Punjab Police’s Operation Clean: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸੂਬਾ ਪੱਧਰੀ ਮੁਹਿੰਮ ‘ਓਪੀਐਸ ਕਲੀਨ’ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਹੈ।
ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰਾਂ ਨਾਲ ਜੁੜੇ ਟਿਕਾਣਿਆਂ/ਘਰਾਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਢੁੱਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਲਈ ਕਿਹਾ ਗਿਆ ਤਾਂ ਜੋ ਇੱਕੋ ਸਮੇਂ ਵੱਖ ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਸਕੇ।
ਦੱਸ ਦਈਏ ਕਿ ਇਸ ਆਪ੍ਰੇਸ਼ਨ ਦੌਰਾਨ 5500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 650 ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਨਾਲ ਸਬੰਧਤ 2247 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਅਤੇ 2125 ਘਰਾਂ ਦੀ ਤਲਾਸ਼ੀ ਲਈ ਗਈ।
Recovered: 1.8kg Heroin, 82kg Poppy husk, 1kg Opium, Rs 5.35 lakh drug money and 04 weapons, besides recovering illicit liquor, lahan & vehicles after registering 48 FIRs and seized 78 mobile phones sent for forensic examination (2/3) #OperationClean
— Punjab Police India (@PunjabPoliceInd) May 31, 2023
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ, ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਅਤੇ ਵਾਹਨ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ 48 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਨੇ 78 ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਟੀਮਾਂ ਵੱਲੋਂ ਅਜਿਹੇ ਵਿਅਕਤੀਆਂ ਤੋਂ ਉਨ੍ਹਾਂ ਦੇ ਮੌਜੂਦਾ ਕਾਰੋਬਾਰ ਬਾਰੇ ਵੀ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਘਰ ਵਿੱਚ ਮੌਜੂਦ ਸਮੱਗਲਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਵੇਰਵਿਆਂ ਅਤੇ ਵਿਦੇਸ਼ ਤੋਂ ਲੈਣ-ਦੇਣ ਦੀ ਵੀ ਜਾਂਚ ਕੀਤੀ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਸ਼ਿਆਂ ਦੀ ਆਮਦ ‘ਤੇ ਨਜ਼ਰ ਰੱਖਣ ਤੋਂ ਇਲਾਵਾ ਨਸ਼ਾ ਤਸਕਰਾਂ ‘ਤੇ ਸਖਤ ਨਿਗਰਾਨੀ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h