CM ਮਾਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਨੂੰ ਕਣਕ ਦਾ ਮੁਫ਼ਤ ਬੀਜ ਦੇਣ ਦਾ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ, “ਕੁਦਰਤੀ ਆਫ਼ਤ ਕਰਕੇ ਪੰਜਾਬ ਇਸ ਸਮੇਂ ਸੰਕਟ ਵਿੱਚੋਂ ਲੰਘ ਰਿਹਾ ਹੈ। ਹੜ੍ਹ ਕਾਰਨ 5 ਲੱਖ ਏਕੜ ਫ਼ਸਲ ਖਰਾਬ ਹੋ ਗਈ ਹੈ ਤੇ ਕਿਸਾਨ ਇਸ ਹਾਲਤ ਵਿੱਚ ਨਹੀਂ ਹੈ ਕਿ ਉਹ ਬੀਜ ਖਰੀਦ ਸਕੇ।
ਇਸ ਲਈ ਸਰਕਾਰ ਨੇ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ ਲਿਆ ਹੈ, ਜਿਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਕਿਸਾਨਾਂ ਨੂੰ ਮੁੜ ਤੋਂ ਪੈਰਾਂ ‘ਤੇ ਖੜ੍ਹਾ ਕਰਨ ਅਤੇ ਉਨ੍ਹਾਂ ਦੇ ਖੇਤਾਂ ਵਿੱਚ ਨਵੀਂ ਜ਼ਿੰਦਗੀ ਬੀਜਣ ਦਾ ਇੱਕ ਛੋਟਾ ਜਿਹਾ ਉਪਰਾਲਾ ਕਰਨ ਦੀ ਕੋਸ਼ਿਸ ਕਰ ਰਹੇ ਹਾਂ। ਇਸ ਔਖੀ ਘੜੀ ‘ਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”