ਸ਼ੁੱਕਰਵਾਰ, ਜੁਲਾਈ 18, 2025 12:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਆਈਜੀ ਸੁਖਚੈਨ ਸਿੰਘ ਗਿੱਲ ਦਾ ਦਾਅਵਾ, ਪੰਜਾਬ ਵਿੱਚ ਅਪਰਾਧ ਦਰ ‘ਚ ਤੇਜ਼ੀ ਨਾਲ ਗਿਰਾਵਟ ਆਈ

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।

by ਮਨਵੀਰ ਰੰਧਾਵਾ
ਦਸੰਬਰ 27, 2022
in ਅਜ਼ਬ-ਗਜ਼ਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ (Punjab Government) ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (DGP Punjab) ਪੰਜਾਬ ਗੌਰਵ ਯਾਦਵ (Gaurav Yadav) ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ।

ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ ਦੀ ਗਿਣਤੀ 2021 ਵਿੱਚ 723 ਤੋਂ ਘਟ ਕੇ 2022 ਵਿੱਚ 654 ਰਹਿ ਗਈ ਹੈ, ਜਦੋਂ ਕਿ ਅਗਵਾ ਕਰਨ ਦੀਆਂ ਘਟਨਾਵਾਂ 2021 ਵਿੱਚ 1787 ਤੋਂ ਘੱਟ ਕੇ 2022 ਵਿੱਚ1645 ਰਹਿ ਗਈਆਂ ਹਨ।

ਇਸੇ ਤਰ੍ਹਾਂ ਚੋਰੀ ਨਾਲ ਸਬੰਧਤ ਕੇਸ ਵੀ 2021 ਵਿੱਚ 8417 ਤੋਂ ਘਟ ਕੇ 2022 ਵਿੱਚ 8407 ਰਹਿ ਗਏ ਹਨ ਅਤੇ ਆਬਕਾਰੀ ਐਕਟ ਨਾਲ ਸਬੰਧਤ ਕੇਸ 2021 ਵਿੱਚ 10745 ਤੋਂ ਘਟ ਕੇ 2022 ਵਿੱਚ 9104 ਰਹਿ ਗਏ ਹਨ। ਅੰਕੜਿਆਂ ਮੁਤਾਬਕ ਸੂਬੇ ਵਿੱਚ ਦਰਜ ਐਫ.ਆਈ.ਆਰਜ਼ ਦੀ ਗਿਣਤੀ ਵੀ 2021 ਵਿੱਚ 73581 ਤੋਂ ਘਟ ਕੇ 2022 ਵਿੱਚ 71827 ਰਹਿ ਗਈ ਹੈ।

ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀ) ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ 2022 ਦੌਰਾਨ ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਨੇ 43 ਰਾਈਫਲਾਂ, 220 ਰਿਵਾਲਵਰ/ਪਿਸਟਲ, 13 ਟਿਫਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਇਸ (ਆਈਈਡੀਜ਼), 24.5 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 37 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 22 ਡਰੋਨ ਅਤੇ 23 ਵਾਹਨਾਂ ਸਮੇਤ 119 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 428 ਗੈਂਗਸਟਰਾਂ/ਅਪਰਾਧੀਆਂ ਦੀ ਗ੍ਰਿਫਤਾਰੀ ਅਤੇ ਦੋ ਗੈਂਗਸਟਰਾਂ/ਅਪਰਾਧੀਆਂ ਦੇ ਖਾਤਮੇ ਨਾਲ 111 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 411 ਹਥਿਆਰ,ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 97 ਵਾਹਨ, 44.21 ਕਿਲੋਗ੍ਰਾਮ ਹੈਰੋਇਨ ਅਤੇ 1.30 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ।

ਜ਼ਿਕਰਯੋਗ ਹੈ ਕਿ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਆਈਜੀਪੀ ਨੇ ਦੱਸਿਆ ਕਿ 1 ਜਨਵਰੀ ਤੋਂ 20 ਦਸੰਬਰ, 2022 ਤੱਕ ਪੰਜਾਬ ਵਿੱਚ ਪੰਜ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ; ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ ਅਤੇ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰਪੀਜੀ ਹਮਲਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਸਾਰੇ ਵੱਡੇ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ।

