ਸ਼ੁੱਕਰਵਾਰ, ਅਕਤੂਬਰ 2, 2026 08:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ ਰਵਾਇਤੀ ਕੇਂਦਰਾਂ ਤੋਂ ਬਾਹਰ ਵੀ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਿਆ ਹੈ।

by Pro Punjab Tv
ਸਤੰਬਰ 26, 2026
in Featured, Featured News, ਪੰਜਾਬ
0

ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ ਰਵਾਇਤੀ ਕੇਂਦਰਾਂ ਤੋਂ ਬਾਹਰ ਵੀ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਿਆ ਹੈ। ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਾਲੀ 9,478 ਕਰੋੜ ਰੁਪਏ ਦੇ ਨਿਵੇਸ਼ ਨਾਲ ਮੋਹਰੀ ਰਿਹਾ ਅਤੇ ਲੁਧਿਆਣਾ 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਦੂਜੇ ਸਥਾਨ ‘ਤੇ ਹੈ। ਨਿਵੇਸ਼ ਦਾ ਇਹ ਵਧਦਾ ਦਾਇਰਾ ਨਿਵੇਸ਼ਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ ਅਤੇ ਨਾਲ ਹੀ ਪੂਰੇ ਪੰਜਾਬ ਵਿੱਚ ਨੌਕਰੀਆਂ, ਉੱਦਮ ਅਤੇ ਵਧੇਰੇ ਆਮਦਨ ਲਈ ਨਵੇਂ ਰਾਹ ਖੋਲ੍ਹ ਰਿਹਾ ਹੈ। ਅੱਜ ਇੱਥੇ ਉਦਯੋਗ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸ਼ਾਨਦਾਰ ਨਿਵੇਸ਼ ਪੰਜਾਬ ਦੇ ਉਦਯੋਗਿਕ ਈਕੋ-ਸਿਸਟਮ ਵਿੱਚ ਸਥਾਨਕ ਅਤੇ ਵਿਸ਼ਵ ਪੱਧਰੀ ਨਿਵੇਸ਼ਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ। ਸਾਡੀ ਸਰਕਾਰ ਨੇ ਬਿਹਤਰ ਬੁਨਿਆਦੀ ਢਾਂਚੇ, ਜਵਾਬਦੇਹ ਅਧਾਰਤ ਪ੍ਰਸ਼ਾਸਨ ਅਤੇ ਆਸਾਨ ਮਨਜ਼ੂਰੀ ਪ੍ਰਕਿਰਿਆਵਾਂ ਰਾਹੀਂ ਇੱਕ ਅਨੁਕੂਲ, ਪਾਰਦਰਸ਼ੀ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕੀਤਾ ਹੈ।” ਮੁੱਖ ਮੰਤਰੀ ਨੇ ਕਿਹਾ, “ਖੇਤੀਬਾੜੀ, ਨਿਰਮਾਣ, ਇੰਜੀਨੀਅਰਿੰਗ, ਟੈਕਸਟਾਈਲ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਦੀਆਂ ਰਵਾਇਤੀ ਸਮਰੱਥਾਵਾਂ ਦੇ ਨਾਲ-ਨਾਲ ਤਕਨਾਲੋਜੀ, ਨਵਿਆਉਣਯੋਗ ਊਰਜਾ, ਆਟੋਮੋਬਾਈਲ ਅਤੇ ਆਧੁਨਿਕ ਨਿਰਮਾਣ ਵਿੱਚ ਸਾਡੀਆਂ ਉੱਭਰਦੀਆਂ ਸਮਰੱਥਾਵਾਂ, ਉਦਯੋਗਿਕ ਵਿਕਾਸ ਦੇ ਅਗਲੇ ਪੜਾਅ ਲਈ ਮਜ਼ਬੂਤ ​​ਆਧਾਰ ਪ੍ਰਦਾਨ ਕਰ ਰਹੀਆਂ ਹਨ।” ਉਨ੍ਹਾਂ ਦੱਸਿਆ, “ਟਾਟਾ ਸਟੀਲ, ਜੇਐਸਡਬਲਯੂ ਸਟੀਲ, ਆਈਚੀ ਸਟੀਲਜ਼, ਵਰਧਮਾਨ, ਨੈਸਲੇ, ਹਿੰਦੁਸਤਾਨ ਲੀਵਰ, ਕਾਰਗਿਲ, ਡੀ ਹਿਊ, ਐਚਐਮਈਐਲ, ਸੰਥਾਨ ਟੈਕਸਟਾਈਲ ਅਤੇ ਫਰੂਡਨਬਰਗ ਸਮੇਤ ਕਈ ਪ੍ਰਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ ਜਾਂ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਐਸ.ਏ.ਐਸ. ਨਗਰ (ਮੋਹਾਲੀ) ਤੇਜ਼ੀ ਨਾਲ ਪੰਜਾਬ ਦੇ ਪ੍ਰਮੁੱਖ ਆਰਥਿਕ ਅਤੇ ਉਦਯੋਗਿਕ ਵਿਕਾਸ ਕੇਂਦਰਾਂ ਵਿੱਚ ਸ਼ਾਮਲ ਹੋ ਰਿਹਾ ਹੈ ਅਤੇ ਵਿੱਤੀ ਸਾਲ 2022-23 ਤੋਂ 2026-27 ਦੌਰਾਨ ‘ਕਾਮਨ ਐਪਲੀਕੇਸ਼ਨ ਫਾਰਮਾਂ’ ਰਾਹੀਂ ਪ੍ਰਾਪਤ ਹੋਏ ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਰੀ ਜ਼ਿਲ੍ਹੇ ਵਜੋਂ ਉੱਭਰਿਆ ਹੈ। ਮੋਹਾਲੀ ਨੂੰ 9,478 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਜਦਕਿ ਲੁਧਿਆਣਾ ਨੂੰ 4,968 ਕਰੋੜ ਰੁਪਏ ਦੇ ਨਿਵੇਸ਼, ਪਟਿਆਲਾ ਨੂੰ 2,590 ਕਰੋੜ ਰੁਪਏ ਦੇ ਨਿਵੇਸ਼ ਅਤੇ ਹੁਸ਼ਿਆਰਪੁਰ ਨੂੰ 2,003 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ।” ਮੁੱਖ ਮੰਤਰੀ ਨੇ ਕਿਹਾ, “ਕਈ ਹੋਰ ਜ਼ਿਲ੍ਹੇ ਵੀ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਸਫ਼ਰ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਫਤਿਹਗੜ੍ਹ ਸਾਹਿਬ ਨੂੰ 1,265 ਕਰੋੜ ਰੁਪਏ, ਬਠਿੰਡਾ ਨੂੰ 1,248 ਕਰੋੜ ਰੁਪਏ, ਕਪੂਰਥਲਾ ਨੂੰ 1,037 ਕਰੋੜ ਰੁਪਏ ਅਤੇ ਜਲੰਧਰ ਨੂੰ 1,003 ਕਰੋੜ ਰੁਪਏ ਦੇ ਪ੍ਰਸਤਾਵ ਪ੍ਰਾਪਤ ਹੋਏ।” ਉਨ੍ਹਾਂ ਕਿਹਾ, “ਸੂਬੇ ਭਰ ਵਿੱਚ ਨਿਵੇਸ਼ ਦਾ ਪਸਾਰ ਇਹ ਦਰਸਾਉਂਦਾ ਹੈ ਕਿ ਉਦਯੋਗਿਕ ਵਿਕਾਸ ਹੁਣ ਸਿਰਫ਼ ਕੁਝ ਰਵਾਇਤੀ ਉਦਯੋਗਿਕ ਕੇਂਦਰਾਂ ਤੱਕ ਹੀ ਸੀਮਤ ਨਹੀਂ ਰਿਹਾ। ਨਵਾਂ ਨਿਵੇਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਮੌਕੇ ਪੈਦਾ ਕਰ ਰਿਹਾ ਹੈ ਅਤੇ ਆਰਥਿਕ ਵਿਕਾਸ ਦੇ ਆਧਾਰ ਨੂੰ ਮਜ਼ਬੂਤ ​​ਕਰ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਮੇਂ ਦੌਰਾਨ ਸੀਏਐਫ ਰਾਹੀਂ ਕੀਤੇ ਗਏ ਕੁੱਲ ਨਿਵੇਸ਼ ਦਾ 49.8 ਫ਼ੀਸਦ ਹਿੱਸਾ ਸਿਰਫ਼ ਮੋਹਾਲੀ ਅਤੇ ਲੁਧਿਆਣਾ ਵਿੱਚ ਹੀ ਹੈ, ਜੋ ਕਿ ਪੰਜਾਬ ਦੇ ਪ੍ਰਮੁੱਖ ਆਰਥਿਕ ਕੇਂਦਰਾਂ ਵਜੋਂ ਇਨ੍ਹਾਂ ਦੋਵਾਂ ਸ਼ਹਿਰਾਂ ਦੀ ਵਧਦੀ ਮਹੱਤਤਾ ਨੂੰ ਦਰਸਾਉਂਦਾ ਹੈ। ਮੋਹਾਲੀ ਵਿੱਚ ਆਈਟੀ, ਤਕਨਾਲੋਜੀ ਅਤੇ ਨਵੀਨ ਈਕੋਸਿਸਟਮ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਇਹ ਸ਼ਹਿਰ ਲਗਾਤਾਰ ਇੱਕ ਪ੍ਰਮੁੱਖ ਤਕਨਾਲੋਜੀ ਹੱਬ ਵਜੋਂ ਵਿਕਸਤ ਹੋ ਰਿਹਾ ਹੈ ਅਤੇ ਇਸ ਵਿੱਚ ‘ਭਾਰਤ ਦੀ ਸਿਲੀਕਾਨ ਵੈਲੀ’ ਵਜੋਂ ਉਭਰਨ ਦੀ ਅਥਾਹ ਸਮਰੱਥਾ ਹੈ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਤਕਨਾਲੋਜੀ ਅਧਾਰਤ ਕੰਪਨੀਆਂ, ਸਟਾਰਟ-ਅੱਪਸ, ਗਿਆਨ-ਅਧਾਰਤ ਉਦਯੋਗਾਂ ਅਤੇ ਨਵੇਂ ਉੱਦਮਾਂ ਲਈ ਲੋੜੀਂਦਾ ਈਕੋਸਿਸਟਮ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਪੜ੍ਹੇ-ਲਿਖੇ ਅਤੇ ਹੁਨਰਮੰਦ ਨੌਜਵਾਨ ਸੂਬੇ ਵਿੱਚ ਹੀ ਸਨਮਾਨਜਨਕ ਰੁਜ਼ਗਾਰ ਲੱਭ ਸਕਣ।” ਉਨ੍ਹਾਂ ਕਿਹਾ, “ਪੰਜਾਬ ਦੇ ਉੱਭਰਦੇ ਉਦਯੋਗਿਕ ਖੇਤਰ ਵਿੱਚ ਨਵੇਂ ਖੇਤਰ ਵੀ ਸ਼ਾਮਲ ਹੋ ਰਹੇ ਹਨ। ਸੀਏਐਫ ਰਾਹੀਂ ਪ੍ਰਾਪਤ ਨਿਵੇਸ਼ ਪ੍ਰਸਤਾਵਾਂ ਵਿੱਚ ਕਈ ਉੱਚ-ਵਿਕਾਸ ਵਾਲੇ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਰੀਅਲ ਅਸਟੇਟ, ਮਕਾਨ ਉਸਾਰੀ ਅਤੇ ਬੁਨਿਆਦੀ ਢਾਂਚਾ, ਅਲੌਏ ਸਟੀਲ ਅਤੇ ਧਾਤ ਨਿਰਮਾਣ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ, ਬਾਇਓ-ਊਰਜਾ ਅਤੇ ਨਵਿਆਉਣਯੋਗ ਸਰੋਤ, ਆਟੋਮੋਬਾਈਲ ਕੰਪੋਨੈਂਟ, ਟੈਕਸਟਾਈਲ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, “ਸਨਅਤੀ ਆਧਾਰ ਵਿੱਚ ਵਿਭਿੰਨਤਾ ਲਿਆਉਣ ਨਾਲ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ, ਰਵਾਇਤੀ ਖੇਤਰਾਂ ’ਤੇ ਨਿਰਭਰਤਾ ਘਟੇਗੀ ਅਤੇ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਹੋਣਗੇ।” ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐੱਮ.ਐੱਸ.ਐੱਮ.ਈ.) ਨੂੰ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਐੱਮ.ਐੱਸ.ਐੱਮ.ਈਜ਼. ਅਤੇ ਸਹਾਇਕ ਇਕਾਈਆਂ ਨੂੰ ਢੁਕਵਾਂ ਸਹਿਯੋਗ ਦੇਣ ਲਈ ਸੂਬੇ ਦੇ ਪ੍ਰਮੁੱਖ ਸਨਅਤੀ ਕੇਂਦਰਾਂ ਵਿੱਚ ਵਿਸ਼ੇਸ਼ ਸਨਅਤੀ ਕਲੱਸਟਰਾਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ। ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਇੱਕ ‘ਹਾਈ-ਟੈੱਕ ਮੈਟਲ ਕਲੱਸਟਰ’ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਉੱਨਤ ਧਾਤੂ ਨਿਰਮਾਣ ਅਤੇ ਇਸ ਨਾਲ ਜੁੜੇ ਖੇਤਰਾਂ ਵਿੱਚ ਕੰਮ ਕਰ ਰਹੇ ਉੱਦਮਾਂ ਨੂੰ ਢੁਕਵਾਂ ਮਾਹੌਲ ਮੁਹੱਈਆ ਕਰਵਾਏਗਾ। ਲੁਧਿਆਣਾ ਲਈ ਆਇਲ ਐਕਸਪੈਲਰ ਤੇ ਕਲ-ਪੁਰਜ਼ਾ ਨਿਰਮਾਣ, ਕੱਪੜਾ ਅਤੇ ਸ਼ਹਿਦ ਪ੍ਰੋਸੈਸਿੰਗ ਨਾਲ ਸਬੰਧਤ ਵਿਸ਼ੇਸ਼ ਕਲੱਸਟਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਦਕਿ ਪਟਿਆਲਾ ਨੂੰ ਸਮਰਪਿਤ ‘ਕਟਿੰਗ ਟੂਲ ਕਲੱਸਟਰ’ ਲਈ ਚੁਣਿਆ ਗਿਆ ਹੈ।” ਮੁੱਖ ਮੰਤਰੀ ਨੇ ਕਿਹਾ, “ਇਹ ਕਲੱਸਟਰ ਉੱਦਮਾਂ ਨੂੰ ਸਾਂਝੇ ਬੁਨਿਆਦੀ ਢਾਂਚੇ, ਆਧੁਨਿਕ ਤਕਨਾਲੋਜੀ, ਹੁਨਰ ਵਿਕਾਸ, ਵੱਡੇ ਪੱਧਰ ਦੀ ਪੈਦਾਵਾਰ ਦੇ ਲਾਭ ਅਤੇ ਬਿਹਤਰ ਮੰਡੀਕਰਨ ਸੰਪਰਕਾਂ ਦਾ ਲਾਭ ਲੈਣ ਦੇ ਯੋਗ ਬਣਾਉਣਗੇ। ਐੱਮ.ਐੱਸ.ਐੱਮ.