ਬੁੱਧਵਾਰ, ਅਪ੍ਰੈਲ 15, 2026 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

by Gurjeet Kaur
ਜਨਵਰੀ 2, 2024
in ਪੰਜਾਬ
0
ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
– ਪੰਜਾਬ ਨੇਵੀਗੇਸ਼ਨ ਪਲੇਟਫਾਰਮ ’ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ: ਡੀਜੀਪੀ ਪੰਜਾਬ ਗੌਰਵ ਯਾਦਵ
  ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. ਰਾਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ ’ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੌਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।
ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ ’ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇੱਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿੱਚ ਆਮ ਤੌਰ ’ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ ’ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿੱਚ ਵੌਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇੱਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।
ਉਹਨਾਂ ਕਿਹਾ ਕਿ ਦੁਰਘਟਨਾ ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ, ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿੱਚ ਵੌਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ।
ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ।
Tags: ਸੜਕ ਸੁਰੱਖਿਆ ਫੋਰਸਡਾਇਰੈਕਟਰ ਜਨਰਲ ਆਫ਼ ਪੁਲਿਸਡੀਜੀਪੀ ਪੰਜਾਬ ਗੌਰਵ ਯਾਦਵ
Share206Tweet129Share51

Related Posts

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.