ਨਸ਼ਿਆਂ ਬਾਰੇ ਸਲਾਨਾ ਅਪਡੇਟ ਦਿੰਦੇ ਹੋਏ ਆਈਜੀਪੀ ਨੇ ਕਿਹਾ ਕਿ 1 ਜਨਵਰੀ ਤੋਂ 25 ਦਸੰਬਰ, 2022 ਤੱਕ ਪੰਜਾਬ ਪੁਲਿਸ ਨੇ 12171 ਐਫਆਈਆਰਜ਼, ਜਿਨ੍ਹਾਂ ਵਿੱਚੋਂ 1374 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 2316 ਵੱਡੀਆਂ ਮੱਛੀਆਂ ਸਮੇਤ 16798 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾ ਕੇ ਸੂਬੇ ਭਰ ‘ਚੋਂ 582 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਇੱਕ ਸਾਲ ਅੰਦਰ ਹੈਰੋਇਨ ਦੀ ਕੁੱਲ ਰਿਕਵਰੀ 729.5 ਕਿਲੋ ਹੋ ਗਈ ਹੈ।

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ 690 ਕਿਲੋ ਅਫੀਮ, 1396 ਕਿਲੋ ਗਾਂਜਾ, 518 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡ ਦੀਆਂ 60.13 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.59 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਜਨਵਰੀ, 2022 ਤੋਂ ਹੁਣ ਤੱਕ 955 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵੀ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ। ਹਾਲ ਹੀ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਦੋ ਚੈੱਕ (ਹਰੇਕ 1 ਕਰੋੜ ਰੁਪਏ) ਸੌਂਪੇ ਗਏ। 2 ਕਰੋੜ ਰੁਪਏ ਦੀ ਰਾਸ਼ੀ ਵਿੱਚ 1 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਐਕਸ-ਗ੍ਰੇਸ਼ੀਆ ਰਾਸ਼ੀ, ਜਦੋਂ ਕਿ 1 ਕਰੋੜ ਰੁਪਏ ਬੀਮਾ ਕਵਰ ਦੇ ਸਨ ਜਿਸਦਾ ਭੁਗਤਾਨ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤਾ ਜਾਣਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਭਲਾਈ ਲਈ ਬਜਟ ਅਲਾਟਮੈਂਟ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਹੈ।
ਡੱਬੀ  : 

