ਸ਼ੁੱਕਰਵਾਰ, ਮਈ 16, 2025 12:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ, ਜਲਦੀ ਹੀ ਸੂਬੇ ‘ਚ UPSC ਦੀ ਕੋਚਿੰਗ ਦੀ ਸ਼ੁਰੂਆਤ: ਮੁੱਖ ਮੰਤਰੀ ਮਾਨ

Singapore Principals Training Academy: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੀ ਉਨ੍ਹਾਂ ਵੱਲੋਂ ਦਿੱਤੀ ਗਾਰੰਟੀ ਦੇ ਮੁਤਾਬਕ ਇਨ੍ਹਾਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਿਆ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਜੁਲਾਈ 22, 2023
in ਪੰਜਾਬ, ਵੀਡੀਓ
0

Bhagwant Mann on Education System: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ। 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ‘ਸਿੰਗਾਪੁਰ ਪ੍ਰਿੰਸੀਪਲਜ਼ ਟ੍ਰੇਨਿੰਗ ਅਕੈਡਮੀ’ ਲਈ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੀ ਉਨ੍ਹਾਂ ਵੱਲੋਂ ਦਿੱਤੀ ਗਾਰੰਟੀ ਦੇ ਮੁਤਾਬਕ ਇਨ੍ਹਾਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 72 ਪ੍ਰਿੰਸੀਪਲਾਂ ਚੋਂ 92-93 ਫੀਸਦੀ ਪ੍ਰਿੰਸੀਪਲ ਪਹਿਲੀ ਵਾਰ ਵਿਦੇਸ਼ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਦੌਰਾ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰ ਸਕਣ, ਜਿਸ ਨਾਲ ਉਹ ਆਪਣੇ ਕਾਨਵੈਂਟ ਸਕੂਲਾਂ ਵਿਚ ਪੜ੍ਹੇ ਰਹੇ ਹਾਣੀਆਂ ਦਾ ਮੁਕਾਬਲਾ ਕਰ ਸਕਣ।

ਸਾਡਾ ਬੱਚਿਆਂ ‘ਚ Talent ਦੀ ਕੋਈ ਕਮੀ ਨਹੀਂ ਬੱਸ ਉਨ੍ਹਾਂ ਨੂੰ ਤਰਾਸ਼ਣ ਦੀ ਲੋੜ ਹੈ

ਅੱਜ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਿੰਸੀਪਲਾਂ ‘ਚੋਂ 93% ਪਹਿਲੀ ਵਾਰ ਵਿਦੇਸ਼ ਜਾ ਰਹੇ ਨੇ

ਅਸੀਂ ਸਾਡੇ ਬੱਚਿਆਂ ਨੂੰ ਉਨ੍ਹਾਂ ਦੇ ਪਸੰਦੀਦਾ ਖੇਤਰ ‘ਚ ਹਰ ਤਰ੍ਹਾਂ ਦੀ ਸਹੂਲਤ ਦੇਵਾਂਗੇ

— CM @BhagwantMann pic.twitter.com/DV9RqOiqFC

— AAP Punjab (@AAPPunjab) July 22, 2023

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ, ਜਿੱਥੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਸਰੋ ਵਿਖੇ ਚੰਦਰਯਾਨ-3 ਵਰਗੇ ਸ਼ਾਨਦਾਰ ਮੌਕਿਆਂ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਕੂਲ ਆਫ ਐਮੀਨੈਂਸ’ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਦਿਅਕ ਅਤੇ ਸਿਲੇਬਸ ਤੋਂ ਬਾਹਰੀ ਗਤੀਵਿਧੀਆਂ ਦੇ ਕੇਂਦਰ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਸੂਬੇ ਵਿੱਚ ਵਿਦੇਸ਼ ਜਾ ਰਹੇ ਨੌਜਵਾਨਾਂ ਦੇ ਰੁਝਾਨ ਨੂੰ ਖਤਮ ਕਰਨਾ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰਨਗੇ ਅਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਵਧੀਆ ਕੋਚ ਅਤੇ ਸਿੱਖਿਆ ਦੇ ਖੇਤਰ ਵਿੱਚ ਅਧਿਆਪਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਹਰ ਖੇਤਰ ਵਿੱਚ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਇਨ੍ਹਾਂ ਖੇਤਰਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਸਰ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਸੇਧ ਦਿੱਤੀ ਜਾਵੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ।

ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸਿਖਲਾਈ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਮੁਹਾਰਤ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਪਸੀ ਤੋਂ ਬਾਅਦ ਇਹ ਪ੍ਰਿੰਸੀਪਲ ਵਿਦਿਆਰਥੀਆਂ ਅਤੇ ਆਪਣੇ ਸਹਿਯੋਗੀਆਂ ਨਾਲ ਤਜਰਬਾ ਸਾਂਝਾ ਕਰਨਗੇ ਤਾਂ ਕਿ ਅਧਿਆਪਕ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀ ਸਿੱਖਿਆ ਬਾਰੇ ਜਾਣੂੰ ਕਰਵਾ ਸਕਣ। ਭਗਵੰਤ ਮਾਨ ਨੇ ਉਮੀਦ ਨਾਲ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ।

