂ ਸੇਵਾ ਸਹਾਇਕਾਂ ਰਾਹੀਂ ਨਿਰਧਾਰਤ ਅਤੇ ਘੱਟ ਫੀਸ ਨਾਲ ਸਹਾਇਤਾ ਲੈ ਸਕਦੇ ਹਨ।

Tags: latest newslatest Updatepropunjabnewspropunjabtvpunjabi news
Share198Tweet124Share50

Related Posts

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025

ਨੀਂਦ ਆਉਣ ‘ਚ ਆਉਂਦੀ ਹੈ ਪ੍ਰੇਸ਼ਾਨੀ, ਤਾਂ ਮਦਦ ਕਰੇਗਾ ਇਹ ਘਰੇਲੂ ਤਰੀਕਾ

ਸਤੰਬਰ 15, 2025

ਜਾਣੋ ਕਦੋਂ ਹੈ ITR ਭਰਨ ਦੀ ਆਖਰੀ ਤਾਰੀਕ, ਫਾਈਲ ਨਾ ਕਰਨ ‘ਤੇ ਲੱਗੇਗਾ 5 ਹਜ਼ਾਰ ਤੱਕ ਦਾ ਜ਼ੁਰਮਾਨਾ

ਸਤੰਬਰ 15, 2025
Load More

Recent News

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.