1. ਅੱਤਵਾਦੀਆਂ ਖਿਲਾਫ ਕਾਰਵਾਈ

ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼  :  18

ਅੱਤਵਾਦੀ/ਕੱਟੜਪੰਥੀ ਗ੍ਰਿਫਤਾਰ   :   119

ਬਰਾਮਦ ਹੋਈਆਂ ਕੁੱਲ ਰਾਈਫਲਾਂ   :  43

ਕੁੱਲ ਰਿਵਾਲਵਰ/ਪਿਸਤੌਲ ਬਰਾਮਦ  :   220

ਕੁੱਲ ਟਿਫਿਨ ਆਈਈਡੀਜ਼ ਬਰਾਮਦ   :  13

ਆਰਡੀਐਕਸ ਅਤੇ ਹੋਰ ਵਿਸਫੋਟਕ ਪਦਾਰਥਾਂ ਦੀ ਰਿਕਵਰੀ   :   24.5 ਕਿਲੋਗ੍ਰਾਮ

ਬਰਾਮਦ ਕੁੱਲ ਹੈਂਡ ਗ੍ਰਨੇਡ  :  37

ਬਰਾਮਦ ਡਰੋਨ  :  22

2. ਗੈਂਗਸਟਰਾਂ ਵਿਰੁੱਧ ਕਾਰਵਾਈ

ਕੁੱਲ ਮਾਡਿਊਲਾਂ ਦਾ ਪਰਦਾਫਾਸ਼ ਕੀਤਾ :  111

ਗੈਂਗਸਟਰ/ਅਪਰਾਧੀ ਗ੍ਰਿਫਤਾਰ  :  428

ਮਾਰੇ ਗਏ ਗੈਂਗਸਟਰ/ਅਪਰਾਧੀ  :  2

ਬਰਾਮਦ ਕੀਤੇ ਹਥਿਆਰ  :   411

ਗੈਂਗਸਟਰਾਂ ਕੋਲੋਂ ਬਰਾਮਦ ਹੈਰੋਇਨ  :   44.21 ਕਿਲੋਗ੍ਰਾਮ

ਬਰਾਮਦ ਕੀਤੇ ਵਾਹਨ  :   97

ਬਰਾਮਦ ਗੈਰ-ਕਾਨੂੰਨੀ ਰਾਸ਼ੀ  :   1.30 ਕਰੋੜ ਰੁਪਏ

3. ਨਸ਼ਿਆਂ ਵਿਰੁੱਧ ਕਾਰਵਾਈ

ਗ੍ਰਿਫਤਾਰ ਕੀਤੇ ਕੁੱਲ ਨਸਾ ਤਸਕਰ/ਸਪਲਾਇਰ  :   16798

ਗ੍ਰਿਫਤਾਰ ਵੱਡੀਆਂ ਮੱਛੀਆਂ  :   2316

ਦਰਜ ਕੁੱਲ ਐਫਆਈਆਰਜ਼  :   12171

ਵਪਾਰਕ ਮਾਮਲਿਆਂ ਨਾਲ ਸਬੰਧਤ ਕੁੱਲ ਐਫਆਈਆਰਜ਼   :   1374

ਬਰਾਮਦ ਕੁੱਲ ਹੈਰੋਇਨ  :   729.5 ਕਿਲੋਗ੍ਰਾਮ

ਬਰਾਮਦ ਕੁੱਲ ਅਫੀਮ   :   690 ਕਿਲੋਗ੍ਰਾਮ

ਬਰਾਮਦ ਕੁੱਲ ਗਾਂਜਾ  :   1396 ਕਿਲੋਗ੍ਰਾਮ

ਬਰਾਮਦ ਕੁੱਲ ਭੁੱਕੀ   :   518 ਕੁਇੰਟਲ

ਬਰਾਮਦ ਕੀਤੀਆਂ ਫਾਰਮਾ ਓਪੀਔਡਜ਼ ਦੀਆਂ ਕੁੱਲ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ  :   60.13 ਲੱਖ

ਕੁੱਲ ਡਰੱਗ ਮਨੀ ਬਰਾਮਦ  :   11.59 ਕਰੋੜ ਰੁਪਏ

ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਪੀਓਜ਼/ਭਗੌੜਿਆਂ ਦੀ ਕੁੱਲ ਗਿਣਤੀ  :   955

4.  ਸਾਲ 2022 ਦੌਰਾਨ ਪੰਜ ਹਾਈ-ਪ੍ਰੋਫਾਈਲ ਕੇਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਗਿਆ

– ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ
– ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ
– ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ
– ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ
– ਥਾਣਾ ਸਰਹਾਲੀ, ਤਰਨਤਾਰਨ ਵਿਖੇ ਆਰਪੀਜੀ ਹਮਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AGTFBhagwant MannCrime in PunjabDecline in Crime Ratedgp punjabgaurav yadavIG Sukhchain Singh GillInspector General of Policepro punjab tvpunjab governmentpunjab news
Share226Tweet142Share57

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025
Load More

Recent News

ਘੱਟ ਸਕਦੀਆਂ ਹਨ ਪੈਟਰੋਲ ‘ਤੇ ਡੀਜਲ ਦੀਆਂ ਕੀਮਤਾਂ! ਲੋਕਾਂ ਨੂੰ ਮਿਲੇਗੀ ਰਾਹਤ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਅਗਲੇ 72 ਘੰਟੇ ਪੰਜਾਬ ਦਾ ਮੌਸਮ ਰਹੇਗਾ ਇੰਝ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 18, 2025

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.