ਪੰਜਾਬ ‘ਚ ਅਸੀਂ ਜੋ ਉੱਚ-ਪੱਧਰੀ ਸਿੱਖਿਆ ਦੇਣ ਦੀ ਗਰੰਟੀ ਦਿੱਤੀ ਸੀ, ਅੱਜ ਉਸ ਕੜੀ ‘ਚ ਇੱਕ ਹੋਰ ਮੀਲ ਪੱਥਰ ਸਾਬਤ ਹੋ ਰਿਹਾ ਹੈ

ਅੱਜ ਸਾਡੇ 72 ਪ੍ਰਿੰਸੀਪਲਾਂ ਦਾ ਤੀਜਾ ਬੈਚ #Singapore ਟ੍ਰੇਨਿੰਗ ਕਰਨ ਲਈ ਰਵਾਨਾ ਹੋ ਰਿਹਾ ਹੈ, ਇਸ ਤੋਂ ਪਹਿਲਾਂ ਵੀ 2 ਬੈਚਾਂ ਨੂੰ ਇਸੇ ਜਗ੍ਹਾ ਤੋਂ ਰਵਾਨਾ ਕੀਤਾ ਗਿਆ ਸੀ

ਸਾਡਾ ਮਕਸਦ ਪੰਜਾਬ ਦੇ ਬੱਚਿਆਂ ਨੂੰ… pic.twitter.com/MdC9cedkOj

— AAP Punjab (@AAPPunjab) July 22, 2023

ਸੀਐਮ ਮਾਨ ਨੇ ਅੱਗੇ ਕਿਹਾ ਕਿ ਇਹ ਨਿਵੇਕਲੀ ਪਹਿਲ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਪ੍ਰਿੰਸੀਪਲ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਦੇ ਦੂਤ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮਿਲਣ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।

ਨਾਲ ਹੀ ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਪਹਿਲਾ ਬੈਚ ਫਰਵਰੀ ਵਿੱਚ ਸਿਖਲਾਈ ਲਈ ਸਿੰਗਾਪੁਰ ਗਿਆ ਸੀ ਜਦਕਿ ਦੂਜੇ ਬੈਚ ਨੇ ਮਾਰਚ ਵਿੱਚ ਸਿੰਗਾਪੁਰ ਦਾ ਦੌਰਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਿੰਗਾਪੁਰ ਵਿਖੇ ਪੰਜ ਦਿਨਾਂ ਦੀ ਸਿਖਲਾਈ ਤੋਂ ਬਾਅਦ ਪ੍ਰਿੰਸੀਪਲਾਂ ਦਾ ਤੀਜਾ ਅਤੇ ਚੌਥਾ ਬੈਚ 29 ਜੁਲਾਈ ਨੂੰ ਦੇਸ਼ ਪਰਤ ਆਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਪ੍ਰਿੰਸੀਪਲਾਂ ਤੋਂ ਸਿਖਲਾਈ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ ਅਤੇ ਇਨ੍ਹਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ।

ਸਰਕਾਰ ਅੱਠ ਅਤਿ-ਆਧੁਨਿਕ ਸੈਂਟਰ ਖੋਲ੍ਹ ਰਹੀ

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਅਤਿ-ਆਧੁਨਿਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਅਹਿਮ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਮੌਜੂਦ ਰਹੇ।

ਅੱਜ UPSC ਦੀ ਸਾਡੇ ਬੱਚਿਆਂ ਨੂੰ ਮੁਫ਼ਤ ਕੋਚਿੰਗ ਦੇਣ ਲਈ ਕੋਚਿੰਗ ਸੈਂਟਰ ਖੋਲ੍ਹਣ ਲਈ ਮੀਟਿੰਗ ਕਰ ਰਹੇ ਹਾਂ…ਜਲਦੀ ਹੀ ਪੰਜਾਬ ‘ਚ UPSC ਦੀ ਕੋਚਿੰਗ ਦੀ ਸ਼ੁਰੂਆਤ ਹੋਵੇਗੀ..ਸਾਡੇ ਪੰਜਾਬ ਦੇ ਨੌਜਵਾਨ ਪੜ੍ਹ ਲਿਖ ਕੇ ਵਧੀਆ ਅਫ਼ਸਰ ਬਣਨਗੇ… pic.twitter.com/nIV460Mwie

— Bhagwant Mann (@BhagwantMann) July 22, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Batch of PrincipalsBhagwant Mannharjot singh bainspro punjab tvPunjab CMpunjab educationPunjab Education MinisterPunjab Government Schoolpunjab newspunjabi newsSchool of EminenceSingapore Principals Training Academy
Share206Tweet129Share51

Related Posts

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.