Operation Bluestar Anniversary: ਸਾਕਾ ਨੀਲਾ ਤਾਰਾ ਦੀ ਵਰੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ- ਜਿਸ ਨੂੰ ਘੱਲੂਘਾਰਾ ਹਫਤੇ ਵਜੋਂ ਵੀ ਜਾਣਿਆ ਜਾਂਦਾ ਹੈ, ਪੰਜਾਬ ਪੁਲਿਸ ਨੇ ਇਸ ਹਫ਼ਤੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਰਾਜ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ।
ਵੀਰਵਾਰ ਨੂੰ, ਸੀਪੀਜ/ਐਸਐਸਪੀਜ ਦੀ ਅਗਵਾਈ ‘ਚ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਆਪਣੇ ਸਬੰਧਤ ਜਿਲਿਆਂ ਦੇ ਸੰਵੇਦਨਸ਼ੀਲ ਅਤੇ ਗੜਬੜੀ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ। ਸਾਰੇ 28 ਪੁਲਿਸ ਜ਼ਿਲਿਆਂ ਵਿੱਚ 192 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦੇ ਹੋਏ 110 ਫਲੈਗ ਮਾਰਚ ਕੱਢੇ ਗਏ।
ਇਹ ਅਭਿਆਸ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦਾ ਗਿਆ
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਨੇ ਦੱਸਿਆ ਕਿ ਸੀਪੀਜ/ਐਸਐਸਪੀਜ ਨੂੰ ਆਪੋ-ਆਪਣੇ ਜਿਲਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਟੀਮਾਂ ਨੇ ਫਲੈਗ ਮਾਰਚ ਦੌਰਾਨ 368 ਸ਼ੱਕੀ ਵਿਅਕਤੀਆਂ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ।
Punjab Police is committed to ensuring foolproof security arrangements in the state.
110+ flag marches carried out by CP/SSPs with their police teams across Punjab, effectively covering 192 sensitive areas. 368 suspicious persons have been apprehended during flag marches. pic.twitter.com/yC1tO1IePR
— Punjab Police India (@PunjabPoliceInd) June 1, 2023
ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਅਭਿਆਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ ਵਧਾਉਣਾ ਹੈ। ਅਰਪਿਤ ਸ਼ੁਕਲਾ ਨੇ ਕਿਹਾ, “ਪੰਜਾਬ ਪੁਲਿਸ ਸਾਕਾ ਨੀਲਾ ਤਾਰਾ ਦੀ ਵਰੇਗੰਢ ਨੂੰ ਸਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਏਗੀ, ਜਿਸ ਲਈ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।”
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਘੁਸਪੈਠ ਨੂੰ ਰੋਕਣ ਲਈ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਸਮੇਤ ਅਹਿਮ ਥਾਵਾਂ ‘ਤੇ ਪੁਲਿਸ ਟੀਮਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।
Keeping in view Operation Bluestar Anniversary- Ghallughara Week, @PunjabPoliceInd have beefed up the security across state to ensure peaceful observance of this week. As many as 110 flag marches were conducted covering 192 sensitive/vulnerable areas in all 28 Police districts. pic.twitter.com/k6oGOdBUQH
— Government of Punjab (@PunjabGovtIndia) June 1, 2023
ਦੱਸਣਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਤੇ ਮੁਸਤੈਦੀ ਵਧਾਉਣ ਅਤੇ ਆਉਣ ਵਾਲੇ/ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h