ਸੋਮਵਾਰ, ਜੂਨ 1, 2026 12:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦਾ ਇਤਿਹਾਸਕ ਐਲਾਨ ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ

by Pro Punjab Tv
ਅਪ੍ਰੈਲ 15, 2026
in Featured News, ਪੰਜਾਬ
0

ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ “ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣਾ ਚੰਗੀ ਤਰ੍ਹਾਂ ਜਾਣਦੀ ਹੈ, ਜੋ ਪੂਰੀ “ਇਮਾਨਦਾਰੀ ਅਤੇ ਦੂਰਅੰਦੇਸ਼ੀ ਨਾਲ ਚਲਦੀ ਹੈ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਇੱਕ ਵਾਅਦਾ ਨਹੀਂ ਸਗੋਂ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਖਿਆਲ ਰੱਖਦਿਆਂ ਲੋਕ ਭਲਾਈ ਉਪਰਾਲਿਆਂ ਦਾ ਦਾਇਰਾ ਹੋਰ ਵਿਸ਼ਾਲ ਕੀਤਾ ਜਾਵੇਗਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਲਈ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਸਿਰੜੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਨੇ ਦੇਸ਼ ਦਾ ਢਿੱਡ ਭਰਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਅੰਦਰ ਅਜੇ ਵੀ ਕੁਝ ਪਰਿਵਾਰ ਅਜਿਹੇ ਹਨ, ਜੋ ਆਪਣੀ ਰੋਜ਼ਾਨਾ ਦੇ ਰੋਜ਼ੀ-ਰੋਟੀ ਲਈ ਨਿੱਤ ਸੰਘਰਸ਼ ਕਰਦੇ ਹਨ, ਜਿਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕੀਤੀ ਹੈ।”

 

ਇਸ ਯੋਜਨਾ ਤਹਿਤ ਸੂਬਾ ਸਰਕਾਰ 40 ਲੱਖ ਪਰਿਵਾਰਾਂ ਨੂੰ ਫੂਡ ਕਿੱਟਾਂ ਪ੍ਰਦਾਨ ਕਰੇਗੀ। ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।

 

 

 

Tags: latest newslatest Updatepro punjab tvpropunjabnewspropunjabtvpunjabi news
Share197Tweet123Share49

Related Posts

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.