ਸ਼ੁੱਕਰਵਾਰ, ਮਈ 9, 2025 04:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ SFJ ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

by Gurjeet Kaur
ਦਸੰਬਰ 5, 2023
in ਪੰਜਾਬ
0
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

 

– ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ 

 

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

– ਗ੍ਰਿਫਤਾਰ ਵਿਅਕਤੀਆਂ ਨੇ  ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ 

 

– ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ,  ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ  ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ  ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ।
ਗ੍ਰਿਫਤਾਰ ਕੀਤੇ  ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ।

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ  ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।
Tags: air indiaPunjab DGP Gaurav Yadavpunjab police
Share209Tweet131Share52

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.