Punjab-Haryana Weather Alert: ਪੰਜਾਬ-ਹਰਿਆਣਾ ‘ਚ ਮੌਸਮ ਨੇ ਗਰਮੀ ਦਾ ਕਹਿਰ ਬਰਸਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਦੋਵੇਂ ਸੂਬਿਆਂ ‘ਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਐਤਵਾਰ ਤੇ ਸੋਮਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੰਗਲਵਾਰ ਤੋਂ ਇੱਕ ਵਾਰ ਫਿਰ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਗੱਲ ਕਰੀਏ ਹਰਿਆਣਾ ਦੀ ਤਾਂ ਇੱਥੇ ਦੇ ਸਿਰਸਾ ਦਾ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਫਰੀਦਕੋਟ ਵਿੱਚ 39.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ।
15 ਅਪ੍ਰੈਲ ਤੋਂ ਐਕਟਿਵ ਹੋਵੇਗਾ ਵੈਸਟਰਨ ਡਿਸਟਰਬੈਂਸ
ਇਸ ਦੇ ਨਾਲ ਹੀ ਰਾਹਤ ਦੀ ਗੱਲ ਹੈ ਕਿ 15 ਅਪ੍ਰੈਲ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਕਾਰਨ 16 ਅਤੇ 17 ਅਪਰੈਲ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.1 ਡਿਗਰੀ ਵੱਧ ਸੀ। ਸਮਰਾਲਾ ਵਿੱਚ 39.5, ਅੰਮ੍ਰਿਤਸਰ ਵਿੱਚ 37.6, ਲੁਧਿਆਣਾ ਵਿੱਚ 37.1, ਪਟਿਆਲਾ ਵਿੱਚ 38.3, ਬਰਨਾਲਾ ਵਿੱਚ 38.6, ਹੁਸ਼ਿਆਰਪੁਰ ਵਿੱਚ 38.1 ਅਤੇ ਬਠਿੰਡਾ ਵਿੱਚ 39 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੁਕਤਸਰ ਦਾ ਘੱਟੋ-ਘੱਟ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਹਰਿਆਣਾ ‘ਚ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਗਰਮ ਦਿਨ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਜੇਕਰ ਸਥਿਤੀ ਇਹੀ ਰਹੀ ਤਾਂ ਅਪ੍ਰੈਲ ਦੇ ਅੰਤ ਤੱਕ ਪਾਰਾ 42 ਡਿਗਰੀ ਤੋਂ ਪਾਰ ਜਾ ਸਕਦਾ ਹੈ।
ਅਪ੍ਰੈਲ ਦੇ ਅੰਤ ਤੱਕ ‘ਚ ਚਲ ਸਕਦੀ ਹੈ ਲੂ
ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਮੌਸਮ ਬਦਲਦਾ ਰਹੇਗਾ। 20 ਅਪ੍ਰੈਲ ਤੋਂ ਬਾਅਦ ਹੀ ਗਰਮੀ ਵਧਣ ਦੀ ਸੰਭਾਵਨਾ ਹੈ। ਗਰਮੀ ਦੀ ਲਹਿਰ ਅਪ੍ਰੈਲ ਦੇ ਅੰਤ ਤੱਕ ਜਾਰੀ ਰਹਿ ਸਕਦੀ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਦਿਨ 16 ਅਪ੍ਰੈਲ ਤੋਂ 31 ਮਈ ਤੱਕ ਹੁੰਦੇ ਹਨ। ਇਸ ਸਾਲ ਲਗਾਤਾਰ ਪੱਛਮੀ ਗੜਬੜੀ ਕਾਰਨ ਮਾਰਚ ਵਿੱਚ ਵੀ ਗਰਮੀ ਨਹੀਂ ਰਹੀ। ਹੁਣ ਅਪ੍ਰੈਲ ਵਿਚ ਵੀ ਤਾਪਮਾਨ ਆਮ ਵਾਂਗ ਰਹਿੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h