Punjab Health Minister: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੀਆ ਤੇ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ ਤਾਂ ਜੋ ਸਿੱਖਿਆ ਤੇ ਸਿਹਤ ਸੇਵਾਵਾਂ ਵਿੱਚ ਹੋਰ ਵਧੇਰੇ ਸੁਧਾਰ ਲਿਆਂਦਾ ਜਾ ਸਕੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਦੌਰੇ ਦੌਰਾਨ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਪਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਹੜਾ ਵੀ ਮਰੀਜ਼ ਸਿਵਲ ਹਸਪਤਾਲ ਵਿੱਚ ਆਪਣਾ ਇਲਾਜ਼ ਕਰਵਾਉਣ ਲਈ ਆਵੇਗਾ ਚਾਹੇ ਉਹ ਐਮਰਜੈਂਸੀ ਜਾਂ ਕਿਸੇ ਵੀ ਹੋਰ ਵਾਰਡ ਵਿੱਚ ਆਵੇ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾਕਟਰੀ ਸਟਾਫ਼ ਵਲੋਂ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਗਾਈਡ ਕਰਨ ਉਪਰੰਤ ਉਸ ਦੀ ਪਰਚੀ ਬਣਵਾ ਕੇ ਸਬੰਧਤ ਡਾਕਟਰ ਦੇ ਕਮਰੇ ਤੱਕ ਛੱਡਣ ਚ ਪੂਰਨ ਮੱਦਦ ਕੀਤੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 550 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਂਦਾ ਗਿਆ ਹੈ ਜਿਸ ਤੋਂ ਹੁਣ ਤੱਕ 20 ਲੱਖ ਤੋਂ ਵਧੇਰੇ ਮਰੀਜ਼ਾ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸੂਬੇ ਦੇ ਜ਼ਿਲ੍ਹਾ, ਸਬ ਡਵੀਜ਼ਨਲ ਤੇ ਕਮਿਊਨਿਟੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਓਥੇ ਲੋੜ ਅਨੁਸਾਰ ਡਾਕਟਰਾਂ ਦੀ ਭਰਤੀ ਵੀ ਕੀਤੀ ਜਾਵੇਗੀ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਲਦ ਹੀ 550 ਨਵੇਂ ਡਾਕਟਰ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਮਰੀਜ਼ਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ।
ਇਸ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਮੂਹ ਡਾਕਟਰੀ ਸਟਾਫ਼ ਤੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਬਾਰੀਕੀ ਨਾਲ ਜਾਣਿਆ। ਉਨ੍ਹਾਂ ਵਿਸ਼ੇਸ਼ ਤੌਰ ਤੇ ਸਿਵਲ ਹਸਪਤਾਲ ਵਿਖੇ ਬਣੇ ਡਾਇਲਸੈਸ ਸੈਂਟਰ ਦਾ ਵੀ ਦੌਰਾ ਕੀਤਾ ਜਿਸ ਤੇ ਹਸਪਤਾਲ ਵਿਖੇ ਸਾਫ਼-ਸਫ਼ਾਈ ਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਤਸ਼ੱਲੀ ਵੀ ਪ੍ਰਗਟਾਈ।
ਇਸ ਮੌਕੇ ਸਿਹਤ ਮੰਤਰੀ ਵੱਲੋਂ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੋਣ ਬਾਰੇ ਵੀ ਜਾਣਿਆ। ਉਨ੍ਹਾਂ ਮੌਜੂਦ ਡਾਕਟਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਸਮੇਂ-ਸਮੇਂ ਤੇ ਨਿਰੀਖਣ ਕਰਨਾ ਯਕੀਨੀ ਬਣਾਇਆ ਜਾਵੇ ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਸਥਾਨਕ ਲੇਕ ਵਿਊ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਡਾ. ਬਲਬੀਰ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਕਮਿਊਨਿਟੀ ਹੈਲਥ ਸੈਂਟਰ ਵਿਖੇ ਬੂਟਾ ਵੀ ਲਗਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h