Punjab-Haryana Weather Update 15 April, 2023: ਅਪ੍ਰੈਲ ਦੇ ਪਹਿਲੇ ਹਫ਼ਤੇ ਆਮ ਤਾਪਮਾਨ ਤੋਂ ਹੇਠਾਂ ਅਨੁਭਵ ਕਰਨ ਤੋਂ ਬਾਅਦ ਉੱਤਰ-ਪੱਛਮੀ ਖੇਤਰ ਵਿੱਚ ਹੁਣ ਤਾਪਮਾਨ ਵਿੱਚ ਅਚਾਨਕ ਵਾਧਾ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਫਰੀਦਕੋਟ ਵਿੱਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਨਵੇਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ 16 ਅਪ੍ਰੈਲ ਤੋਂ ਮੌਸਮ ਵਿੱਚ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ 16 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਚਮਕ ਨਾਲ 30-40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਤਾਪਮਾਨ ਦਾ ਹਾਲ
ਪੰਜਾਬ ‘ਚ ਫਰੀਦਕੋਟ ਤੋਂ ਬਾਅਦ ਲੁਧਿਆਣਾ ‘ਚ 40.7 ਡਿਗਰੀ, ਪਟਿਆਲਾ ‘ਚ 39.1 ਡਿਗਰੀ, ਬਠਿੰਡਾ ‘ਚ 39.8, ਫਤਿਹਗੜ੍ਹ ਸਾਹਿਬ ‘ਚ 38.8, ਫਿਰੋਜ਼ਪੁਰ ‘ਚ 38.6, ਹੁਸ਼ਿਆਰਪੁਰ ‘ਚ 39.2, ਅੰਮ੍ਰਿਤਸਰ ‘ਚ 39.7 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦਾ ਉਛਾਲ ਆਇਆ, ਜੋ ਕਿ ਆਮ ਨਾਲੋਂ 2.4 ਡਿਗਰੀ ਵੱਧ ਸੀ। ਰੋਪੜ ਵਿੱਚ ਸਭ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Observed #Maximum #Temperature over #Punjab, #Haryana & #Chandigarh dated 14 April 2023 pic.twitter.com/GGnWXQzYu1
— IMD Chandigarh (@IMD_Chandigarh) April 14, 2023
ਹਰਿਆਣਾ ‘ਚ ਵੀ ਕਈ ਥਾਵਾਂ ‘ਤੇ ਪਾਰਾ 40 ਡਿਗਰੀ ਸੈਲਸੀਅਸ ਤੋਂ ਪਾਰ
ਗੁਆਂਢੀ ਸੂਬੇ ਹਰਿਆਣਾ ‘ਚ ਕਈ ਥਾਵਾਂ ‘ਤੇ ਪਾਰਾ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੇਵਾਤ ਦਾ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਰਿਆਣਾ ਵਿਚ ਦਿਨ ਦਾ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਨੂੰ ਪਾਰ ਕਰ ਗਿਆ। ਮੌਸਮ ਵਿਗਿਆਨੀ ਮੁਤਾਬਕ 17 ਅਪ੍ਰੈਲ ਤੱਕ ਤਾਪਮਾਨ ‘ਚ ਵਾਧਾ ਹੋਵੇਗਾ। ਇਸ ਤੋਂ ਬਾਅਦ 18 ਤੋਂ 20 ਅਪ੍ਰੈਲ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਮੌਸਮ ਵਿਗਿਆਨੀ ਡਾ: ਚੰਦਰਮੋਹਨ ਨੇ ਦੱਸਿਆ ਕਿ ਪੰਜਾਬ, ਰਾਜਸਥਾਨ, ਹਰਿਆਣਾ, ਐਨਸੀਆਰ, ਦਿੱਲੀ ਤੇ ਉੱਤਰ ਪ੍ਰਦੇਸ਼ ਦੇ ਮੈਦਾਨੀ ਸੂਬਿਆਂ ਵਿੱਚ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪੂਰੇ ਖੇਤਰ ਵਿੱਚ ਤਾਪਮਾਨ ਵੱਧ ਰਿਹਾ ਹੈ। ਹਰਿਆਣਾ ਦੇ ਨੂਹ ਵਿੱਚ ਸ਼ੁੱਕਰਵਾਰ ਨੂੰ 41.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਰਾਜ ਵਿੱਚ ਸਭ ਤੋਂ ਵੱਧ ਸੀ। ਇਸ ਤੋਂ ਇਲਾਵਾ ਫਰੀਦਾਬਾਦ ਵਿੱਚ 41.3 ਅਤੇ ਜੀਂਦ ਵਿੱਚ 41.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h