Moga News: ਮੋਗਾ ਤੋਂ ਇੱਕ ਵੱਡੀ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੋਗਾ ਸ਼ਹਿਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਕਾਸੋ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਮੋਗਾ ਦੇ SSP ਅਜੇ ਗਾਂਧੀ ਮੋਗਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ।
ਜਾਣਕਾਰੀ ਅਨੁਸਾਰ ਇੱਕ ਪਾਸੇ ਜਿੱਥੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾਏ ਜਾ ਰਹੇ ਹਨ ਅਤੇ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ, ਉੱਥੇ ਹੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਾਸੋ ਆਪ੍ਰੇਸ਼ਨ ਵੀ ਕੀਤੇ ਜਾ ਰਹੇ ਹਨ।
ਇਸੇ ਲੜੀ ਵਿੱਚ ਅੱਜ SP ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਭਾਰੀ ਪੁਲਿਸ ਫੋਰਸ ਨੇ ਜ਼ਿਲ੍ਹੇ ਦੇ ਕਸਬਾ ਧਰਮਕੋਟ ਅਧੀਨ ਆਉਂਦੇ ਪਿੰਡ ਨੂਰਪੁਰ ਹਕੀਮਾ ਵਿੱਚ ਕਾਸੋ ਆਪ੍ਰੇਸ਼ਨ ਕੀਤਾ, ਜਿਸਨੂੰ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਅੱਡਾ ਮੰਨਿਆ ਜਾਂਦਾ ਹੈ।
ਇਸ ਮੌਕੇ SP ਗੁਰਸ਼ਰਨ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦਾ ਇਹ ਪਿੰਡ ਨੂਰਪੁਰ ਹਕੀਮਾ ਨਸ਼ਿਆਂ ਦਾ ਅੱਡਾ ਹੈ ਅਤੇ ਅੱਜ ਅਸੀਂ ਇੱਥੇ 15 ਘਰਾਂ ਦੀ ਸੂਚੀ ਤਿਆਰ ਕੀਤੀ ਸੀ ਅਤੇ ਉਨ੍ਹਾਂ ਦੇ ਘਰਾਂ ਦੀ ਪੂਰੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਹੋਰ ਘਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਾਸਕੋ ਆਪ੍ਰੇਸ਼ਨ ਹੁਣੇ ਜਾਰੀ ਹੈ। ਸ਼ਾਮ ਤੱਕ ਜੋ ਵੀ ਰਿਕਵਰੀ ਜਾਂ ਕੋਈ ਗ੍ਰਿਫ਼ਤਾਰੀ ਹੋਈ ਹੈ, ਉਹ ਜਾਣਕਾਰੀ ਮੀਡੀਆ ਨੂੰ ਦਿੱਤੀ ਜਾਵੇਗੀ। ਕਾਸਕੋ ਆਪ੍ਰੇਸ਼ਨ ਹੁਣੇ ਜਾਰੀ ਹੈ।