ਐਤਵਾਰ, ਜੁਲਾਈ 20, 2025 06:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ ਤੇ ਗੈਰ-ਜ਼ਮਾਨਤੀ ਵਾਰੰਟ ਜਾਰੀ- ਆਈਜੀਪੀ ਸੁਖਚੈਨ ਸਿੰਘ ਗਿੱਲ

LOC and NBW against Amritpal Singh: ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਭਗੌੜੇ ਹੋਏ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ ਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 22, 2023
in ਪੰਜਾਬ
0

Operation Amritpal Singh: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਤੋਂ ਕੁਝ ਘੰਟੇ ਬਾਅਦ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਅਤੇ ਕਾਬੂ ਵਿੱਚ ਹੋਣ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਪੂਰੇ ਦੇਸ਼ ਤੋਂ ਕਈ ਫੋਨ ਆਏ ਹਨ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਭਗੌੜੇ ਹੋਏ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ (ਐੱਲਓਸੀ) ਅਤੇ ਗੈਰ-ਜ਼ਮਾਨਤੀ ਵਾਰੰਟ (ਐਨਬੀਡਬਲਿਊ) ਜਾਰੀ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਨਿਰੰਤਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਨੂੰ ਦੂਜੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ।

ਅੰਮ੍ਰਿਤਪਾਲ ਦੀਆਂ ਵੱਖ- ਵੱਖ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਈਜੀਪੀ ਨੇ ਲੋਕਾਂ ਨੂੰ ਭਗੌੜੇ ਬਾਰੇ ਜਾਣਕਾਰੀ ਦੇਣ ਅਪੀਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈਜੀਪੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਰੇਜ਼ਾ ਕਾਰ (ਪੀ.ਬੀ.02-ਈ.ਈ.-3343) ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅੰਮ੍ਰਿਤਪਾਲ ਵੱਲੋਂ 18 ਮਾਰਚ ਨੂੰ ਉਸ ਸਮੇਂ ਕੀਤੀ ਗਈ ਸੀ, ਜਦੋਂ ਪੁਲਿਸ ਦੀਆਂ ਟੀਮਾਂ ਨੇ ਉਸ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ ਅਤੇ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

[LIVE] IGP Headquarters Sukhchain Singh Gill addressing a Press Conference
https://t.co/VfSMYguX1N

— Government of Punjab (@PunjabGovtIndia) March 21, 2023

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ (28) ਪੁੱਤਰ ਹਰਵਿੰਦਰ ਸਿੰਘ ਵਾਸੀ ਨਵਾਂ ਕਿਲਾ ਸ਼ਾਹਕੋਟ, ਗੁਰਦੀਪ ਸਿੰਘ ਉਰਫ਼ ਦੀਪਾ (34) ਪੁੱਤਰ ਮੁਖਤਿਆਰ ਸਿੰਘ ਪਿੰਡ ਬੱਲ ਨੌ, ਨਕੋਦਰ, ਹਰਪ੍ਰੀਤ ਸਿੰਘ ਉਰਫ਼ ਹੈਪੀ (36) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਕੋਟਲਾ ਨੋਧ ਸਿੰਘ, ਹੁਸ਼ਿਆਰਪੁਰ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਗੋਂਦਾਰਾ, ਫਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰ ਮੁਲਜ਼ਮਾਂ ਨੇ ਅੰਮ੍ਰਿਤਪਾਲ ਨੂੰ ਭੱਜਣ ਵਿੱਚ ਮਦਦ ਕੀਤੀ ਸੀ ।

ਉਨ੍ਹਾਂ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਿੰਡ ਨੰਗਲ ਅੰਬੀਆਂ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਆਪਣੇ ਕੱਪੜੇ ਬਦਲੇ ਅਤੇ ਦੋ ਮੋਟਰਸਾਈਕਲਾਂ ’ਤੇ ਉੱਥੋਂ ਫਰਾਰ ਹੋ ਗਏ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਮੋਗਾ ਦੇ ਪਿੰਡ ਰਾਊਕੇ ਦੇ ਕੁਲਵੰਤ ਸਿੰਘ ਰਾਉਕੇ ਅਤੇ ਕਪੂਰਥਲਾ ਦੇ ਗੁਰਿੰਦਰਪਾਲ ਸਿੰਘ ਉਰਫ਼ ਗੁਰੀ ਔਜਲਾ ਨੂੰ ਵੀ ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ।

ਆਈਜੀਪੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵਾਸੀ ਕੱਲੂ ਖੇੜਾ, ਅੰਮ੍ਰਿਤਸਰ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਸਿੰਘ ਵਾਸੀ ਪਿੰਡ ਮੱਦੋਕੇ, ਮੋਗਾ ਦੇ ਖਿਲਾਫ ਟਰੈਸਪਾਸਿੰਗ ਅਤੇ ਦੋ ਦਿਨਾਂ ਤੋਂ ਵਧ ਦਿਨਾਂ ਤੱਕ ਮਹਿਤਪੁਰ, ਜਲੰਧਰ ਦੇ ਪਿੰਡ ਉਦੋਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਦੇ ਘਰ ਬੰਦੂਕ ਦੀ ਨੋਕ ’ਤੇ ਪਨਾਹ ਲੈਣ ਦੇ ਦੋਸ਼ ਵਿੱਚ ਨਵੀਂ ਐਫਆਈਆਰ ਦਰਜ ਕੀਤੀ ਹੈ। ਦੋਵੇਂ ਮੁਲਜ਼ਮ ਆਪਣੀ ਮਰਸਡੀਜ਼ ਕਾਰ (ਐੱਚ.ਆਰ.72ਈ.1818) ’ਚ ਆਏ ਸਨ। ਇਸ ਸਬੰਧੀ ਐਫਆਈਆਰ ਨੰ. 28 ਮਿਤੀ 20.3.2023 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 449, 342, 506 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਮਹਿਤਪੁਰ ਵਿਖੇ ਦਰਜ ਕੀਤੀ ਗਈ ਹੈ।

पंजाब पुलिस ने 'वारिस पंजाब दे' के प्रमुख अमृतपाल सिंह की कुछ तस्वीरें जारी कीं।

पंजाब IGP सुखचैन सिंह गिल ने कहा, ''अमृतपाल सिंह की कुछ तस्वीरों को जारी कर रहे हैं। मैं अनुरोध करता हूं कि आप उन्हें प्रदर्शित करें ताकि लोग उन्हें गिरफ्तार करने में हमारी मदद कर सकें।'' pic.twitter.com/UWOviO9IKC

— ANI_HindiNews (@AHindinews) March 21, 2023

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਇਹ ਵੀ ਦੱਸਿਆ ਕਿ ਮੁਹਾਲੀ ਵਿਖੇ ਧਰਨਾ ਵੀ ਚੁੱਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 37 ਵਿਅਕਤੀਆਂ ਨੂੰ ਇਹਤਿਆਤਨ ਹਿਰਾਸਤ ਵਿੱਚ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritpal singhIGP Sukhchan Singh GillJalandhar Rural PoliceLaw and Order in PunjabLookout CircularNon-Bailable WarrantOperation Amritpal Singhpro punjab tvpunjab newspunjab policepunjabi newswaris punjab de
Share210Tweet131Share52

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.