ਈਜ਼ ਖੇਤਰ ਨੂੰ ਮਜ਼ਬੂਤ ਕਰਨਾ ਬੇਹੱਦ ਅਹਿਮ ਹੈ ਕਿਉਂਕਿ ਇਹ ਉੱਦਮ ਰੋਜ਼ਗਾਰ ਪੈਦਾ ਕਰਨ, ਉੱਦਮਤਾ ਨੂੰ ਹੁਲਾਰਾ ਦੇਣ ਅਤੇ ਮਜ਼ਬੂਤ ਸਥਾਨਕ ਸਪਲਾਈ ਚੇਨ ਰਾਹੀਂ ਵੱਡੀਆਂ ਸਨਅਤਾਂ ਨੂੰ ਸਹਿਯੋਗ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।” ਉਨ੍ਹਾਂ ਕਿਹਾ, “ਆਧੁਨਿਕ ਅਤੇ ਭਰੋਸੇਯੋਗ ਬੁਨਿਆਦੀ ਢਾਂਚੇ ਤੋਂ ਬਿਨਾਂ ਸਨਅਤੀ ਵਿਕਾਸ ਸੰਭਵ ਨਹੀਂ ਹੈ। ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪੰਜਾਬ ਵਿੱਚ ਦੋ ਵੱਡੇ ਸਨਅਤੀ ਪਾਰਕ ਪ੍ਰਾਜੈਕਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਹਿਲਕਦਮੀਆਂ ਆਧੁਨਿਕ ਸਨਅਤੀ ਬੁਨਿਆਦੀ ਢਾਂਚਾ ਪ੍ਰਦਾਨ ਕਰਨਗੀਆਂ ਅਤੇ ਨਵੇਂ ਉੱਦਮਾਂ, ਮੌਜੂਦਾ ਸਨਅਤਾਂ ਦੇ ਵਿਸਤਾਰ ਅਤੇ ਹੋਰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਇੱਕ ਮਜ਼ਬੂਤ ਈਕੋਸਿਸਟਮ ਤਿਆਰ ਕਰਨਗੀਆਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕੁਨੈਕਟੀਵਿਟੀ, ਸਨਅਤੀ ਬੁਨਿਆਦੀ ਢਾਂਚੇ, ਕਾਰੋਬਾਰ ਕਰਨ ਦੀ ਸੌਖ ਅਤੇ ਪ੍ਰਸ਼ਾਸਕੀ ਸਹਿਯੋਗ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਨਿਵੇਸ਼ਕ ਬਿਨਾਂ ਕਿਸੇ ਬੇਲੋੜੀ ਕਾਗ਼ਜ਼ੀ ਕਾਰਵਾਈ ਦੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਅਤੇ ਵਿਸਤਾਰ ਕਰ ਸਕਣ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਸਨਅਤੀ ਨੀਤੀ ਸਿਰਫ਼ ਨਿਵੇਸ਼ ਦੇ ਅੰਕੜਿਆਂ ਨੂੰ ਆਕਰਸ਼ਿਤ ਕਰਨ ਤੱਕ ਸੀਮਤ ਨਹੀਂ ਹੈ। ਇਸ ਦਾ ਅਸਲ ਮਕਸਦ ਨਿਵੇਸ਼ ਨੂੰ ਨੌਕਰੀਆਂ, ਉੱਦਮਤਾ, ਆਮਦਨ ਵਾਧੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਬਿਹਤਰ ਮੌਕਿਆਂ ਵਿੱਚ ਤਬਦੀਲ ਕਰਨਾ ਹੈ।” ਉਨ੍ਹਾਂ ਕਿਹਾ, “1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਅਤੇ ਲਗਪਗ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੀ ਸੰਭਾਵਨਾ ਪੰਜਾਬ ਦੇ ਸਨਅਤੀ ਖੇਤਰ ਵਿੱਚ ਆ ਰਹੇ ਵੱਡੇ ਬਦਲਾਅ ਦੇ ਅਹਿਮ ਸੰਕੇਤ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕੋਲ ਮੋਹਰੀ ਨਿਵੇਸ਼ ਸਥਾਨ ਬਣਨ ਲਈ ਲੋੜੀਂਦੀ ਪ੍ਰਤਿਭਾ, ਉੱਦਮੀ ਜਜ਼ਬਾ, ਹੁਨਰਮੰਦ ਮਨੁੱਖੀ ਸ਼ਕਤੀ, ਰਣਨੀਤਕ ਭੂਗੋਲਿਕ ਸਥਿਤੀ ਅਤੇ ਸਨਅਤੀ ਆਧਾਰ ਮੌਜੂਦ ਹੈ। ਸਾਡੀ ਸਰਕਾਰ ਦਾ ਮੁੱਖ ਕੰਮ ਅਜਿਹਾ ਸਾਜ਼ਗਾਰ ਮਾਹੌਲ ਸਿਰਜਣਾ ਹੈ, ਜਿੱਥੇ ਇਨ੍ਹਾਂ ਅੰਦਰੂਨੀ ਸਮਰੱਥਾਵਾਂ ਨੂੰ ਟਿਕਾਊ ਆਰਥਿਕ ਵਿਕਾਸ ਵਿੱਚ ਬਦਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਨਅਤਾਂ ਨਾਲ ਇੱਕ ਸਹਿਯੋਗੀ ਅਤੇ ਭਾਈਵਾਲ ਵਜੋਂ ਕੰਮ ਕਰਨਾ ਜਾਰੀ ਰੱਖੇਗੀ, ਜਿਸ ਤਹਿਤ ਤੇਜ਼ੀ ਨਾਲ ਪ੍ਰਵਾਨਗੀਆਂ, ਬਿਹਤਰ ਬੁਨਿਆਦੀ ਢਾਂਚਾ, ਨੀਤੀਗਤ ਸਹਿਯੋਗ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨਵੇਂ ਨਿਵੇਸ਼ ਅਤੇ ਨਵੇਂ ਵਿਚਾਰਾਂ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਨੂੰ ਘਰੇਲੂ ਅਤੇ ਆਲਮੀ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।” ਉਨ੍ਹਾਂ ਕਿਹਾ, “ਸਾਡਾ ਨਜ਼ਰੀਆ ਬਿਲਕੁਲ ਸਪੱਸ਼ਟ ਹੈ: ਵੱਧ ਤੋਂ ਵੱਧ ਨਿਵੇਸ਼, ਸਨਅਤਾਂ, ਰੁਜ਼ਗਾਰ ਅਤੇ ਪੰਜਾਬ ਦੇ ਲੋਕਾਂ ਲਈ ਵੱਧ ਤੋਂ ਵੱਧ ਮੌਕੇ ਸਿਰਜਣਾ। ਉਨ੍ਹਾਂ ਕਿਹਾ ਕਿ ਨਿਵੇਸ਼ ‘ਚ ਲਗਾਤਾਰ ਵਾਧੇ, ਸਨਅਤੀ ਕਲੱਸਟਰਾਂ ਦਾ ਵਿਸਥਾਰ, ਵੱਡੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਅਤੇ ਤੇਜ਼ੀ ਨਾਲ ਵਿਕਸਤ ਹੋ ਰਹੇ ਤਕਨਾਲੋਜੀ ਤੰਤਰ ਦੇ ਨਾਲ, ਪੰਜਾਬ ਦੇਸ਼ ਦੇ ਇੱਕ ਪ੍ਰਮੁੱਖ ਸਨਅਤੀ ਅਤੇ ਆਰਥਿਕ ਧੁਰੇ ਵਜੋਂ ਆਪਣੀ ਸਥਿਤੀ ਲਗਾਤਾਰ ਮਜ਼ਬੂਤ ਕਰ ਰਿਹਾ ਹੈ।”

Share196Tweet123Share49

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.