ਸ਼ੁੱਕਰਵਾਰ, ਦਸੰਬਰ 12, 2025 10:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Ministers Diwali Wishes: ‘ਆਪ’ ਦੇ ਮੰਤਰੀਆਂ ਨੇ ਜਨਤਾ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ, ਜਾਣੋ ਕਿਸ ਨੇ ਕੀ ਕਿਹਾ

Diwali, Punjab Government: ਹਰ ਪਾਸੇ ਦੀਵਾਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਦੇ ਨਾਲ ਹੀ ਪੰਜਾਬ ਦੀ ਆਪ ਸਰਕਾਰ ਦੇ ਮੰਤਰੀਆੰ ਨੇ ਕੁਝ ਇਸ ਅੰਦਾਜ਼ 'ਚ ਦੇਸ਼ ਅਤੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

by propunjabtv
ਅਕਤੂਬਰ 24, 2022
in ਪੰਜਾਬ
0

Diwali Wishes: ਦੇਸ਼ ਇਸ ਸਮੇਂ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਮਨਾ ਰਿਹਾ ਹੈ। ਲੋਕ ਆਪਣੇ ਘਰਾਂ ਅਤੇ ਦੁਕਾਨਾਂ ਨੂੰ ਸਜਾਉਣ ਵਿੱਚ ਲੱਗੇ ਹੋਏ ਹਨ। ਹਰ ਪਾਸੇ ਦੀਵਾਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਦੇ ਨਾਲ ਹੀ ਪੰਜਾਬ ਦੀ ਆਪ ਸਰਕਾਰ (Punjab Government) ਦੇ ਮੰਤਰੀਆੰ ਨੇ ਕੁਝ ਇਸ ਅੰਦਾਜ਼ ‘ਚ ਦੇਸ਼ ਅਤੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਸਪੀਕਰ ਵੱਲੋਂ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।

ਸੰਧਵਾਂ ਨੇ ਸਿੱਖ ਕੌਮ ਨੰੂ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸਪੀਕਰ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਨਾਲ ਹੀ ਸੰਧਵਾ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ’ਤੇ ਵੀ ਕਿਰਤੀਆਂ ਨੂੰ ਵਧਾਈ ਦਿੱਤੀ। ਉਨਾਂ ਉਮੀਦ ਪ੍ਰਗਟ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਕਿਰਤ ਦੇ ਸਨਮਾਨ ਦੀ ਭਾਵਨਾ ਨੂੰ ਰੰਗਤ ਕਰਦੀ ਰਹੇਗੀ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਵੇਗੀ।

ਅਮਨ ਅਰੋੜਾ ਵਲੋਂ ਲੋਕਾਂ ਨੂੰ ਵਧਾਈ

ਅਮਨ ਅਰੋੜਾ ਨੇ ਸੂਬਾ ਵਾਸੀਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ- ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆੰ। ਉਨ੍ਹਾਂ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਰੱਬ ਕਰੇ, ਇਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਲੋਕਾਂ ਦੇ ਜੀਵਨ ਨੂੰ ਖੁਸ਼ੀਆਂ ਅਤੇ ਖੇੜਿਆਂ ਨਾਲ ਭਰ ਦੇਵੇ ਅਤੇ ਸਾਰਿਆਂ ਲਈ ਤੰਦਰੁਸਤੀ ਭਰਿਆ ਤੇ ਖੁਸ਼ਹਾਲ ਭਵਿੱਖ ਲੈ ਕੇ ਆਵੇ।”

ਅਨਮੋਲ ਗਗਨ ਮਾਨ ਨੇ ਇੰਝ ਦਿੱਤੀ ਵਧਾਈ:

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਅਨਮੋਲ ਗਗਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖ਼ੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।”

ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਮੰਤਰੀ ਅਨਮੋਲ ਗਗਨ ਮਾਨ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿੱਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ। ਉਨ੍ਹਾਂ ਨੇ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸ਼ਹਾਲ ਹੋਵੇਗਾ।
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ-
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਨਾਲ ਹੀ ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।

ਗ੍ਰੀਨ ਪਟਾਕੇ ਚਲਾਉਣ ਦੀ ਅਪੀਲ

ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

Tags: aap punjabDiwaliDiwali 2022Diwali Wishespro punjab tvpunjab govermentPunjab ministerspunjab news
Share213Tweet133Share53

Related Posts

ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ

ਦਸੰਬਰ 12, 2025

ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰੁੱਖ ਲਗਾਉਣ ਨਾਲ ਪੰਜਾਬ ਬਣਿਆ ‘ਹਰਿਆਲੀ ਜ਼ੋਨ, ਸੂਬੇ ਦੀ ਸਭ ਤੋਂ ਵੱਡੀ ਵਾਤਾਵਰਣ ਪ੍ਰਾਪਤੀ

ਦਸੰਬਰ 12, 2025

“1 H-1B ਵਰਕਰ 10 ਗੈਰ-ਕਾਨੂੰਨੀ ਪਰਦੇਸੀਆਂ ਦੇ ਬਰਾਬਰ “: ਅਮਰੀਕੀ ਪੋਲਸਟਰਾਂ ਨੇ ਦਿੱਤਾ ਵੱਡਾ ਬਿਆਨ

ਦਸੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ

ਦਸੰਬਰ 12, 2025

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਦਸੰਬਰ 12, 2025

ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 11, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ 2 ਸਾਲ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਜਿੱਤ ਕੇ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਕੇ ਸਿਰਜਿਆ ਇਤਿਹਾਸ

ਦਸੰਬਰ 12, 2025

ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ

ਦਸੰਬਰ 12, 2025

ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰੁੱਖ ਲਗਾਉਣ ਨਾਲ ਪੰਜਾਬ ਬਣਿਆ ‘ਹਰਿਆਲੀ ਜ਼ੋਨ, ਸੂਬੇ ਦੀ ਸਭ ਤੋਂ ਵੱਡੀ ਵਾਤਾਵਰਣ ਪ੍ਰਾਪਤੀ

ਦਸੰਬਰ 12, 2025

ਦੇਸ਼ ਭਰ ਦੇ ਬੈਂਕਾਂ ਨੇ ਲਿਆ ਇੱਕ ਵੱਡਾ ਫੈਸਲਾ, ਔਨਲਾਈਨ ਧੋਖਾਧੜੀ ਨੂੰ ਰੋਕਣ ਲਈ ਤਸਦੀਕ ਨਿਯਮਾਂ ‘ਚ ਬਦਲਾਅ

ਦਸੰਬਰ 12, 2025

ਗੈਰ-ਕਾਨੂੰਨੀ ਖੰਘ ਦੀ ਦਵਾਈ ਦਾ ਧੰਦਾ: ਈਡੀ ਨੇ ਯੂਪੀ, ਗੁਜਰਾਤ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

ਦਸੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.