Punjab Weather Update, Rain Alert: ਪੰਜਾਬ ‘ਚ ਠੰਢ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਹੁਣ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਹਿਮਾਚਲ ਨਾਲ ਲੱਗਦੇ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਮੰਗਲਵਾਰ ਨੂੰ ਪੂਰੇ ਪੰਜਾਬ ‘ਚ 50 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਮੌਸਮ ਵਿਭਾਗ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਘੱਟੋ-ਘੱਟ ਤਾਪਮਾਨ ਮੁਤਾਬਕ ਪੰਜਾਬ ‘ਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਦਰਜ ਕੀਤਾ ਗਿਆ। ਜਦਕਿ ਮੋਗਾ 3.5 ਡਿਗਰੀ ਅਤੇ ਰੋਪੜ 3.7 ਡਿਗਰੀ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ ਪਰ ਇਸ ਨਾਲ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਪਵੇਗਾ।
ਜਾਣੋ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਮੌਸਮ ਦਾ ਹਾਲ
23 ਜਨਵਰੀ ਦਾ ਅਲਰਟ– 23 ਜਨਵਰੀ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
DISTRICT WISE #RAINFALL FORECAST FOR #HARYANA #PUNJAB DATED 22.01.2023 pic.twitter.com/hYYkVDME9U
— IMD Chandigarh (@IMD_Chandigarh) January 22, 2023
24 ਜਨਵਰੀ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ– ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੂਰੇ ਪੰਜਾਬ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਵਿੱਚ 75 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਐਸ.ਏ.ਐਸ.ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ 50 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ 25 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
25 ਜਨਵਰੀ ਲਈ ਮੌਸਮ ਵਿਭਾਗ ਦੀ ਚੇਤਾਵਨੀ– 25 ਜਨਵਰੀ ਨੂੰ ਵੀ 5 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਥਾਵਾਂ ‘ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਰਨਤਾਰਨ, ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਮੀਂਹ ਦਾ ਅਲਰਟ ਨਹੀਂ ਹੈ। ਜਦੋਂ ਕਿ ਬਾਕੀ ਸਾਰੇ ਰਾਜਾਂ ਵਿੱਚ 25 ਤੋਂ 75% ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h