ISI Drug Smuggling Module: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ, ਐਸਏਐਸ ਨਗਰ, ਅਸ਼ਵਨੀ ਕਪੂਰ ਨੇ ਦੱਸਿਆ ਕਿ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਦਸ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਰਫ਼ ਅਰਮਾਨ ਚੌਹਾਨ ਵਾਸੀ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰੋਹਿਤ ਸਿੰਘ ਵਾਸੀ ਰਾਜਸਥਾਨ ਸ੍ਰੀ ਗੰਗਾਨਗਰ ਵਜੋਂ ਹੋਈ ਹੈ।
ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ, ਜਦੋਂ ਕਿ ਉਕਤ ਰਾਜਸਥਾਨ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਬਤ ਦਰਜ ਕੇਸ ਵਿੱਚ ਵੀ ਐਨ.ਸੀ.ਬੀ. ਨੂੰ ਲੋੜੀਂਦੇ ਹਨ।
ਏਆਈਜੀ ਅਸ਼ਵਨੀ ਕਪੂਰ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਦੇ ਇੱਕ ਉੱਚ ਸੰਗਠਿਤ ਮਾਡਿਊਲ ਦੇ ਮੁੱਖ ਮੈਂਬਰ ਹਨ, ਜਿਨ੍ਹਾਂ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਡਿਊਲ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ।
.@PunjabPoliceInd have busted a cross border smuggling module backed by Pak-ISI, with the arrest of its two operatives from Mohali, said AIG SSOC SAS Nagar Ashwani Kapur. Police teams have also recovered two .30 bore pistols along with ten live cartridges from their possession. pic.twitter.com/DiNTHiUFAe
— Government of Punjab (@PunjabGovtIndia) June 21, 2023
ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ।
ਦੂਜਾ ਦੋਸ਼ੀ ਰੋਹਿਤ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ। ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h