Anti-Narcotics Campaign: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਸਬੰਧੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਪਾਰਸਲ ਜਿਸ ਵਿੱਚ 3 ਕਿਲੋਗ੍ਰਾਮ ਹੈਰੋਇਨ, ਪੰਜ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ 0.30 ਬੋਰ ਦਾ ਪਿਸਤੌਲ ਸੀ, ਬਰਾਮਦ ਕੀਤਾ। ਇਸ ਖੇਪ ਨੂੰ ਪਾਕਿਸਤਾਨ ਅਧਾਰਤ ਤਸਕਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜਿਆ ਸੀ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਖੇਮਕਰਨ ਖੇਤਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਬਾਰੇ ਇੱਕ ਨਾਗਰਿਕ ਵੱਲੋਂ ਸੂਚਨਾ ਦਿੱਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐੱਸ.ਐੱਫ. ਨਾਲ ਸੂਚਨਾ ਸਾਂਝੀ ਕੀਤੀ ਅਤੇ ਆਪਸੀ ਸਹਿਯੋਗ ਨਾਲ ਭਾਰਤ-ਪਾਕਿ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਸਥਿਤ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਖੇਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਪੁਲਿਸ ਅਤੇ ਬੀਐਸਐਫ ਦੀਆਂ ਟੀਮਾਂ ਨੇ ਮੀਆਂਵਾਲ ਖੇਤਰ ਤੋਂ 3 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗੋਲੀ ਸਿੱਕੇ ਦੀ ਖੇਪ ਸਫਲਤਾਪੂਰਵਕ ਬਰਾਮਦ ਕੀਤੀ।
During night intervening 9/10 Feb 2023, @BSF_Punjab troops deployed along IB in Ferozepur detected a drone intrusion. Counter-drone measures initiated & drone was fired upon. On search approx 3 kg heroin, 1 China-made pistol, cartridges & magazine dropped by drone recovered. pic.twitter.com/4wXA0Ht26r
— BSF (@BSF_India) February 10, 2023
ਜ਼ਿਕਰਯੋਗ ਹੈ ਕਿ ਇਹ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ‘ਤੇ ਵਿਸ਼ੇਸ਼ ਨਾਕੇ ਦੌਰਾਨ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਕੀਤੀ ਗਈ। ਇਸ ਖੇਪ ਨੂੰ ਵੀ ਪਾਕਿ ਅਧਾਰਤ ਤਸਕਰਾਂ ਵੱਲੋਂ ਡਰੋਨ ਜ਼ਰੀਏ ਭੇਜਿਆ ਗਿਆ ਸੀ ਅਤੇ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਸਰਹੱਦੀ ਖੇਤਰ ਤੋਂ ਪਾਰਸਲ ਪ੍ਰਾਪਤ ਕਰਨ ਉਪਰੰਤ ਡਿਲੀਵਰੀ ਕਰਨ ਜਾ ਰਿਹਾ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਗੁਰਮੀਤ ਚੌਹਾਨ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਜਿਨ੍ਹਾਂ ਨੂੰ ਇਹ ਖੇਪ ਭੇਜੀ ਗਈ ਸੀ, ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਖੇਮਕਰਨ, ਤਰਨਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਐੱਫ.ਆਈ.ਆਰ ਨੰਬਰ 8 ਮਿਤੀ 10/2/2023 ਨੂੰ ਦਰਜ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h