ਵੀਰਵਾਰ, ਮਈ 15, 2025 03:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Police: ਪੰਜਾਬ ‘ਚੋਂ ਨਸ਼ਾ ਖ਼ਤਮ ਕਰਨ ਲਈ ਪੁਲਿਸ ਦੀ ਵੱਡੀ ਕਾਰਵਾਈ, ਅੱਠ ਮਹੀਨਿਆਂ ‘ਚ 760.28 ਕਿਲੋ ਹੈਰੋਇਨ ਬਰਾਮਦ ਤੇ 11360 ਨਸ਼ਾ ਤਸਕਰ ਗ੍ਰਿਫ਼ਤਾਰ

Punjab Drug Free: ਆਈਜੀਪੀ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਅੱਠ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.36 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

by ਮਨਵੀਰ ਰੰਧਾਵਾ
ਮਾਰਚ 14, 2023
in ਪੰਜਾਬ
0

Sukhchain Singh Gill: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਨੌਵੇਂ ਮਹੀਨੇ ‘ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 962 ਵਪਾਰਕ ਮਾਮਲਿਆਂ ਸਮੇਤ 8458 ਐਫਆਈਆਰਜ਼ ਦਰਜ ਕਰਕੇ 1628 ਵੱਡੀਆਂ ਮੱਛੀਆਂ ਸਮੇਤ 11360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 612.78 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਦੁਆਰਾ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਅੱਠ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 760.28 ਕਿਲੋ ਹੋ ਗਈ ਹੈ

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈਜੀਪੀ ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 464.18 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲfਸ ਨੇ ਇਨ੍ਹਾਂ ਅੱਠ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.36 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ 22 ਵਪਾਰਕ ਮਾਮਲਿਆਂ ਸਮੇਤ 189 ਐਫਆਈਆਰਜ਼ ਦਰਜ ਕਰਕੇ 234 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 7.60 ਕਿਲੋਗ੍ਰਾਮ ਹੈਰੋਇਨ, 10.30 ਕਿਲੋ ਅਫੀਮ, 13.87 ਕਿਲੋ ਗਾਂਜਾ, 2.80 ਕੁਇੰਟਲ ਭੁੱਕੀ, 59271 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 1.47 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 25 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 749 ਹੋ ਗਈ ਹੈ।

[LIVE] IGP Headquarters Sukhchain Singh Gill addressing a Press Conference https://t.co/j5JzjTvRD9

— Government of Punjab (@PunjabGovtIndia) March 14, 2023

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDrug in Punjabdrug smugglersHeroin RecoveredIG of Policepro punjab tvPunjab CMpunjab newspunjab policepunjabi newsSukhchain Singh Gill
Share212Tweet132Share53

Related Posts

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025

PSEB Result 2025: ਅੱਜ ਆਏਗਾ PSEB ਦਾ ਰਿਜਲਟ, ਇੱਥੇ ਕਰ ਸਕਦੇ ਹੋ ਚੈੱਕ

ਮਈ 14, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
Load More

Recent News

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.