ਸ਼ੁੱਕਰਵਾਰ, ਅਗਸਤ 8, 2025 05:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

by Gurjeet Kaur
ਦਸੰਬਰ 1, 2023
in ਪੰਜਾਬ
0
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

 

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

– ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ 

 

– ਮਾਮਲੇ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ

 

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ ‘ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ।
ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Tags: Gangster jassa hepowalpro punjab tvਏਆਈਜੀ ਸੀਆਈ ਨਵਜੋਤ ਸਿੰਘ ਮਾਹਲਗੈਂਗਸਟਰ ਜੱਸਾ ਹੈਪੋਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ
Share222Tweet139Share55

Related Posts

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.