Weather Update Today: ਅਪਰੈਲ ਦੇ ਆਖਰੀ ਹਫ਼ਤੇ ਤੋਂ ਸ਼ੁਰੂ ਹੋਈ ਬੇਮੌਸਮੀ ਬਾਰਸ਼ ਦਾ ਸਿਲਸਿਲਾ ਉੱਤਰੀ ਭਾਰਤ ਵਿੱਚ ਅਜੇ ਵੀ ਜਾਰੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਮੌਸਮ ਦਾ ਇਹ ਮਿਜਾਜ਼ ਜਾਰੀ ਰਹੇਗਾ।
Punjab-Haryana Weather Update, 02 May 2023: ਬੀਤੇ ਕੁਝ ਦਿਨਾਂ ਤੋਂ ਗਰਮੀ ਦੀ ਮਾਰ ਝੱਲ ਰਹੇ ਉਤਰੀ ਭਾਰਤ ਨੂੰ ਪੈ ਰਹੀ ਕੁਝ ਰਾਹਤ ਮਿਲੀ ਹੈ। ਦੱਸ ਦਈਏ ਕਿ ਵੈਸਟਰ ਡਿਸਟਰਬੈਂਸ ਐਕਟਿਵ ਹੋਣ ਮਗਰੋਂ ਉਤਰ ਭਾਰਤ ‘ਚ ਬਾਰਸ਼ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ 4 ਤੋਂ 5 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ 16 ਮਈ ਤੱਕ ਹਰਿਆਣਾ ‘ਚ ਗਰਮੀ ਜ਼ਿਆਦਾ ਪਰੇਸ਼ਾਨ ਨਹੀਂ ਕਰੇਗੀ।
ਪੰਜਾਬ ਦੇ ਮੌਸਮ ਦਾ ਹਾਲ
ਬਦਲਦੇ ਮੌਸਮ ਕਾਰਨ ਪੰਜਾਬ ਵਿੱਚ ਸੋਮਵਾਰ ਨੂੰ ਪਾਰਾ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੋ ਦਿਨਾਂ ਵਿੱਚ ਪਾਰਾ ਸੱਤ ਡਿਗਰੀ ਤੱਕ ਡਿੱਗ ਗਿਆ। ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਸੂਬੇ ਵਿੱਚ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 4 ਅਤੇ 5 ਮਈ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਗੜੇ ਪੈਣ ਦੀ ਸੰਭਾਵਨਾ ਹੈ।
ਸੋਮਵਾਰ ਨੂੰ ਗੁਰਦਾਸਪੁਰ ਦਾ ਸਭ ਤੋਂ ਵੱਧ ਤਾਪਮਾਨ 32.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 28.4, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29.0, ਜਲੰਧਰ ਵਿੱਚ 26.9, ਮੁਹਾਲੀ ਵਿੱਚ 26.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਵੀ ਹੋਈ। ਅੰਮ੍ਰਿਤਸਰ ਵਿੱਚ 2.8 ਮਿਲੀਮੀਟਰ, ਪਟਿਆਲਾ ਵਿੱਚ 0.1 ਮਿਲੀਮੀਟਰ, ਫਰੀਦਕੋਟ ਵਿੱਚ 0.5, ਮੋਗਾ ਵਿੱਚ 1.0, ਫਿਰੋਜ਼ਪੁਰ ਵਿੱਚ 1.5 ਮਿਲੀਮੀਟਰ ਮੀਂਹ ਪਿਆ।
ਹਰਿਆਣਾ ‘ਚ ਕਿੱਥੇ ਰਿਹਾ ਤਾਪਮਾਨ
ਹਰਿਆਣਾ-ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਸੋਮਵਾਰ ਨੂੰ ਤਾਪਮਾਨ 25.7 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਅੰਬਾਲਾ ਵਿੱਚ 26.1, ਹਿਸਾਰ ਵਿੱਚ 28.6, ਕਰਨਾਲ ਵਿੱਚ 22.2, ਨਾਰਨੌਲ ਅਤੇ ਰੋਹਤਕ ਵਿੱਚ 28 ਅਤੇ 23 ਡਿਗਰੀ ਸੈਲਸੀਅਸ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h