ਸੋਮਵਾਰ, ਅਗਸਤ 11, 2025 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ

by Gurjeet Kaur
ਅਕਤੂਬਰ 9, 2023
in ਪੰਜਾਬ
0
ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ
ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਖੇਡ ਦਲ ਤੇ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਹਾਂਗਜ਼ੂ ਵਿਖੇ ਅੱਜ ਸੰਪੰਨ ਹੋਈਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ ਉੱਥੇ ਪੰਜਾਬ ਦੇ 33 ਖਿਡਾਰੀਆਂ ਨੇ ਵੀ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 19 ਤਮਗ਼ੇ ਜਿੱਤੇ।
ਏਸ਼ਿਆਈ ਖੇਡਾਂ ਦੇ 72 ਵਰ੍ਹਿਆਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ ਸਭ ਤੋਂ ਵੱਧ ਸੋਨ ਤਮਗ਼ੇ 1951 ਵਿੱਚ ਨਵੀਂ ਦਿੱਲੀ ਅਤੇ 1962 ਵਿੱਚ ਜਕਾਰਤਾ ਏਸ਼ੀਅਨ ਗੇਮਜ਼ ਵਿੱਚ 7-7 ਸੋਨ ਤਮਗ਼ੇ ਜਿੱਤੇ ਸਨ ਅਤੇ ਇਸ ਵਾਰ ਇਹ ਰਿਕਾਰਡ ਤੋੜਦਿਆਂ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਮਗ਼ੇ ਜਿੱਤ ਲਏ। ਇਸ ਤੋਂ ਇਲਾਵਾ ਪੰਜਾਬੀ ਖਿਡਾਰੀਆਂ ਨੇ ਕੁੱਲ ਸਭ ਤੋਂ ਵੱਧ 15 ਤਮਗ਼ੇ 1951 ਵਿੱਚ ਨਵੀਂ ਦਿੱਲੀ ਵਿਖੇ ਜਿੱਤੇ ਸਨ।ਇਸ ਵਾਰ ਇਹ ਵੀ ਰਿਕਾਰਡ ਤੋੜਦਿਆਂ ਕੁੱਲ 19 ਤਮਗ਼ੇ ਜਿੱਤੇ ਹਨ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਨੀਆਂ ਗੇਮਜ਼ ਵਿੱਚ ਭਾਰਤੀ ਖੇਡ ਦਲ ਤੇ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਦੇ ਵੱਡੇ ਮੰਚ ਉੱਤੇ ਸਾਡੇ ਖਿਡਾਰੀਆਂ ਨੇ ਆਪਣੀ ਮਿਹਨਤ ਬਲਬੂਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਇਸ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ।

ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਨਾਮ ਰੌਸ਼ਨ ਕਰਨ ਵਾਲੇ ਸਾਡੇ ਖੇਡ ਸਿਤਾਰਿਆਂ ਦਾ ਸਵਾਗਤ ਕਰ ਕੇ ਬਹੁਤ ਖੁਸ਼ੀ ਤੇ ਮਾਣ ਮਹਿਸੂਸ ਹੋਇਆ। ਸ਼ਾਟਪੁੱਟ ਵਿੱਚ ਸੋਨ ਤਮਗਾ ਜਿੱਤਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਅਤੇ 800 ਤੇ 1500 ਮੀਟਰ ਦੌੜ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤਣ ਵਾਲੀ ਹਰਮਿਲਨ ਬੈਂਸ ਦਾ ਅੱਜ ਪਟਿਆਲਾ ਪੁੱਜਣ ਉਤੇ ਸਵਾਗਤ ਕਰਦਿਆਂ ਸਾਡੇ… pic.twitter.com/j9pqC6iRAI

— Gurmeet Singh Meet Hayer (@meet_hayer) October 7, 2023

ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਵਿੱਚ ਤਮਗ਼ੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਸਿਫ਼ਤ ਕੌਰ ਸਮਰਾ ਨੇ ਨਿਸ਼ਾਨੇਬਾਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਦਾ ਜਿੱਤਿਆ।ਸੋਨ ਤਮਗ਼ਾ ਜਿੱਤਣ ਵਾਲਿਆਂ ਵਿੱਚ ਹਰਮਨਪ੍ਰੀਤ ਕੌਰ (ਕਪਤਾਨ), ਕਨਿਕਾ ਆਹੂਜਾ ਤੇ ਅਮਨਜੋਤ ਕੌਰ ਨੇ ਮਹਿਲਾ ਕ੍ਰਿਕਟ, ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ, ਅਰਜੁਨ ਸਿੰਘ ਚੀਮਾ ਤੇ ਜ਼ੋਰਾਵਾਰ ਸਿੰਘ ਸੰਧੂ ਨੇ ਨਿਸ਼ਾਨੇਬਾਜ਼ੀ, ਪ੍ਰਨੀਤ ਕੌਰ ਨੇ ਤੀਰਅੰਦਾਜ਼ੀ, ਹਰਮਨਪ੍ਰੀਤ ਸਿੰਘ (ਕਪਤਾਨ), ਹਾਰਦਿਕ ਸਿੰਘ (ਵਾਈਸ ਕਪਤਾਨ), ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ ਨੇ ਪੁਰਸ਼ ਹਾਕੀ ਅਤੇ ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ ਨੇ ਪੁਰਸ਼ ਕ੍ਰਿਕਟ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
ਚਾਂਦੀ ਦੇ ਤਮਗ਼ੇ ਜਿੱਤਣ ਵਾਲਿਆਂ ਵਿੱਚ ਹਰਮਿਲਨ ਬੈਂਸ ਨੇ 800 ਮੀਟਰ ਤੇ 1500 ਮੀਟਰ ਵਿੱਚ ਦੋ ਚਾਂਦੀ ਅਤੇ ਜਸਵਿੰਦਰ ਸਿੰਘ ਨੇ ਰੋਇੰਗ ਵਿੱਚ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ। ਧਰੁਵ ਕਪਿਲਾ ਨੇ ਬੈਡਮਿੰਟਨ ਟੀਮ ਤੇ ਰਾਜੇਸ਼ਵਰੀ ਕੁਮਾਰੀ ਵਿੱਚ ਟਰੈਪ ਨਿਸ਼ਾਨੇਬਾਜ਼ੀ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।
ਕਾਂਸੀ ਦੇ ਤਮਗ਼ੇ ਜਿੱਤਣ ਵਾਲਿਆਂ ਵਿੱਚ ਵਿਜੈਵੀਰ ਸਿੱਧੂ ਨੇ ਨਿਸ਼ਾਨੇਬਾਜ਼ੀ, ਸਤਨਾਮ ਸਿੰਘ, ਸੁਖਮੀਤ ਸਿੰਘ ਤੇ ਚਰਨਜੀਤ ਸਿੰਘ ਨੇ ਰੋਇੰਗ, ਮੰਜੂ ਰਾਣੀ ਨੇ ਪੈਦਲ ਦੌੜ ਅਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਤਮਗਾ ਜਿੱਤਿਆ।
Tags: gurmeet meet hayerpro punjab tvpunjabpunjabi news
Share214Tweet134Share53

Related Posts

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025
Load More

Recent News

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.