ਸੋਮਵਾਰ, ਨਵੰਬਰ 2, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Haryana Weather Update: ਪੰਜਾਬ ‘ਚ ਠੰਢ ਦਾ ਕਹਿਰ ਜਾਰੀ, ਬਠਿੰਡਾ ਦਾ ਤਾਪਮਾਨ 2 ਡਿਗਰੀ ਕੀਤਾ ਰਿਕਾਰਡ, ਹਰਿਆਣਾ ‘ਚ ਦੋ ਦਿਨ ਬਾਰਸ਼ ਦੇ ਅਸਾਰ

Weather in Punjab Haryana Today: ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੰਗਲਵਾਰ ਨੂੰ ਵੀ ਠੰਢ ਦਾ ਪ੍ਰਕੋਪ ਜਾਰੀ ਰਹੇਗਾ। ਉਧਰ ਹਰਿਆਣਾ 'ਚ ਕਮਜ਼ੋਰ ਸ਼੍ਰੇਣੀ ਦਾ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ।

by Gurjeet Kaur
ਜਨਵਰੀ 10, 2023
in ਪੰਜਾਬ
0

Weather Forecast in Punjab Haryana, 10th January 2023: ਪੰਜਾਬ ‘ਚ ਠੰਢ ਦਾ ਕਹਿਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਸੰਘਣੀ ਧੁੰਦ ਦੇ ਨਾਲ ਕੜਾਕੇ ਦੀ ਠੰਡ ਪੈ ਗਈ। ਇਸ ਕਾਰਨ ਕਈ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਡਿੱਗ ਗਿਆ ਹੈ। ਬਠਿੰਡਾ ਵਿੱਚ ਸੋਮਵਾਰ ਰਾਤ ਪਾਰਾ 2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਮੰਗਲਵਾਰ ਨੂੰ ਵੀ ਠੰਢ ਦਾ ਪ੍ਰਕੋਪ ਜਾਰੀ ਰਹੇਗਾ। ਇਸ ਦੌਰਾਨ ਦਿਨ ਭਰ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਨਾਲ ਹੀ ਬੁੱਧਵਾਰ ਤੋਂ ਸੂਬੇ ਦੇ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਤੋਂ ਇਲਾਵਾ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਹ ਸਿਲਸਿਲਾ 13 ਜਨਵਰੀ ਤੱਕ ਜਾਰੀ ਰਹੇਗਾ। ਦੂਜੇ ਪਾਸੇ ਪੱਛਮੀ ਮਾਲਵਾ ਖੇਤਰ ਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਜਾਣੋ ਹਰਿਆਣਾ ਦੇ ਮੌਸਮ ਦੇ ਹਾਲ

ਹਰਿਆਣਾ ‘ਚ ਕਮਜ਼ੋਰ ਸ਼੍ਰੇਣੀ ਦਾ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਦੱਸ ਦਈਏ ਕਿ ਕਮਜ਼ੋਰ ਸ਼੍ਰੇਣੀ ਦਾ ਵੈਸਟਰਨ ਡਿਸਟਰਬੈਂਸ 8 ਜਨਵਰੀ ਨੂੰ ਐਕਟਿਵ ਹੋਇਆ ਸੀ। ਇਸ ਦੇ ਪ੍ਰਭਾਵ ਹੇਠ ਕੁਝ ਥਾਵਾਂ ‘ਤੇ ਅੰਸ਼ਕ ਤੌਰ ‘ਤੇ ਬੱਦਲਵਾਈ ਰਹੀ। ਇਸ ਤੋਂ ਇਲਾਵਾ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ।

ਉਧਰ ਜੇਕਰ ਮੌਸਮ ਮਾਹਿਰ ਮੁਤਾਬਕ ਮੰਗਲਵਾਰ ਤੋਂ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋਵੇਗੀ ਤੇ ਇਹ ਪਹਿਲਾਂ ਨਾਲੋਂ ਜ਼ਿਆਦਾ ਪ੍ਰਭਾਵੀ ਹੋਵੇਗਾ। ਸੂਬੇ ਦੇ ਅੰਬਾਲਾ ‘ਚ ਵਿਜ਼ੀਬਿਲਟੀ 25 ਮੀਟਰ ਅਤੇ ਹਿਸਾਰ ਤੇ ਕਰਨਾਲ ਵਿੱਚ 50 ਮੀਟਰ ਰਹੀ। ਦਿੱਲੀ ਸਮੇਤ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਰਹੀ।

