ਸਤਲੁਜ ਯਮੁਨਾ ਲਿੰਕ (SYL) ‘ਤੇ ਹਰਿਆਣਾ ਅਤੇ ਪੰਜਾਬ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ।