Punjab Earn while You Learn: ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ‘ਆਪ’ ਪੰਜੀਬ ਸਰਕਾਰ ਜਲਦੀ ਹੀ ‘Earn While You Learn’ ਪ੍ਰੋਗਰਾਮ ਸ਼ੁਰੂ ਕਰੇਗੀ। ਇਸ ਪ੍ਰੋਗਰਾਮ ਤਹਿਤ ਐੱਮਬੀਬੀਐੱਸ ਪਾਸ ਵਿਦਿਆਰਥੀਆਂ ਨੂੰ ਚੰਗੀ ਤਨਖ਼ਾਹ ਨਾਲ ਸਿਹਤ ਸੰਭਾਲ ਸੰਸਥਾਵਾਂ ‘ਚ ਰੱਖਿਆ ਜਾਵੇਗਾ। ਇਹ ਜਾਣਕਾਰੀ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕੁਝ ਸਮਾਂ ਪਹਿਲਾਂ ਦਿੱਤੀ ਸੀ।
ਕਿੰਨੀ ਮਿਲੇਗੀ ਤਨਖਾਹ
ਮੰਤਰੀ ਬਲਬੀਰ ਮੁਤਾਬਕ ਸਰਕਾਰ ਐਮਬੀਬੀਐਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਰਿਹਾਇਸ਼ ਦੇ ਨਾਲ-ਨਾਲ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਇਸ ਦੇ ਨਾਲ ਹੀ 70,000 ਰੁਪਏ ਦੀ ਤਨਖਾਹ ਵੀ ਦਿੱਤੀ ਜਾਵੇਗੀ। ਉਨ੍ਹਾਂ ਮੁਤਾਬਕ ਇਹ ਪ੍ਰੋਗਰਾਮ ਪੰਜਾਬ ਵਿੱਚ ਸੈਕੰਡਰੀ ਸਿਹਤ ਸੇਵਾਵਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਕ੍ਰਾਂਤੀਕਾਰੀ ਸੰਕਲਪ ਹੈ।
ਉਨ੍ਹਾਂ ਕਿਹਾ ਕਿ ਐੱਮਬੀਬੀਐੱਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਮੋਡ ਰਾਹੀਂ ਮੈਡੀਕਲ ਕਾਲਜਾਂ ਦੇ ਅਧਿਆਪਕਾਂ ਤੋਂ ਪ੍ਰੈਕਟੀਕਲ ਅਤੇ ਥਿਊਰੀਟਿਕਲ ਦੋਵੇਂ ਤਰ੍ਹਾਂ ਦੀ ਨੌਕਰੀ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵੱਧ ਤੋਂ ਵੱਧ ਡਾਕਟਰਾਂ ਨੂੰ ਸਰਕਾਰੀ ਸੇਵਾਵਾਂ ਵੱਲ ਆਕਰਸ਼ਿਤ ਕਰਨ ਲਈ ਸੁਪਰ ਸਪੈਸ਼ਲਿਸਟਾਂ ਦੀਆਂ ਤਨਖਾਹਾਂ ਵਿੱਚ ਸੋਧ ਕੀਤੀ ਜਾ ਰਹੀ ਹੈ।
ਪ੍ਰਾਈਵੇਟ ਡਾਕਟਰ ਕੀਤੇ ਜਾਣਗੇ ਨਿਯੁਕਤ
ਨਾਲ ਹੀ, ਗਾਇਨੀਕੋਲੋਜਿਸਟਸ ਤੇ ਹੋਰ ਮਾਹਿਰਾਂ ਦੀ ਘਾਟ ਨਾਲ ਨਜਿੱਠਣ ਲਈ, ਸਰਕਾਰ ਸਰਜਰੀ-ਅਧਾਰਿਤ ਪ੍ਰਕਿਰਿਆਵਾਂ ਲਈ ਸਥਾਨਕ ਪੱਧਰ ‘ਤੇ ਉੱਚ ਯੋਗਤਾ ਪ੍ਰਾਪਤ ਪ੍ਰਾਈਵੇਟ ਡਾਕਟਰਾਂ ਨੂੰ ਨਿਯੁਕਤ ਕਰਨ ਲਈ ਇੱਕ ਨੀਤੀ ਲਿਆਉਣ ਦੀ ਯੋਜਨਾ ਬਣਾ ਰਹੀ ਹੈ।
ਪੰਜਾਬ ਸਿਹਤ ਮੰਤਰੀ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਕਾਲਜਾਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੈਜ਼ੀਡੈਂਸੀ ਪ੍ਰੋਗਰਾਮ ਵੀ ਸ਼ੁਰੂ ਕਰੇਗੀ।
ਇਹ ਹੈ ਸਰਕਾਰ ਦੀ ਤਰਜੀਹ
ਉਨ੍ਹਾਂ ਇਹ ਵੀ ਕਿਹਾ ਕਿ ਹਰ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸਿਹਤ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਹਾਲ ਹੀ ਦੇ ਬਜਟ ਵਿੱਚ ਇਸ ਲਈ ਮਹੱਤਵਪੂਰਨ ਰਾਖਵਾਂਕਰਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਹਨ ਅਤੇ ਜਲਦੀ ਹੀ ਅਜਿਹੇ 142 ਹੋਰ ਕਲੀਨਿਕ ਖੋਲ੍ਹੇ ਜਾਣਗੇ। ਤੰਦਰੁਸਤੀ ਕੇਂਦਰ ਪਹਿਲਾਂ ਹੀ ਕੰਮ ਕਰ ਰਹੇ ਹਨ। ਹੁਣ ਆਮ ਆਦਮੀ ਕਲੀਨਿਕ ਤੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h