ਸ਼ੁੱਕਰਵਾਰ, ਜਨਵਰੀ 2, 2026 12:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਬੀਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਦਾ ਆਗਾਜ਼, ਕਿਹਾ- ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ’

Punjab Health Minister: ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ 'ਨਸ਼ਾ ਮੁਕਤ, ਸਿਹਤਮੰਦ ਤੇ ਰੰਗਲਾ ਪੰਜਾਬ' ਜਰੂਰ ਬਣਾਵੇਗੀ।

by ਮਨਵੀਰ ਰੰਧਾਵਾ
ਜੁਲਾਈ 8, 2023
in ਪੰਜਾਬ
0

Drug-free Rangla Punjab: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਇੱਕ ਵੱਡੀ ਜੰਗ ਦਾ ਆਗ਼ਾਜ਼ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਕੀਤਾ। ਇਸ ਮੌਕੇ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸੱਦਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ‘ਨਸ਼ਾ ਮੁਕਤ, ਸਿਹਤਮੰਦ ਤੇ ਰੰਗਲਾ ਪੰਜਾਬ’ ਜਰੂਰ ਬਣਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੂੰ ਨਾਲ ਲੈਕੇ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਵਿਖੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਰੌਂਗਲਾ ਪਿੰਡ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਤੇ ਦੇਸ਼ ਲਈ ਇੱਕ ਮਿਸਾਲ ਬਣਾਇਆ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਦਾ ਵਿਗਿਆਨਕ ਤਰੀਕੇ ਨਾਲ ਪੁਨਰ ਵਸੇਬਾ ਕੀਤਾ ਜਾਵੇਗਾ ਜਦਕਿ ਨਸ਼ਾ ਤਸਕਰੀ ਦੇ ਦੋਸ਼ੀ ਅਪਰਾਧੀਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ, ਇਸ ਲਈ ਲੋਕ ਇਕਜੁੱਟ ਹੋਕੇ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨਾਲ ਸਾਂਝੀ ਕਰਨ ਤਾਂ ਕਿ ਸਪਲਾਈ ਚੇਨ ਤੋੜੀ ਜਾ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਕਹਿਣ ਮੁਤਾਬਕ ਇਨਸਾਫ਼ ਕੇਵਲ ਸਜਾ ਦੇਣਾ ਹੀ ਨਹੀਂ ਬਲਕਿ ਹਿਰਦੇ ਪਰਿਵਰਤਨ ਤੇ ਬਿਹਤਰ ਇਨਸਾਨ ਬਣਾਉਣਾ ਹੈ, ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਇ ਇਨ੍ਹਾਂ ਨੂੰ ਮਾਨਸਿਕ ਰੋਗੀ ਮੰਨਕੇ ਇਨ੍ਹਾਂ ਦਾ ਇਲਾਜ ਕਰਵਾਏਗੀ। ਪੰਜਾਬ ਸਰਕਾਰ ਵੱਲੋਂ ਅਜਿਹੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਪੈਰਾਂ ਸਿਰ ਖੜ੍ਹਾ ਕਰਨ ਲਈ ਉਲੀਕੀ ਯੋਜਨਾ ਨੂੰ ਪ੍ਰਸ਼ਾਸਨ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਪੂਰਾ ਕੀਤਾ ਜਾਵੇਗਾ।

ਪਿੰਡਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸਮਾਜ ਦੀ ਸਭ ਤੋਂ ਅਹਿਮ ਕੜੀ ਦੱਸਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਸਿਹਤ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਵੈਲਨੈੱਸ ਸੈਂਟਰ ਵੀ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਤੇ ਸਿਹਤ ਵਿਭਾਗ ਵੱਲੋਂ ਇਕਜੁੱਟਤਾ ਨਾਲ ਕੰਮ ਕਰਕੇ ਨਸ਼ਿਆਂ ਤੇ ਬਿਮਾਰੀਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿੱਚ ਜਕੜੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ।

ਸਮਾਰੋਹ ਮੌਕੇ ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਮਹਿੰਦਰਾ ਕਾਲਜ ਦੇ ਅਬਜਰਵਡ ਥੀਏਟਰ ਗਰੁੱਪ ਨੇ ਨਸ਼ਿਆਂ ਵਿਰੁੱਧ ‘ਚਿੱਟਾ ਪੰਜਾਬ’ ਨੁਕੜ ਨਾਟਕ ਦੀ ਪੇਸ਼ਕਾਰੀ ਕੀਤੀ। ਜਦੋਂਕਿ ਸਾਕੇਤ ਨਸ਼ਾ ਮੁਕਤੀ ਕੇਂਦਰ ਵੱਲੋਂ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਦੇਖ-ਰੇਖ ਹੇਠ ਨਸ਼ਿਆਂ ਵਿਰੁੱਧ ਪ੍ਰਦਰਸ਼ਨੀ ਲਗਾਉਣ ਸਮੇਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਜਨ ਸੁਵਿਧਾ ਕੈਂਪ ਲਗਾਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਗਈਆਂ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਏ.ਡੀ.ਸੀਜ ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਏ.ਐਸ.ਪੀ. ਵੈਬਵ ਚੌਧਰੀ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਆਪ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਬਲਾਕ ਪ੍ਰਧਾਨ ਚਰਨਜੀਤ ਸਿੰਘ ਐਸ.ਕੇ. ਲੰਗ, ਦਵਿੰਦਰ ਕੌਰ, ਸੰਤੋਖ ਸਿੰਘ, ਗੁਰਸੇਵਕ ਸਿੰਘ, ਪਰਮਿੰਦਰ ਭਲਵਾਨ, ਰੁਪਿੰਦਰ ਕੌਰ ਤੇ ਜਤਵਿੰਦਰ ਗਰੇਵਾਲ ਸਮੇਤ ਪਿੰਡ ਦੀ ਸਰਪੰਚ ਰਾਣੀ, ਸਤਾਰ ਮੁਹੰਮਦ ਖ਼ਾਨ, ਹਰੀਸ਼ ਰਿਸ਼ੀ, ਰਣਜੀਤ ਸਿੰਘ ਅਤੇ ਲੰਗ, ਸਿਊਨਾ ਤੇ ਲਚਕਾਣੀ ਆਦਿ ਪਿੰਡਾਂ ਦੇ ਵਸਨੀਕ ਵੀ ਪਹੁੰਚੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Campaign against DrugDr. Balbir Singhpatialapro punjab tvPunjab Health Ministerpunjab newspunjabi newsRangla Punjab
Share213Tweet133Share53

Related Posts

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ : ਅਮਨ ਅਰੋੜਾ

ਦਸੰਬਰ 31, 2025

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਕਾਬੂ

ਦਸੰਬਰ 31, 2025

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ : 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਸੰਬਰ 31, 2025
Load More

Recent News

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026

BSNL ਨੇ ਲਾਂਚ ਕੀਤਾ ਨਵੇਂ ਸਾਲ ਦਾ ਕਿਫਾਇਤੀ ਪਲਾਨ, 400 ਲਾਈਵ ਚੈਨਲ ਵੀ ਮਿਲਣਗੇ

ਜਨਵਰੀ 1, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.