ਐਤਵਾਰ, ਸਤੰਬਰ 21, 2025 04:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

by Gurjeet Kaur
ਦਸੰਬਰ 3, 2023
in ਪੰਜਾਬ
0
ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

 

– ਏਡੀਜੀਪੀ ਐਸਐਸ ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 4ਵੀਂ ਓਐਸਸੀਸੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਦੀ ਕੀਤੀ ਸਮੀਖਿਆ

 

– ਤੇਲ/ਗੈਸ ਇੰਸਟਾਲੇਸ਼ਨਸ ਦੀ ਸੁਰੱਖਿਆ ਲਈ ਵਿਸ਼ੇਸ਼ ਮੌਕ ਡਰਿੱਲ/ਓਪਰੇਸ਼ਨਾਂ ਨੂੰ ਸਰਗਰਮ ਕਰਨ ਦਾ ਦਿੱਤਾ ਸੁਝਾਅ 

 

– ਭਾਈਵਾਲਾਂ ਦਰਮਿਆਨ ਪ੍ਰਭਾਵੀ ਤਾਲਮੇਲ ਦੇ ਉਦੇਸ਼ ਨਾਲ ਤੇਲ ਅਤੇ ਗੈਸ ਕੰਪਨੀਆਂ ਨੂੰ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦੀ ਕੀਤੀ ਪੇਸ਼ਕਸ਼ 

 

 ਪੰਜਾਬ ਰਾਜ ਲਈ ਚੌਥੀ ਓਨਸ਼ੋਰ ਸਕਿਊਰਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਵੀਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਐਸ.ਐਸ. ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਹੋਈ। ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ ਏਡੀਜੀਪੀ ਸੁਰੱਖਿਆ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

 

ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਗੇਲ ਦੇ ਕਾਰਜਕਾਰੀ ਸਲਾਹਕਾਰ (ਸੁਰੱਖਿਆ) ਸੌਰਭ ਟੋਲੰਬੀਆ ਅਤੇ ਵੱਖ-ਵੱਖ ਸੰਸਥਾਵਾਂ ਜਿਹਨਾਂ ਵਿੱਚ ਗੇਲ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ ਅਤੇ ਟੋਰੈਂਟ ਗੈਸ ਦੇ ਨੁਮਾਇੰਦੇ ਸ਼ਾਮਲ ਸਨ, ਇਸ ਦੇ ਨਾਲ ਹੀ ਸੂਬੇ ਦੀ ਇੰਟੈਲੀਜੈਂਸ ਬਿਊਰੋ, ਬੀਐਸਐਫ, ਫਾਇਰ ਵਿਭਾਗ, ਸੀ.ਆਰ.ਪੀ. ਅਤੇ ਮਾਈਨਿੰਗ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।

 

ਇਸ ਮੀਟਿੰਗ ਦੌਰਾਨ ਭਾਈਵਾਲਾਂ ਨੇ ਜਾਣਕਾਰੀ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਦੌਰਾਨ, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ.ਓ.ਪੀਜ਼), ਸੁਰੱਖਿਆ ਨੂੰ ਵਧਾਉਣ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਦੁਆਰਾ ਚੌਕਸੀ ਰੱਖਣ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਅਤੇ ਓਆਇਲ ਪੀ.ਐਸ.ਯੂਸ. ਦੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸਦਾ ਉਦੇਸ਼ ਸਬੰਧਤ ਖੇਤਰਾਂ ਵਿੱਚ ਉੱਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਉਹਨਾਂ ਦੇ ਹੱਲਾਂ ਵਾਸਤੇ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਸੀ।

 

ਬਿਹਤਰੀਨ ਤਿਆਰੀਆਂ ਲਈ ਸਬੰਧਤ ਮੁਖੀਆਂ ਨਾਲ ਇਨਪੁਟਸ ਦਾ ਆਦਾਨ-ਪ੍ਰਦਾਨ ਕਰਦਿਆਂ ਡੀ.ਆਈ.ਜੀ./ਬੀ.ਐਸ.ਐਫ. ਸ਼ਸ਼ਾਂਕ ਵੱਲੋਂ ਕਈ ਸੁਝਾਅ ਵੀ ਦਿੱਤੇ ਗਏ।

