ਸੋਮਵਾਰ, ਨਵੰਬਰ 3, 2025 12:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਵਲੋਂ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

Punjab Police: ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 142 ਪਾਰਟੀਆਂ, ਜਿਨ੍ਹਾਂ ਵਿੱਚ 800 ਦੇ ਕਰੀਬ ਪੁਲਿਸ ਮੁਲਾਜਮਾਂ ਸ਼ਾਮਲ ਸਨ, ਵੱਲੋਂ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਲੰਡਾ ਨਾਲ ਸਬੰਧਤ 334 ਵਿਅਕਤੀਆਂ ‘ਤੇ ਛਾਪੇਮਾਰੀ ਕੀਤੀ ਗਈ।

by ਮਨਵੀਰ ਰੰਧਾਵਾ
ਜਨਵਰੀ 23, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ.ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਲਖਬੀਰ ਲੰਡੇ ਨਾਲ ਸਬੰਧਤ, ਚੱਲ ਰਹੇ ਵੱਖ ਵੱਖ ਕੇਸਾਂ ਨੂੰ ਅੰਜਾਮ ਤੱਕ ਪਹੁੰਚਾਉਣ ਦੇ ਮੱਦੇਨਜ਼ਰ ਉਕਤ ਗੈਂਗਸਟਰ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ’ਤੇ ਇੱਕੋ ਸਮੇਂ ਬੀਤੇ ਕੱਲ੍ਹ 22 ਜਨਵਰੀ ਨੂੰ ਛਾਪੇਮਾਰੀ ਕੀਤੀ ਗਈ। ਇਸ ਆਪਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਸਾਬੋਤਾਜ ਕਰਨਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 142 ਪਾਰਟੀਆਂ, ਜਿਨਾਂ ਵਿੱਚ 800 ਦੇ ਕਰੀਬ ਪੁਲਿਸ ਮੁਲਾਜਮਾਂ ਸ਼ਾਮਲ ਸਨ, ਵੱਲੋਂ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਲੰਡਾ ਨਾਲ ਸਬੰਧਤ 334 ਵਿਅਕਤੀਆਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਕੱਲੇ ਤਰਨਤਾਰਨ ਜ਼ਿਲੇ ਵਿੱਚ ਹੀ 65 ਪੁਲੀਸ ਪਾਰਟੀਆਂ ਨੇ ਲਖਬੀਰ ਲੰਡਾ ਨਾਲ ਸਬੰਧਤ 171 ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਉਨ੍ਹਾਂ ਕਿਹਾ, “ਅੱਜ ਦੀ ਤਲਾਸ਼ੀ ਦੀ ਯੋਜਨਾ ਹਾਲ ਹੀ ਵਿੱਚ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਦੇ ਪਰਦਾਫਾਸ਼ ਕੀਤੇ ਜਾਣ ’ਤੇ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਅੰਜਾਮ ਵਿਚ ਲਿਆਂਦੀ ਗਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ”

ਹੋਰ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਹੋਰ ਪੁੱਛ-ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਅਪਰਾਧਕ ਸਮੱਗਰੀ ਜਬਤ ਕੀਤੀ ਗਈ ਹੈ, ਜਿਨਾਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੇ ਗਏ ਅੰਕੜਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣ ਗਿਆ ਲਖਬੀਰ ਸਿੰਘ ਉਰਫ ਲੰਡਾ ਪੰਜਾਬ ਅਤੇ ਵਿਦੇਸ਼ਾਂ ‘ਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹੈ, ਜੋ ਪੰਜਾਬ ਪੁਲਸ ਦਾ ਮੋਸਟ ਵਾਂਟੇਡ ਅਪਰਾਧੀ ਹੈ। ਉਹ ਸ੍ਰੇਣੀ-ਏ ਦਾ ਗੈਂਗਸਟਰ ਹੈ ਜੋ 2017 ਵਿੱਚ ਵੱਖ-ਵੱਖ ਜੁਰਮ ਕਰਨ ਤੋਂ ਬਾਅਦ ਕੈਨੇਡਾ ਭੱਜ ਗਿਆ ਸੀ। ਕੈਨੇਡਾ ਵਿੱਚ ਬੈਠ ਕੇ ਉਹ ਪੰਜਾਬ ਵਿੱਚ ਫਿਰੌਤੀ, ਹੱਤਿਆਵਾਂ ਅਤੇ ਹੋਰ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਇੱਕ ਨੈੱਟਵਰਕ ਚਲਾਉਂਦਾ ਹੈ। ਉਹ ਵੱਖ-ਵੱਖ ਦੇਸ਼ਾਂ ਵਿਚ ਰਹਿੰਦੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਨਾਂ ਅਪਰਾਧਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਉਹ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜਦੀਕੀ ਸਾਥੀ ਹੈ ਅਤੇ ਉਸਨੂੰ ਪਾਕਿਸਤਾਨ ਦੀ ਆਈਐਸਆਈ ਵੱਲੋਂ ਵੀ ਹਮਾਇਤ ਪ੍ਰਾਪਤ ਹੈ।

ਉਹ ਹਾਲ ਹੀ ਵਿੱਚ ਸਰਹਾਲੀ ਦੇ ਇੰਟੈਲੀਜੈਂਸ ਹੈੱਡਕੁਆਰਟਰ ਅਤੇ ਪੁਲਿਸ ਥਾਣੇ ਦੀ ਇਮਾਰਤ ‘ਤੇ ਹੋਏ ਆਰ.ਪੀ.ਜੀ. ਹਮਲਿਆਂ ਦਾ ਮਾਸਟਰਮਾਈਂਡ ਸੀ। ਉਹ ਕਤਲ, ਐਨਡੀਪੀਐਸ ਐਕਟ, ਫਿਰੌਤੀ ਵਸੂਲਣ, ਫਿਰੌਤੀ ਅਤੇ ਦਹਿਸ਼ਤ ਫੈਲਾਉਣ ਨਾਲ ਸਬੰਧਤ 31 ਐਫਆਈਆਰਜ ਦਾ ਸਾਹਮਣਾ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGangster-Terrorist NexusLakhbir Singh alias Landapro punjab tvpunjab crimepunjab policePunjab Police Raidpunjabi news
Share213Tweet133Share53

Related Posts

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਨਵੰਬਰ 2, 2025

ਫਿਰੋਜ਼ਪੁਰ ਡਿਵੀਜ਼ਨ ਨੂੰ ਮਿਲੀ ਨਵੀਂ ਵੰਦੇ ਭਾਰਤ ਟ੍ਰੇਨ : ਹਫ਼ਤੇ ਵਿੱਚ 6 ਦਿਨ ਚੱਲੇਗੀ

ਨਵੰਬਰ 2, 2025

CM ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਨਵੰਬਰ 2, 2025
ਫਾਈਲ ਫੋਟੋ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਚੀਮਾ

ਨਵੰਬਰ 2, 2025
Load More

Recent News

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਨਵੰਬਰ 3, 2025

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਪਟਨਾ ਸਾਹਿਬ ਪਹੁੰਚੇ PM ਮੋਦੀ, ਗੁਰੂਦੁਆਰਾ ਸਾਹਿਬ ਹੋਏ ਨਤਮਸਤਕ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.