Pension of Freedom Fighters in Punjab: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ।
ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿੱਚ ਖੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ।
ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ।
Finance, Planning, Excise and Taxation Minister Advocate @HarpalCheemaMla said that CM @BhagwantMann led Punjab government has decided to increase the pension of freedom fighters from ₹9400 per month to ₹11000 per month. This decision will be effective from August 1, 2023. pic.twitter.com/pq8L9fq09Z
— Government of Punjab (@PunjabGovtIndia) July 18, 2023
ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h