 

ਮੀਟਿੰਗ ਵਿੱਚ ਵਿਸਥਾਰਤ ਸੈਸ਼ਨ ਦੌਰਾਨ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਅਤੇ ਆਈਜੀਪੀ ਲਾਅ ਐਂਡ ਆਰਡਰ ਪੀਕੇ ਯਾਦਵ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ ਗਈ।

 

ਏਡੀਜੀਪੀ ਸੁਰੱਖਿਆ ਐਸਐਸ ਸ੍ਰੀਵਾਸਤਵ ਨੇ ਤੇਲ ਚੋਰੀ ਜਾਂ ਪਾਈਪਲਾਈਨ ਲੀਕੇਜ ਸਬੰਧੀ ਜਾਣਕਾਰੀ ਲਈ ਇੱਕ ਮਜ਼ਬੂਤ ਨੈੱਟਵਰਕ ਹੋਣ ਅਤੇ ਪੀਐਮਪੀ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਠਿੰਡਾ ਅਤੇ ਜਲੰਧਰ ਰਿਫਾਇਨਰੀਆਂ ਵਿੱਚ ਵਿਸ਼ੇਸ਼ ਮੌਕ ਡਰਿੱਲਾਂ/ਓਪਰੇਸ਼ਨਾਂ ਨੂੰ ਸਰਗਰਮ ਕੀਤਾ ਜਾਵੇ, ਜੋ ਸਬੰਧਤ ਜ਼ਿਲ੍ਹਿਆਂ ਵਿੱਚ ਡੀਪੀਓ ਪੱਧਰ ‘ਤੇ ਤਿਆਰ ਕੀਤੀ ਗਈ ਰਿਪੋਰਟ ਦੁਆਰਾ ਅਪਰਾਧਾਂ ਅਤੇ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦੀ ਨਿਗਰਾਨੀ ਕਰਨਗੇ। ਇਹ ਵਿਸ਼ੇਸ਼ ਆਪਰੇਸ਼ਨ ਕਿਸੇ ਵੀ ਤਰ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਸਮਰਪਿਤ ਹੋਣਗੇ। ਇਸ ਦੇ ਨਾਲ ਹੀ ਤਕਨਾਲੋਜੀ ਦੇ ਵਿਕਾਸ ਮੁਤਾਬਕ ਸੰਭਾਵਿਤ ਯੋਜਨਾਵਾਂ ਨੂੰ ਨਿਯਮਤ ਅਪਡੇਟ ਕਰਨ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ।

 

ਗੇਲ ਦੇ ਨੁਮਾਇੰਦਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਵਿੱਚ ਸੁਰੱਖਿਆ ਮਾਮਲਿਆਂ ਨਾਲ ਸਬੰਧਤ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਹਿਯੋਗ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਪਿਛਲੇ ਦੋ ਸਾਲਾਂ ਵਿੱਚ ਅਜਿਹੀਆਂ ਘਟਨਾਵਾਂ ਲਗਭਗ ਖ਼ਤਮ ਹੋ ਗਈਆਂ ਹਨ।

 

ਚੇਅਰਮੈਨ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਬੇਝਿਜਕ ਸੰਪਰਕ ਕਰਨ ਲਈ ਵੀ ਕਿਹਾ।
Tags: Punjab DGP Gaurav Yadavਏਡੀਜੀਪੀ ਐਸਐਸ ਸ੍ਰੀਵਾਸਤਵਡੀਜੀਪੀ ਪੰਜਾਬ ਗੌਰਵ ਯਾਦਵ
Share216Tweet135Share54

Related Posts

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ

ਸਤੰਬਰ 20, 2025

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025
Load More

Recent News

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.