ਪਿਛਲੇ ਕੁਝ ਦਿਨਾਂ ਤੋਂ ਸਰਗਰਮ ਕਮਜ਼ੋਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਜਾਰੀ ਰਹੀ ਪਰ ਸਮੁੱਚੇ ਮੈਦਾਨੀ ਸੂਬਿਆਂ ‘ਚ ਮੌਸਮ ਖੁਸ਼ਕ ਰਿਹਾ। ਇਸ ਪੱਛਮੀ ਗੜਬੜ ਦਾ ਬਹੁਤਾ ਅਸਰ ਵੇਖਣ ਨੂੰ ਨਹੀਂ ਮਿਲਿਆ। ਹਾਲਾਂਕਿ, ਸੋਮਵਾਰ ਨੂੰ ਕੁਝ ਥਾਵਾਂ ‘ਤੇ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹੇ। ਇਸ ਕਾਰਨ ਕੁਝ ਥਾਵਾਂ ‘ਤੇ ਧੁੰਦ ਤੋਂ ਆਮ ਲੋਕਾਂ ਨੂੰ ਰਾਹਤ ਮਿਲੀ, ਜਦਕਿ ਕੁਝ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੀ।

ਇਸ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ। ਸੋਮਵਾਰ ਨੂੰ ਸੂਬੇ ‘ਚ ਘੱਟੋ-ਘੱਟ ਤਾਪਮਾਨ 2 ਤੋਂ 9 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ, ਜਦਕਿ ਐਤਵਾਰ ਨੂੰ ਇਹ 1.0 ਤੋਂ 5.0 ਡਿਗਰੀ ਦੇ ਵਿਚਕਾਰ ਸੀ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 11.0 ਤੋਂ 21.4 ਡਿਗਰੀ ਰਿਹਾ, ਜਦੋਂ ਕਿ ਐਤਵਾਰ ਨੂੰ ਇਹ 11.0 ਤੋਂ 19.0 ਡਿਗਰੀ ਦੇ ਵਿਚਕਾਰ ਸੀ।

ਜਾਣੋ ਆਉਣ ਵਾਲੇ ਦਿਨਾਂ ‘ਚ ਕਿਹੋ ਜਿਹਾ ਰਹੇਗਾ ਮੌਸਮ

ਮੌਸਮ ਵਿਗਿਆਨੀ ਡਾ: ਚੰਦਰਮੋਹਨ ਨੇ ਦੱਸਿਆ ਕਿ ਮੰਗਲਵਾਰ ਅਤੇ ਫਿਰ ਵੀਰਵਾਰ ਨੂੰ ਪੱਛਮੀ ਗੜਬੜੀ ਦੇ ਇੱਕ ਤੋਂ ਬਾਅਦ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੈਦਾਨੀ ਸੂਬਿਆਂ ਵਿੱਚ ਮੌਸਮ ਵਿੱਚ ਤਬਦੀਲੀ ਆਵੇਗੀ। ਇਸ ਪ੍ਰਭਾਵ ਕਾਰਨ ਇਲਾਕੇ ਦਾ ਤਾਪਮਾਨ 2 ਤੋਂ 5 ਡਿਗਰੀ ਤੱਕ ਵਧ ਜਾਵੇਗਾ ਅਤੇ ਸਮੁੱਚੇ ਇਲਾਕੇ ਨੂੰ ਕੜਾਕੇ ਦੀ ਠੰਢ ਤੋਂ ਰਾਹਤ ਮਿਲੇਗੀ।

ਇਸ ਦੌਰਾਨ 12 ਅਤੇ 13 ਜਨਵਰੀ ਨੂੰ ਪੂਰੇ ਖੇਤਰ ‘ਤੇ ਬੱਦਲ ਛਾਏ ਰਹਿਣ ਦੇ ਨਾਲ-ਨਾਲ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਅਤੇ ਬਾਕੀ ਹਰਿਆਣਾ, ਐੱਨਸੀਆਰ ਤੇ ਦਿੱਲੀ ‘ਚ ਸੀਮਤ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvPunjab Haryana Weather Updatepunjab weatherPunjab Weather Forecastpunjabi newsweather
Share227Tweet142Share57

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫਾਈਬਰ ਆਪਟਿਕਸ ਦੇ ਖੋਜੀ ਡਾ.ਨਰਿੰਦਰ ਸਿੰਘ ਕਪਾਨੀ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਭਾਰਤ ਦੀ ਪਹਿਲੀ ‘ਡਾ. ਨਰਿੰਦਰ ਸਿੰਘ ਕਪਾਨੀ ਰਿਸਰਚ ਚੇਅਰ ਦੀ ਸਥਾਪਨਾ, ਵਿਗਿਆਨਕ ਖੋਜ ਕਰਨ ਲਈ ਹਰ ਸਾਲ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਨਵੰਬਰ 1, 2026

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫਾਈਬਰ ਆਪਟਿਕਸ ਦੇ ਖੋਜੀ ਡਾ.ਨਰਿੰਦਰ ਸਿੰਘ ਕਪਾਨੀ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਭਾਰਤ ਦੀ ਪਹਿਲੀ ‘ਡਾ. ਨਰਿੰਦਰ ਸਿੰਘ ਕਪਾਨੀ ਰਿਸਰਚ ਚੇਅਰ ਦੀ ਸਥਾਪਨਾ, ਵਿਗਿਆਨਕ ਖੋਜ ਕਰਨ ਲਈ ਹਰ ਸਾਲ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਨਵੰਬਰ 1, 2026

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.