Punjab Government: ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਏਡੀਜੀਪੀ ਰੈਂਕ ਦੇ 7 ਅਧਿਕਾਰੀਆਂ ਨੂੰ ਡੀਜੀਪੀ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ‘ਚ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਦੀ ਨਿਗਰਾਨੀ ਕਰਨ ਵਾਲੀ ਆਈਪੀਐਸ ਗੁਰਪ੍ਰੀਤ ਕੌਰ ਦਿਓ ਦਾ ਨਾਂ ਸ਼ਾਮਲ ਹੈ।
ਦੱਸ ਦਈਏ ਕਿ ਹੋਰ ਅਧਿਕਾਰੀਆਂ ‘ਚ ਵਰਿੰਦਰ ਕੁਮਾਰ, ਈਸ਼ਵਰ ਸਿੰਘ, ਜਤਿੰਦਰ ਕੁਮਾਰ ਜੈਨ, ਸਤੀਸ਼ ਕੁਮਾਰ ਅਸਥਾਨਾ, ਸ਼ਸ਼ੀ ਪ੍ਰਭਾ ਦਿਵੇਦੀ ਅਤੇ ਰਜਿੰਦਰ ਨਾਮਦੇਓ ਢੋਕੇ ਸ਼ਾਮਲ ਹਨ। ਸਾਰੇ ਪੁਲਿਸ ਅਧਿਕਾਰੀ 1993 ਬੈਚ ਦੇ ਹਨ।
ਸੂਬਾ ਸਰਕਾਰ ਪਿਛਲੇ ਸਮੇਂ ਤੋਂ ਪੰਜਾਬ ਪੁਲਿਸ ਵਿਭਾਗ ਲਈ ਲਗਾਤਾਰ ਪ੍ਰਸ਼ਾਸਨਿਕ ਫੈਸਲੇ ਲੈ ਰਹੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਈ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਸੀ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਦੇ 1993 ਬੈਚ ਦੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਹੋਈ ਸੀ। ਇਸ ਵਿੱਚ ਸੱਤ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਕੇ ਪ੍ਰਵਾਨਗੀ ਮੁੱਖ ਮੰਤਰੀ ਨੂੰ ਭੇਜ ਦਿੱਤੀ ਗਈ ਹੈ। ਉਥੋਂ ਫਾਈਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਗ੍ਰਹਿ ਵਿਭਾਗ ਨੇ ਇਹ ਹੁਕਮ ਜਾਰੀ ਕਰ ਦਿੱਤਾ।
ਪੰਜਾਬ ਕੇਡਰ ਦੇ ਆਈਪੀਐਸ ਯੂਟੀ ਐਸਐਸਪੀ ਦੀ ਉਡੀਕ ਵਿੱਚ
ਚੰਡੀਗੜ੍ਹ ਪੁਲਿਸ ‘ਚ ਸਿਰਫ਼ ਪੰਜਾਬ ਕੇਡਰ ਦੇ ਆਈਪੀਐਸ ਨੂੰ ਹੀ ਐਸਐਸਪੀ ਯੂਟੀ ਵਜੋਂ ਨਿਯੁਕਤੀ ਮਿਲਦੀ ਹੈ, ਪਰ ਸਾਬਕਾ ਐਸਐਸਪੀ ਯੂਟੀ, ਆਈਪੀਐਸ ਕੁਲਦੀਪ ਸਿੰਘ ਚਾਹਲ ਨੂੰ ਵਾਪਸ ਪੇਰੈਂਟ ਕੇਡਰ ਪੰਜਾਬ ਵਿੱਚ ਭੇਜੇ ਜਾਣ ਤੋਂ ਬਾਅਦ ਇਹ ਅਸਾਮੀ ਖਾਲੀ ਪਈ ਹੈ।
ਪੰਜਾਬ ਸਰਕਾਰ ਵੱਲੋਂ ਇਸ ਅਹੁਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ 3 ਆਈਪੀਐਸ ਅਧਿਕਾਰੀਆਂ ਦਾ ਪੈਨਲ ਭੇਜੇ ਨੂੰ ਲੰਬਾ ਸਮਾਂ ਬੀਤ ਚੁੱਕਿਆ ਹੈ। ਸਬੰਧਤ ਫਾਈਲ ਐਮਐਚਏ ਨੂੰ ਭੇਜ ਦਿੱਤੀ ਗਈ ਹੈ, ਪਰ ਚੰਡੀਗੜ੍ਹ ਵਿੱਚ ਐਸਐਸਪੀ ਯੂਟੀ ਦੇ ਅਹੁਦੇ ‘ਤੇ ਅਜੇ ਤੱਕ ਕਿਸੇ ਵੀ ਆਈਪੀਐਸ ਅਧਿਕਾਰੀ ਦੇ ਨਾਮ ‘ਤੇ ਮੋਹਰ ਨਹੀਂ ਲੱਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h