ਸ਼ੁੱਕਰਵਾਰ, ਜੁਲਾਈ 4, 2025 04:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ‘ਚ ਤਲਾਸ਼ੀ ਅਭਿਆਨ ਚਲਾ ਕੇ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕੇਏਐਸਓ) ਚਲਾਇਆ।

by Bharat Thapa
ਫਰਵਰੀ 21, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕੇਏਐਸਓ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ।

ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ । ਆਪ੍ਰੇਸ਼ਨ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀਪੀਜ/ਐਸਐਸਪੀਜ ਨੂੰ ਇਸ ਕਾਰਵਾਈ ਨੂੰ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਨਾਲ ਉਨਾਂ ਸਾਰੇ ਸ਼ੱਕੀ/ਸੰਵੇਦਨਸ਼ੀਲ ਖੇਤਰਾਂ/ਪਿੰਡਾਂ ਦੀ ਸ਼ਨਾਖਤ ਕਰਕੇ ਅੰਜਾਮ ਦੇਣ ਲਈ ਕਿਹਾ ਗਿਆ ਸੀ ਜਿੱਥੇ ਨਸੇ ਦਾ ਰੁਝਾਨ ਹੈ ਅਤੇ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਸੁਰੱਖਿਅਤ ਪਨਾਹਗਾਹ ਵਜੋਂ ਵਰਤੇ ਜਾਂਦੇ ਹਨ ।

ਡੀਜੀਪੀ ਗੌਰਵ ਯਾਦਵ ਨੇ ਦੁਹਰਾਇਆ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧਾਂ ਦਾ ਪਤਾ ਲਗਾਉਣਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ।

ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਐਸ.ਏ.ਐਸ.ਨਗਰ ਵਿਖੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੰਦੀਪ ਗਰਗ ਨਾਲ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ , ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ, “ਇਸ ਤਰਾਂ ਦੇ ਵੱਡੇ ਪੱਧਰ ‘ਤੇ ਅਜਿਹੇ ਆਪ੍ਰੇਸ਼ਨ ਨਾ ਸਿਰਫ ਸਮਾਜ ਵਿਰੋਧੀ ਤੱਤਾਂ ਵਿੱਚ ਪੁਲਿਸ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਪੁਲਿਸ ਦਾ ਵਿਸ਼ਵਾਸ ਵੀ ਵਧਾਉਂਦੇ ਹਨ ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 324 ਹੌਟਸਪੌਟ ਖੇਤਰਾਂ ਦੀ ਘੇਰਾਬੰਦੀ ਕੀਤੀ ਅਤੇ 5781 ਵਿਅਕਤੀਆਂ ਦੀ ਤਲਾਸ਼ੀ ਕੀਤੀ , ਜਿਨਾਂ ਵਿੱਚੋਂ 205 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ । ਪੁਲਿਸ ਨੇ 187 ਐਫਆਈਆਰ ਵੀ ਦਰਜ ਕੀਤੀਆਂ ਹਨ ਅਤੇ 9 ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 2.8 ਕਿਲੋਗ੍ਰਾਮ ਹੈਰੋਇਨ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੇ ਨਾਲ -ਨਾਲ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ।

ਉਨਾਂ ਕਿਹਾ ਕਿ ਜ਼ਿਲਾ ਪੁਲਿਸ ਬਲਾਂ ਦੁਆਰਾ ਅੰਕੜਿਆਂ ਦੇ ਵਿਸ਼ਲੇਸਣ ਰਾਹੀਂ ਨਸ਼ਿਆਂ ਅਤੇ ਅਪਰਾਧ ਦੇ ਹੌਟਸਪੌਟਸ ਦੀ ਪਛਾਣ ਕਰਨ ਤੋਂ ਬਾਅਦ ਹੀ ਇਹ ਆਪ੍ਰੇਸ਼ਨ ਚਲਾਇਆ ਗਿਆ ਸੀ। ਉਨਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਫੋਰਸ ਦੁਆਰਾ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਘਰਾਂ ਦੀ ਵੀ ਪੂਰੀ ਤਲਾਸ਼ੀ ਕੀਤੀ ਗਈ। ਉਨਾਂ ਦੱਸਿਆ ਕਿ ਇਨਾਂ ਹੌਟਸਪੌਟਸ ‘ਤੇ ਸਨਿਫਰ ਡਾਗਜ਼ ਵੀ ਤਾਇਨਾਤ ਕੀਤੇ ਗਏ ਸਨ ਤਾਂ ਜੋ ਸਖਤ ਨਿਗਰਾਨੀ ਰੱਖੀ ਜਾ ਸਕੇ ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: major actionpropunjabtvpunjab policeRun across PunjabRunning across Punjab
Share230Tweet144Share57

Related Posts

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.