Punjab State Gatka Championship: ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ 3 ਦਿਨਾਂ 8ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊ ਚੰਡੀਗੜ੍ਹ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸ਼ੁਰੂ ਹੋਈ। ਇਸ ਮੌਕੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਆਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ।
ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਜੀ ਨੇ ਕੀਤਾ। ਇਸ ਮੌਕੇ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਵੀ ਉਚੇਚੇ ਤੌਰ ਤੇ ਮੌਜੂਦ ਰਹੇ।
ਇਸ ਤਿੰਨ ਦਿਨਾ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਅੰਡਰ 14, 17, 19, 22, 25 ਅਤੇ ਅੰਡਰ 28 ਮੁਕਾਬਲਿਆ ਵਿੱਚ ਕਰੀਬ 800 ਖਿਡਾਰੀ ਭਾਗ ਲੈਣਗੇ। ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਸੋਸੀਏਸ਼ਨ ਦੁਆਰਾ 40 ਮੈਂਬਰੀ ਟੀਮ ਗਠਿਤ ਕੀਤੀ ਗਈ ਹੈ ਇਸ ਵਾਰ ਦੀ ਚੈਂਪੀਅਨਸ਼ਿਪ ਟੀ.ਐਸ.ਆਰ. ਸਿਸਟਮ ਨਾਲ ਕਰਵਾਈ ਜਾਵੇਗੀ ਅਤੇ ਵੱਡੀਆਂ ਐਲ ਈ ਡੀ ਸਕਰੀਨਾਂ ਤੇ ਨਤੀਜੇ ਨਾਲ ਦੀ ਨਾਲ ਦਿਖਾਈ ਦੇਣਗੇ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਖੇਡ ਮੰਤਰੀ ਮੀਤ ਹੇਅਰ ਨੇ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇਸ ਵਡਮੁੱਲੇ ਉੱਦਮ ਦੀ ਪ੍ਰਸ਼ੰਸ਼ਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਭਵਿੱਖ ਨੂੰ ਸੁਨਹਿਰੀ ਇਤਿਹਾਸ ਨਾਲ ਜੋੜਨ ਦਾ ਵੱਡਮੁੱਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਗਤਕਾ ਖੇਲੋ ਇੰਡੀਆ ਵਿੱਚ ਪੰਜਾਬ ਦੀ ਝੋਲੀ ਵਿੱਚ ਸਭ ਤੋਂ ਵੱਧ ਮੈਡਲ ਪਾਏ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਨੈਸ਼ਨਲ ਖੇਡਾਂ ਵਿੱਚ ਵੀ ਪੰਜਾਬ ਨੂੰ ਗਤਕਾ ਪੂਰੀਆਂ ਬੁਲੰਦੀਆਂ ਤੇ ਲੈ ਕੇ ਜਾਵੇਗਾ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਜਲਦੀ ਪੰਜਾਬ ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਏਗੀ। ਇਸ ਨਾਲ ਹੀ ਉਹਨਾਂ ਐਲਾਨ ਕੀਤਾ ਕਿ ਪੰਜਾਬ ਗਤਕਾ ਐਸੋਸੀਏਸ਼ਨ ਨੂੰ ਜਲਦੀ ਹੀ ਪੰਜਾਬ ਵਿੱਚ ਇਕ ਵੱਡਾ ਗਰਾਉਂਡ ਅਤੇ ਖੇਡਾਂ ਦਾ ਹੋਰ ਸਾਜੋ-ਸਮਾਨ ਮੁੱਹਈਆ ਕਰਵਾਇਆ ਜਾਵੇਗਾ।
ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ‘ਚ ਸਰਕਾਰ ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰ ਰਹੀ ਹੈ। ਅੱਜ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ 8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਗੱਤਕਾ ਸਾਨੂੰ ਗੁਰੂ ਸਾਹਿਬਾਨ ਵੱਲੋਂ ਵਿਰਸੇ ਵਿੱਚ ਮਿਲੀ ਮਾਰਸ਼ਲ ਆਰਟ ਖੇਡ ਹੈ। pic.twitter.com/3avmXF8pvT
