Punjab Cabinet Meeting: ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਹਾਕਿਆਂ ਵਿਚ ਸੜਕਾਂ ਦਾ ਬੁਨਿਆਦੀ ਢਾਂਚਾ ਵਧਿਆ ਅਤੇ ਟ੍ਰੈਫਿਕ ਵਿਚ ਵੀ ਕਾਫੀ ਵਾਧਾ ਹੋਇਆ ਹੈ।
ਸੂਬੇ ਵਿਚ ਕੌਮੀ ਤੇ ਰਾਜ ਮਾਰਗਾਂ ਸਮੇਤ 72078 ਕਿਲੋਮੀਟਰ ਲੰਮਾ ਸੜਕ ਨੈੱਟਵਰਕ ਹੈ, ਜਿਸ ਵਿੱਚੋਂ 4025 ਕਿਲੋਮੀਟਰ ਕੌਮੀ ਤੇ ਰਾਜ ਮਾਰਗ ਹਨ, ਜੋ ਕੁੱਲ ਸੜਕੀ ਨੈੱਟਵਰਕ ਦਾ 5.64 ਫੀਸਦੀ ਹੈ। ਮੰਤਰੀ ਮੰਡਲ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕ ਹਾਦਸੇ ਕੌਮੀ ਤੇ ਰਾਜ ਮਾਰਗਾਂ ‘ਤੇ ਵਾਪਰਦੇ ਹਨ। ਸਾਲ 2021 ਵਿਚ 580 ਸੜਕ ਹਾਦਸਿਆਂ ਵਿਚ 4476 ਜਾਨਾਂ ਚਲੀਆਂ ਗਈਆਂ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਨੇ…
1. ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜੂਰੀ
2. ‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ‘ਚ ਬਣਾਇਆ ਜਾਵੇਗਾ
3. ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜੂਰੀਇਹ… pic.twitter.com/pcTxyQSAVV
— Bhagwant Mann (@BhagwantMann) August 11, 2023
ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਵਿੱਚੋਂ ਬਹੁਤੇ ਸੜਕ ਹਾਦਸੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਵਾਪਰਦੇ ਹਨ, ਜਿਸ ਵੇਲੇ ਇਨ੍ਹਾਂ ਸੜਕਾਂ ਉਤੇ ਪੁਲੀਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਪਿਛਲੇ ਸਾਲਾਂ ਵਿਚ ਵਾਪਰੇ ਸੜਕ ਹਾਦਸਿਆਂ ਦੇ ਆਧਾਰ ਉਤੇ ਹਾਈਵੇਅ ਉਤੇ ਗਸ਼ਤ ਕਰਨ ਵਾਲੇ ਰੂਟਾਂ ਦੀ ਸ਼ਨਾਖਤ ਕਰ ਲਈ ਗਈ ਹੈ।
2️⃣ Approval for setting up the Punjab Govt’s ‘Help Centre’ at the arrival hall of Delhi Int’l Airport
– Working 24×7, it will provide assistance to the NRIs & other passengers
– Efforts will be made to provide suitable sitting arrangement for the passengers or their relatives…
— AAP Punjab (@AAPPunjab) August 11, 2023
ਇਨ੍ਹਾਂ ਰੂਟਾਂ ‘ਤੇ 144 ਪੈਟਰੌਲਿੰਗ ਵਾਹਨ ਤਾਇਨਾਤ ਕੀਤੇ ਜਾਣਗੇ, ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਅਤੇ ਓਵਰਸਪੀਡ ਦੀ ਜਾਂਚ ਕਰਨ ਲਈ ਵਿਸ਼ੇਸ਼ ਉਪਕਰਨਾਂ ਨਾਲ ਲੈਸ ਹੋਣਗੇ। ਹਰੇਕ ਵਾਹਨ 30 ਕਿਲੋਮੀਟਰ ਦੇ ਘੇਰੇ ਵਿਚ ਗਸ਼ਤ ਕਰੇਗਾ। ਇਹ ਵਾਹਨ ਖਰੀਦਣ ਅਤੇ ਇਨ੍ਹਾਂ ਉਪਰ ਲਾਏ ਜਾਣ ਵਾਲੇ ਆਧੁਨਿਕ ਉਪਕਰਨ ਦੀ ਖਰੀਦ ਉਤੇ 30 ਕਰੋੜ ਰੁਪਏ ਖਰਚ ਆਉਣਗੇ। ਸੜਕ ਸੁਰੱਖਿਆ ਫੋਰਸ ਵਿਚ 5000 ਪੁਲੀਸ ਜਵਾਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 1200-1500 ਪੁਲੀਸ ਜਵਾਨ ਨਵੇਂ ਭਰਤੀ ਹੋਏ ਪੁਲੀਸ ਮੁਲਾਜ਼ਮਾਂ ਵਿੱਚੋਂ ਤਾਇਨਾਤ ਕੀਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h