Sidhu Moosewala Murder Case: ਮਾਨਸਾ ਅਦਾਲਤ (Mansa court) ਨੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗ੍ਰਿਫ਼ਤਾਰ ਗੈਂਗਸਟਰ ਦੀਪਕ ਟੀਨੂੰ (gangster Deepak Tinu) ਦਾ ਅੱਠ ਦਿਨ ਦਾ ਪੁਲਿਸ ਰਿਮਾਂਡ (police remand) ਦਿੱਤਾ ਹੈ। ਮਾਨਸਾ ਪੁਲਿਸ ਇਸ ਗੱਲ ਦਾ ਪਤਾ ਲਗਾਵੇਗੀ ਕਿ ਕੀ ਦੀਪਕ ਟੀਨੂੰ ਪੁਲਿਸ ਦੀ ਮਿਲੀਭੁਗਤ ਨਾਲ ਫਰਾਰ ਹੋਇਆ ਸੀ ਜਾਂ ਪ੍ਰਿਤਪਾਲ ਸਿੰਘ ਨੂੰ ਉਸਦੀ ਸਰਕਾਰੀ ਰਿਹਾਇਸ਼ ਤੋਂ ਚਕਮਾ ਦੇ ਕੇ ਫਰਾਰ ਹੋਇਆ ਸੀ। ਟੀਨੂੰ ਨੂੰ ਸੋਮਵਾਰ ਨੂੰ ਮਾਨਸਾ ਪੁਲਿਸ (Mansa police) ਦਿੱਲੀ ਤੋਂ ਲੈ ਕੇ ਆਈ।
ਦੱਸ ਦਈਏ ਕਿ ਪੁਲਿਸ ਪ੍ਰਿਤਪਾਲ ਸਿੰਘ ਅਤੇ ਦੀਪਕ ਟੀਨੂੰ ਨੂੰ ਆਹਮੋ-ਸਾਹਮਣੇ ਬੈਠ ਕੇ ਵੀ ਪੁੱਛਗਿੱਛ ਕਰ ਸਕਦੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਟੀਨੂੰ ਨੇ ਪ੍ਰਿਤਪਾਲ ਸਿੰਘ ਨੂੰ ਇਸ ਪੂਰੇ ਮਾਮਲੇ ਵਿੱਚ ਕਿਵੇਂ ਫਸਾਇਆ। ਇਹ ਸਭ ਮਾਨਸਾ ਪੁਲਿਸ ਲਈ ਬੁਝਾਰਤ ਬਣਿਆ ਹੋਇਆ ਹੈ। ਹਾਲਾਂਕਿ ਟੀਨੂੰ ਦੇ ਫੜੇ ਗਏ ਹੋਰ ਸਾਥੀਆਂ ਦੇ ਖੁਲਾਸੇ ਤੋਂ ਬਾਅਦ ਪ੍ਰਿਤਪਾਲ ਸਿੰਘ ਦੀ ਕਲੱਬਾਂ ਵਿੱਚ ਕੀਤੀ ਗਈ ਵੀਡੀਓ ਵੀ ਵਾਇਰਲ ਹੋਈ।
ਨਾਲ ਹੀ ਮਾਨਸਾ ਪੁਲਿਸ ਟੀਨੂੰ ਕੋਲੋਂ ਇਹ ਵੀ ਪਤਾ ਲਗਾਵੇਗੀ ਕਿ ਜੇਕਰ ਟੀਨੂੰ ਪ੍ਰਿਤਪਾਲ ਦੀ ਮਿਲੀਭੁਗਤ ਨਾਲ ਫਰਾਰ ਹੋਇਆ ਤਾਂ ਇਸ ਦੇ ਪਿੱਛੇ ਸਾਰੀ ਕਹਾਣੀ ਕੀ ਹੈ। ਐਸਐਸਪੀ ਗੌਰਵ ਤੁਰਾ ਨੇ ਦੱਸਿਆ ਕਿ ਪੁਲਿਸ ਨੇ ਦੀਪਕ ਟੀਨੂੰ ਦਾ ਅਦਾਲਤ ਤੋਂ ਅੱਠ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਇਸ ਮਾਮਲੇ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: Yograj Singh ਨੇ Kamal Haasan ਦੀ Indian 2 ਲਈ ਕੀਤਾ ਇਹ ਕੰਮ, ਇੰਸਟਾ ‘ਤੇ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h