— Gurmeet Singh Meet Hayer (@meet_hayer) June 13, 2023
ਆਪਣੇ ਸੰਬੋਧਨ ਵਿੱਚ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਜੀ ਨੇ ਆਪਣਾ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਇਹ ਸਥਾਨ ਹਰ ਸਮੇਂ ਅਜਿਹੇ ਪਵਿੱਤਰ ਕਾਰਜ ਲਈ ਹਾਜ਼ਰ ਹੈ। ਉਨ੍ਹਾਂ ਸਾਰੇ ਪੰਜਾਬ ਤੋਂ ਆਏ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕੌਮਾਂ ਖ਼ਤਮ ਹੋ ਜਾਂਦੀਆਂ ਹਨ ਜਿਹੜੀਆਂ ਆਪਣੇ ਵਿਰਸੇ ਨੂੰ ਭੁੱਲ ਜਾਂਦੀਆਂ ਹਨ। ਪਰ ਅੱਜ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਖਾਲਸਾ ਰੂਪੀ ਬੱਚੇ ਇਕ ਵਾਰੀ ਮੁੜ ਇਸ ਧਰਤੀ ਤੇ ਗਤਕਾ ਖੇਡਣ ਆਏ ਹਨ। ਇਹ ਬੱਚੇ ਹਮੇਸ਼ਾ ਅਪਣੇ ਗੁਰੂ ਦੀ ਬਾਣੀ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਸਤਰ-ਵਿਦਿਆ ਹਮੇਸ਼ਾਂ ਹੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਹਾਈ ਸਿੱਧ ਹੋਈ ਹੈ।
ਇਸ ਤੋਂ ਪਹਿਲਾਂ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਆਏ ਹੋਏ ਬੱਚਿਆ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਬੱਚਿਆਂ ਨੂੰ ਪੂਰੀ ਮਿਹਨਤ ਖੇਡਣ ਦੀ ਪ੍ਰੇਰਨਾ ਦਿੰਦੇ ਹੋਏ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਗਤਕਾ ਸਾਡੇ ਗੁਰੂ ਸਾਹਿਬਾਨ ਦੀ ਕੀਮਤੀ ਦੇਣ ਹੈ। ਗਤਕਾ ਨਾ ਸਿਰਫ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਬਾਣੀ ਨਾਲ ਜੋੜਨ ਵਿੱਚ ਵੀ ਸਹਾਇਕ ਸਿੱਧ ਹੁੰਦੀ ਬਲਕਿ ਖਿਡਾਰੀਆਂ ਨੂੰ ਅਨੁਸ਼ਾਸਨ ਵਿੱਚ ਰੱਖਣ ਵਿੱਚ ਵੀ ਸਹਾਈ ਹੈ।
ਇਸ ਦੌਰਾਨ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ ਨੇ ਖੇਡ ਮੰਤਰੀ ਮੀਤ ਹੇਅਰ ਅਤੇ ਬਾਬਾ ਲਖਵੀਰ ਸਿੰਘ ਜੀ ਦਾ ਧੰਨਵਾਦ ਕੀਤਾ। ਇਸ ਦੌਰਾਨ ਐਸੋਸੀਏਸ਼ਨ ਨੇ ਬੱਚਿਆਂ ਦੀ ਰਿਫ਼ਰੇਸ਼ਮੈਂਟ ਦਾ ਪ੍ਰਬੰਧ ਕਰਨ ਲਈ ਐਮ.ਡੀ ਵੇਰਕਾ ਅਮਿਤ ਢਾਕਾ ਆਈ.ਏ.ਐਸ, ਗਿਰੀਸ਼ ਦਿਆਲਨ ਆਈਏਐਸ ਐਮਡੀ ਮਾਰਕਫੈੱਡ ਅਤੇ ਰਾਹੁਲ ਗੁਪਤਾ ਆਈਏਐਸ ਏਐਮਡੀ ਮਾਰਕਫੈੱਡ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗੱਤਕਾ ਫੈਡਰੇਸ਼ਨ ਆਫ ਇੰਡੀਆ,ਜਗਕਿਰਨ ਕੌਰ ਵੜੈਚ ਸੰਯੁਕਤ ਸਕੱਤਰ, ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰਧਾਨ ਪੰਜਾਬ ਗਤਕਾ ਐਸੋਸੀਏਸ਼ਨ, ਅਰਸ਼ਦ ਡਾਲੀ, ਪ੍ਰਭਮੀਤ ਸਿੰਘ ਮੀਡੀਆ ਇੰਚਾਰਜ, ਜਗਸੀਰ ਸਿੰਘ ਚੰਡੀਗੜ੍ਹ, ਜਸਵਿੰਦਰ ਸਿੰਘ ਪਾਬਲਾ, ਜਗਦੀਸ਼ ਸਿੰਘ ਕੁਰਾਲੀ, ਰਾਜਵੀਰ ਸਿੰਘ, ਰਘੁਬੀਰ ਸਿੰਘ ਡੇਹਲੋਂ, ਹਰਮਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h