ਬੁੱਧਵਾਰ, ਮਾਰਚ 4, 2026 04:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ: ਸਕੂਲਾਂ ‘ਚ ਏ.ਆਈ.-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਸ਼ੁਰੂ

ਪੰਜਾਬ ਵਿੱਚ ਸਿੱਖਿਆ ਦਾ ਮਿਆਰ ਉੱਚਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

by Pro Punjab Tv
ਜਨਵਰੀ 5, 2026
in Featured News, ਪੰਜਾਬ
0

ਪੰਜਾਬ ਵਿੱਚ ਸਿੱਖਿਆ ਦਾ ਮਿਆਰ ਉੱਚਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ “ਬਿਓਂਡ ਮੈਂਟਰ” ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਹੀ ਸਮੇਂ ‘ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣ ਹੈ। ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦੇ ਸਫ਼ਲਤਾਪੂਰਵਕ ਲਾਗੂਕਰਨ ਨਾਲ ਪੰਜਾਬ ਭਰ ਵਿੱਚ ਇਸਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋ ਜਾਵੇਗਾ, ਜਿਸ ਨਾਲ ਪੰਜਾਬ ਆਪਣੇ ਜਨਤਕ ਸਿੱਖਿਆ ਢਾਂਚੇ ਵਿੱਚ ਯੋਜਨਾਬੱਧ ਏ.ਆਈ.-ਅਧਾਰਤ ਕਰੀਅਰ ਸੇਧ ਨੂੰ ਸ਼ਾਮਲ ਕਰਨ ਵਾਲੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕਰੀਅਰ ਸੇਧ ਦੀ ਸਹੂਲਤ ਸਿਰਫ਼ ਪੈਸੇ ਵਾਲਿਆਂ ਦਾ ਹੱਕ ਹੀ ਨਹੀਂ ਹੋਣੀ ਚਾਹੀਦੀ ਅਤੇ ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏ.ਆਈ.-ਅਧਾਰਤ ਕਾਉਂਸਲਿੰਗ ਸਹੂਲਤ ਪ੍ਰਦਾਨ ਕਰਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ, ਕੋਲ ਆਪਣੇ ਭਵਿੱਖ ਬਾਰੇ ਮਰਜ਼ੀ ਅਨੁਸਾਰ ਚੋਣ ਦਾ ਮੌਕਾ ਹੋਵੇ। ਵਿਦਿਆਰਥੀਆਂ ਨੂੰ ਡਿਜੀਟਲ ਪਲੇਟਫਾਰਮ ‘ਤੇ ਏਆਈ-ਅਧਾਰਤ ਯੋਗਤਾ ਅਤੇ ਦਿਲਚਸਪੀ ਦੀ ਮੁਲਾਂਕਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਹੋਵੇਗਾ। ਇਹ ਸਿਸਟਮ ਇੱਕ ਵਿਅਕਤੀਗਤ ਕਰੀਅਰ ਰਿਪੋਰਟ ਤਿਆਰ ਕਰੇਗਾ, ਜਿਸ ਵਿੱਚ ਵਿਦਿਆਰਥੀ ਦੀਆਂ ਸੰਭਾਵੀ ਅਕਾਦਮਿਕ ਅਤੇ ਕਿੱਤਾਮੁਖੀ ਰੁਚੀਆਂ ਨੂੰ ਉਜਾਗਰ ਕੀਤਾ ਜਾਵੇਗਾ ਅਤੇ ਫਿਰ ਪੇਸ਼ੇਵਰ ਸਲਾਹਕਾਰ ਵਿਦਿਆਰਥੀਆਂ ਨਾਲ ਵਨ-ਟੂ-ਵਨ ਸੈਸ਼ਨ ਕਰਨਗੇ, ਜਿਸ ਵਿੱਚ ਮਾਪਿਆਂ ਨੂੰ ਸ਼ਾਮਲ ਕਰਕੇ ਰਿਪੋਰਟ ‘ਤੇ ਚਰਚਾ ਕਰਦਿਆਂ ਇੱਕ ਕਾਰਜਸ਼ੀਲ ਯੋਜਨਾ ਤਿਆਰ ਕੀਤੀ ਜਾਵੇਗੀ।

Tags: cm maanlatest newslatest Updatemaan govtpropunjabtvpunjab govtpunjab news
Share198Tweet124Share50

Related Posts

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮਾਰਚ 3, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.