ਸ਼ੁੱਕਰਵਾਰ, ਜਨਵਰੀ 30, 2026 09:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ੀਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 11 ਮਹੀਨਿਆਂ ‘ਚ 14952 ਤਸਕਰ ਕੀਤੇ ਗ੍ਰਿਫ਼ਤਾਰ, 11.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

Punjab Police: ਪੁਲਿਸ ਟੀਮਾਂ ਨੇ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ ਲਗਾਏ ਤੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾ ਕੇੇ 987.75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।- IGP ਸੁਖਚੈਨ ਸਿੰਘ ਗਿੱਲ

by ਮਨਵੀਰ ਰੰਧਾਵਾ
ਜੂਨ 12, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Punjab Police action on Drug Smugglers: ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2132 ਵੱਡੀਆਂ ਮੱਛੀਆਂ ਸਮੇਤ 14952 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 11147 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1313 ਕਮਰਸ਼ੀਅਲ ਕੁਆਂਟਿਟੀ ਨਾਲ ਸਬੰਧਤ ਹਨ।

ਪੁਲਿਸ ਹੈੱਡਕੁਆਰਟਰ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ ਲਗਾਏ ਅਤੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾ ਕੇੇ 987.75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ 11 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 1135.25 ਕਿਲੋਗ੍ਰਾਮ ਹੋ ਗਈ ਹੈ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 731 ਕਿਲੋ ਅਫੀਮ, 840.76 ਕਿਲੋ ਗਾਂਜਾ, 350.40 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ 11 ਮਹੀਨਿਆਂ ਵਿੱਚ ਫੜੇ ਗਏ ਨਸ਼ਾ ਤਸਕਰਾਂ ਕੋਲੋਂ 11.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਸ ਦੌਰਾਨ ਹਫਤਾਵਾਰੀ ਜਾਣਕਾਰੀ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 234 ਐਫਆਈਆਰਜ਼, ਜਿਨ੍ਹਾਂ ਵਿੱਚ 31 ਕਮਰਸ਼ੀਅਲ ਕੁਆਂਟਿਟੀ ਨਾਲ ਸਬੰਧਤ ਹਨ, ਦਰਜ ਕਰਕੇ 308 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 33.73-ਕਿਲੋਗ੍ਰਾਮ ਹੈਰੋਇਨ, 13.90-ਕਿਲੋ ਅਫੀਮ , 16.12 ਕਿਲੋ ਗਾਂਜਾ, 5.85 ਕੁਇੰਟਲ ਭੁੱਕੀ, 39004 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 906 ਤੱਕ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਨਸ਼ਾ ਬਰਾਮਦ ਹੋਇਆ ਹੋਵੇ।

[LIVE] IGP Headquarters Sukhchain Singh Gill addressing a Press Conference
https://t.co/dKNZkvKtm0

— Government of Punjab (@PunjabGovtIndia) June 12, 2023

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਉਨ੍ਹਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Action against DrugsBhagwant Manndrug smugglersHeroin RecoveredIGP Sukhchain Singh Gillpro punjab tvpunjabPunjab CMpunjab newspunjab policepunjabi news
Share222Tweet139Share55

Related Posts

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.