ਬੁੱਧਵਾਰ, ਸਤੰਬਰ 3, 2025 06:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਰਨ ਤਾਰਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚੇ ਡਾ. ਬਲਬੀਰ ਸਿੰਘ, ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

Punjab News: ਸਿਹਤ ਸੇਵਾਵਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

by ਮਨਵੀਰ ਰੰਧਾਵਾ
ਜੁਲਾਈ 19, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Health Department in Punjab Floods: ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ, ਸਿਹਤ ਵਿਭਾਗ ਦੇ ਅਫ਼ਸਰਾਂ, ਆਈ. ਐਮ. ਏ. ਤੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਹੜ੍ਹਾਂ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਸਬੰਧੀ ਮੀਟਿੰਗ ਕਰਦਿਆਂ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ, ਐੱਸਐੱਸਪੀ ਤਰਨ ਤਾਰਨ ਗੁਰਮੀਤ ਸਿੰਘ ਚੌਹਾਨ, ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਅਮਨਿੰਦਰ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਦਿਲਬਾਗ਼ ਸਿੰਘ ਤੋਂ ਇਲਾਵਾ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ ਵੀ ਹਾਜ਼ਰ ਰਹੇ।

ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਪਾਣੀ ਦਾ ਪੱਧਰ ਘੱਟ ਰਿਹਾ ਹੈ, ਤਿਉਂ-ਤਿਉਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਸਮੇਂ ਲਏ ਜਾਣ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਦਾ ਕਾਰਜ ਵੱਡੇ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਿਹਤ ਸੇਵਾਵਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਿੱਜੀ ਹਸਪਤਾਲਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਉਹ ਲੋਕ ਸੇਵਾ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਤਾਂ ਜੋ ਇਸ ਔਖੀ ਘੜੀ ਵਿੱਚ ਲੋਕਾਂ ਲਈ ਲੋੜੀਂਦੀਆਂ ਸਿਹਤ ਸੇਵਾਵਾਂ ਯਕੀਨੀ ਬਣਾਈਆ ਜਾ ਸਕਣ।

ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਤਰਨ ਤਾਰਨ ਦੇ ਨੁਮਾਇੰਦਿਆਂ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 10 ਐਬੂਲੈਂਸਾਂ ਰਾਹੀਂ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਿਹਤ ਵਿਭਾਗ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਡਾ. ਬਲਬੀਰ ਸਿੰਘ ਨੇ ਆਈ. ਐਮ. ਏ. ਅਤੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਹੋਰ ਸੰਸਥਾਵਾਂ ਨਾਲ ਵਿਚਾਰਾਂ ਕੀਤੀਆਂ, ਜਿੰਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਮੁਸ਼ਕਿਲ ਘੜੀ ਵਿੱਚ ਉਹ ਲੋਕਾਂ ਦੀ ਹਰ ਸੰਭਵ ਮੱਦਦ ਲਈ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਨਾਲ ਹਨ।

ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਹੜ੍ਹ ਪੀੜ੍ਹਤ ਲੋਕਾਂ ਨੂੰ ਰਾਹਤ ਪਹੁੰਚਾਉਣੀ ਭਲੇ ਦਾ ਕਾਰਜ ਹੈ, ਜਿਸ ਲਈ ਸਾਰਿਆਂ ਨੂੰ ਰਲਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੰੁ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਜ਼ਿੰਦਗੀ ਦੁਬਾਰਾ ਪੱਟੜੀ ‘ਤੇ ਲਿਆਉਣ ਲਈ ਲੋੜੀਂਦੀ ਰਾਹਤ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕਅਪ ਅਤੇ ਸਿਹਤ ਸੰਭਾਲ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvPunjab Floods Flood affected Areaspunjab governmentPunjab Health DepartmentPunjab Health Ministerpunjab newspunjabi newsTarn Taran
Share251Tweet157Share63

Related Posts

ਬਰਨਾਲਾ ‘ਚ ਮੀਂਹ ਕਾਰਨ ਢਹਿ ਗਿਆ ਘਰ, ਸੁੱਤੇ ਪਏ ਜੋੜੇ ਦੀ ਹੋਈ ਮੌ.ਤ

ਸਤੰਬਰ 3, 2025

ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ 3.25 ਕਰੋੜ ਦੇਣ ਦਾ ਕੀਤਾ ਐਲਾਨ

ਸਤੰਬਰ 3, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਤੋਂ ਪ੍ਰਭਾਵਿਤ ਜਿਲ੍ਹਿਆਂ ਬਾਰੇ ਸਾਂਝੀ ਕੀਤੀ ਇਹ ਜਾਣਕਾਰੀ

ਸਤੰਬਰ 3, 2025

ਮਨੀਸ਼ ਸਿਸੋਦੀਆ ਨੇ ਹਲਕਾ ਪੱਟੀ ਦੇ ਪਿੰਡ ਮਰੜ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਸਤੰਬਰ 3, 2025

ਅੱਜ ਹੋਵੇਗਾ ਪੰਜਾਬ ਯੂਨੀਵਰਸਿਟੀ ਦੀ ਪ੍ਰਧਾਨਗੀ ਦਾ ਫ਼ੈਸਲਾ, ਕੌਣ ਬਣ ਸਕਦਾ ਹੈ ਪ੍ਰਧਾਨ

ਸਤੰਬਰ 3, 2025
Load More

Recent News

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਬਰਨਾਲਾ ‘ਚ ਮੀਂਹ ਕਾਰਨ ਢਹਿ ਗਿਆ ਘਰ, ਸੁੱਤੇ ਪਏ ਜੋੜੇ ਦੀ ਹੋਈ ਮੌ.ਤ

ਸਤੰਬਰ 3, 2025

ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ 3.25 ਕਰੋੜ ਦੇਣ ਦਾ ਕੀਤਾ ਐਲਾਨ

ਸਤੰਬਰ 3, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਦੀ ਸੇਵਾ ‘ਚ ਜੁਟੇ MP ਸਤਨਾਮ ਸਿੰਘ ਸੰਧੂ, ਲੋਕਾਂ ਨੂੰ ਮੱਛਰਾਂ ਤੋਂ ਬਚਾਉਣ ਵਾਸਤੇ ਕਰਵਾਈ ਫੌਗਿੰਗ

ਸਤੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.