ਸ਼ਨੀਵਾਰ, ਜੁਲਾਈ 19, 2025 08:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ਚਲਾਏ ਆਈਐਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤੀਜੇ ਸੰਚਾਲਕ ਨੂੰ ਗਿ੍ਰਫਤਾਰ ਕੀਤਾ ਹੈ

by Bharat Thapa
ਅਕਤੂਬਰ 1, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ਚਲਾਏ ਆਈਐਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤੀਜੇ ਸੰਚਾਲਕ ਨੂੰ ਗਿ੍ਰਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੜੇ ਗਏ ਮੁਲਜਮ ਦੀ ਪਛਾਣ ਫਿਰੋਜਪੁਰ ਦੇ ਪਿੰਡ ਜੋਗੇਵਾਲ ਦੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਵਜੋਂ ਹੋਈ ਹੈ।

ਇਹ ਕਾਰਵਾਈ ਏ.ਆਈ.ਜੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਕਾਉੰਟਰ ਇੰਟੈਲੀਜੈਂਸ ਜਲੰਧਰ ਟੀਮ ਵੱਲੋਂ ਇਸ ਮਾਡਿਊਲ ਦੇ ਦੋ ਸੰਚਾਲਕਾਂ ਜਿਨਾਂ ਦੀ ਪਛਾਣ ਬਲਜੀਤ ਸਿੰਘ ਮੱਲੀ ਅਤੇ ਗੁਰਬਖਸਸ਼ ਸਿੰਘ ਉਰਫ ਗੋਰਾ ਸੰਧੂ, ਦੋਵੇਂ ਵਾਸੀ ਫਿਰੋਜਪੁਰ ਵਜੋਂ ਹੋਈ ਸੀ, ਦੀ ਗਿ੍ਰਫਤਾਰੀ ਤੋਂ ਅੱਠ ਦਿਨ ਬਾਅਦ ਸਾਹਮਣੇ ਆਈ ਹੈ। ਪੁਲਿਸ ਨੇ ਗੁਰਬਖਸ਼ ਸਿੰਘ ਵੱਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਬਲਜੀਤ ਮੱਲੀ ਦੇ ਖੁਲਾਸੇ ਤੋਂ ਬਾਅਦ ਪੁਲੀਸ ਟੀਮ ਨੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਇਟਲੀ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸੰਪਰਕ ਵਿੱਚ ਵੀ ਸੀ। ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਵੀ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਵੀ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਹੀ ਉਸ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੇ ਲਖਬੀਰ ਲੰਡਾ ਦੇ ਸਾਥੀ ਜਗਜੀਤ ਸਿੰਘ ਉਰਫ ਜੋਟਾ ਵਾਸੀ ਮਹਿਤਾ ਰੋਡ ਅੰਮਿ੍ਰਤਸਰ ਅਤੇ ਉਸ ਦੇ ਸਾਥੀ ਲਈ ਫਿਰੋਜਪੁਰ ਦੇ ਮੱਖੂ ਖੇਤਰ ਵਿੱਚ ਇੱਕ ਖਾਲੀ ਪਏ ਘਰ ਵਿੱਚ 10 ਦਿਨ ਠਹਿਰਨ ਦਾ ਪ੍ਰਬੰਧ ਕਰਨ ਦੀ ਗੱਲ ਕਬੂਲੀ ਹੈ। ਉਨਾਂ ਕਿਹਾ ਕਿ ਜੋਟਾ ‘ਤੇ ਚਾਰ ਅਪਰਾਧਿਕ ਕੇਸ ਚੱਲ ਰਹੇ ਹਨ ਅਤੇ ਉਹ ਇਸ ਵੇਲੇ ਕੇਂਦਰੀ ਜੇਲ, ਅੰਮਿ੍ਰਤਸਰ ਵਿਖੇ ਬੰਦ ਹੈ।

ਉਨਾਂ ਦੱਸਿਆ ਕਿ ਦੋਸ਼ੀ ਹਰ ਸਰਪੰਚ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨਤਾਰਨ ਪੁਲਿਸ ਵੱਲੋਂ ਪਹਿਲਾਂ ਹੀ ਗਿ੍ਰਫਤਾਰ ਕੀਤੇ ਗਏ ਨਛੱਤਰ ਸਿੰਘ ਉਰਫ ਮੋਤੀ ਦੇ ਨਜਦੀਕੀ ਸੰਪਰਕ ਵਿੱਚ ਸੀ ਅਤੇ ਆਪਣੀ ਨੀਲੇ ਰੰਗ ਦੀ ਬੀਐਮਡਬਲਿਊ ਕਾਰ ਵਿੱਚ ਉਸ ਵਲੋਂ ਨਸ਼ੇ ਦੀ ਖੇਪ ਲਿਆਉਣ-ਲਿਜਾਣ ਵਰਤਦਾ ਸੀ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਉਕਤ ਬੀ.ਐਮ.ਡਬਲਿਊ ਕਾਰ ਨੂੰ ਜਬਤ ਕੀਤਾ ਗਿਆ ਸੀ।

ਹੋਰ ਜਾਣਕਾਰੀ ਦਿੰਦੇ ਹੋਏ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜਮ ਹਰ ਸਰਪੰਚ ਗੈਂਗਸਟਰਾਂ ਲਖਬੀਰ ਲੰਡਾ ਅਤੇ ਹੈਪੀ ਸੰਘੇੜਾ ਦੇ ਨਾਂ ’ਤੇ ਪੈਸੇ ਇਕੱਠੇ ਕਰਦਾ ਸੀ ਅਤੇ ਉਨਾਂ ਦੇ ਸਾਥੀਆਂ ਨੂੰ ਮਾਲੀ ਸਹਾਇਤਾ ਅਤੇ ਲਾਜਿਸਟਿਕ ਸਹਾਇਤਾ ਦਿੰਦਾ ਸੀ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਮੂਲਜ਼ਮ ਹਰ ਸਰਪੰਚ ਵੱਲੋਂ ਜਲਦੀ ਹੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ, ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਰਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ।

ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਇੱਕ ਐਫਆਈਆਰ ਨੰਬਰ 29, ਮਿਤੀ 22.09.2022 ਨੂੰ ਯੂਏ (ਪੀ ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਅੰਮਿ੍ਰਤਸਰ ਵਿਖੇ ਮਾਮਲ ਾਦਰਜ ਕੀਤਾ ਜਾ ਚੁੱਕਾ ਹੈ।

Tags: another activistarrestedpunjab policeterrorist module
Share212Tweet132Share53

Related Posts

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.