ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉੱਤੇ ਅੱਜ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿਚ ਇਗੱਲ -ਦੋ ਅਪਰੇਸ਼ਨ ਤਹਿਤ ਭੀੜ-ਭਾੜ ਵਾਲੇ ਥਾਵਾਂ ਦੀ ਚੈਕਿੰਗ ਕੀਤੀ ਗਈ ਬਠਿੰਡਾ ਪੁਲੀਸ ਵੱਲੋਂ ਰੇਲਵੇ ਜੰਕਸ਼ਨ ਅਤੇ ਬੱਸ ਸਟੈਂਡ ਅਤੇ ਸ਼ਹਿਰ ਦੇ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕਰਕੇ ਆਉਣ ਜਾਣ ਵਾਲੇ ਲੋਕਾਂ ਦੇ ਜੱਥੇ ਚੈਕਿੰਗ ਕੀਤੀ ਗਈ ਐਸਐਸਪੀ ਬਠਿੰਡਾ ਜੇ ਇਲਨਚੀਅਨ ਦੱਸਿਆ ਕਿ ਬਠਿੰਡੇ ਜਿਲ੍ਹੇ ਦੇ 18 ਥਾਣਿਆਂ ਵੱਲੋਂ ਅੱਜ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਇਸ ਦੇ ਨਾਲ ਹੀ ਭੀੜ-ਭਾੜ ਵਾਲੇ ਥਾਵਾਂ ਤੇ ਪੁਲੀਸ ਵੱਲੋਂ ਚੈਕਿੰਗ ਅਭਿਆਨ ਚਲਾਇਆ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਤਰਾਂ ਦਾ ਅਭਿਆਨ ਚਲਾਇਆ ਗਿਆ ਸੀ
ਇਸ ਦੌਰਾਨ ਜਿੱਥੇ ਰਾਹਗੀਰਾਂ ਦੇ ਸਮਾਨ ਦੀ ਚੈਕਿੰਗ ਕੀਤੀ ਉਥੇ ਹੀ ਆਉਣ ਜਾਣ ਵਾਲੇ ਵਾਹਨਾਂ ਦੀ ਵੀ ਜਾਂਚ ਪੁਲਿਸ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਇਹ ਸਰਚ ਅਭਿਆਨ ਸਵੇਰੇ 11 ਵਜੇ ਸ਼ੁਰੂ ਹੋਇਆ ਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਵੱਲੋਂ ਆਪਣੀ ਨਿਗਰਾਨੀ ਅਧੀਨ ਸਮੁੱਚੇ ਥਾਣਿਆਂ ਵਿੱਚ ਇਹ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਲੋਕਾਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h