Target killing of Uttarakhand Businessman: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉੱਤਰਾਖੰਡ ‘ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ .32 ਬੋਰ, .315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਗਾਇਆ ਅਤੇ ਜਦੋਂ ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ, ਉਸ ਨੂੰ ਗ੍ਰਿਫ਼ਤਾਰ ਕਰ ਲਿਆ।
https://twitter.com/PunjabPoliceInd/status/1650113801289871361
ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਨੂੰ ਮਿਲਣ ਲਈ ਕਿਹਾ ਸੀ।
ਉਹਨਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ – 4 ਲੱਖ ਅਤੇ 3 ਲੱਖ ਰੁਪਏ- ਵਿੱਚ ਭੇਜੇ ਸਨ। ਏਆਈਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ ‘ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ।
ਇਸ ਉਪਰੰਤ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ।
ਇਸ ਸਬੰਧੀ ਐਫ.ਆਈ.ਆਰ. ਨੰ. 48 ਮਿਤੀ 20-04-2023 ਨੂੰ ਅਸਲਾ ਐਕਟ ਦੀ ਧਾਰਾ 25(6), (7)/54/59 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h