Punjab Police: ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਪੁਲੀਸ ਨੇ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਮੰਨੇ ਜਾਂਦੇ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪਪਲਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਅੰਮ੍ਰਿਤਪਾਲ ਸਿੰਘ ਨੂੰ ਚੇਤਾਵਨੀ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਪੁਲਿਸ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ, ‘ਤੁਸੀਂ (ਅੰਮ੍ਰਿਤਪਾਲ) ਭੱਜ ਸਕਦੇ ਹੋ, ਪਰ ਕਾਨੂੰਨ ਦੀ ਲੰਬੀ ਬਾਂਹ ਤੋਂ ਛੁੱਪ ਨਹੀਂ ਸਕਦੇ।’ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਪੁਲਿਸ ਦਾ ਇਹ ਸੰਦੇਸ਼ ਉਸ ਦੇ ਸਾਥੀ ਪਪਲ ਪ੍ਰੀਤ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਆਇਆ ਹੈ।
ਟਵਿੱਟਰ ਤੇ ਫੇਸਬੁੱਕ ‘ਤੇ ਪਪਲਪ੍ਰੀਤ ਸਿੰਘ ਦੀ ਪਹਿਲਾਂ ਤੇ ਬਾਅਦ ਦੀ ਵੀਡੀਓ ਸਾਂਝੀ ਕਰਦੇ ਹੋਏ ਪੰਜਾਬ ਪੁਲਿਸ ਨੇ ਲਿਖਿਆ, ‘ਤੁਸੀਂ ਭੱਜ ਸਕਦੇ ਹੋ, ਪਰ ਤੁਸੀਂ ਕਾਨੂੰਨ ਦੀ ਲੰਬੀ ਬਾਂਹ ਤੋਂ ਛੁੱਪ ਨਹੀਂ ਸਕਦੇ।’ ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ।
"You can run, but you can't hide from the long arm of the law"
Punjab Police #arrested Papalpreet Singh, main associate of #AmritpalSingh
We urge citizens to maintain peace & harmony in the region pic.twitter.com/M63Er0LNuP
— Punjab Police India (@PunjabPoliceInd) April 11, 2023
ਇਸ ਵੀਡੀਓ ਵਿੱਚ ਸਭ ਤੋਂ ਪਹਿਲਾਂ ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਨਾਲ ਨਜ਼ਰ ਆ ਰਹੇ ਹਨ। ਉਸ ਦੇ ਨਾਲ ਉਸ ਦੀਆਂ ਕੁਝ ਤਸਵੀਰਾਂ ਵੀ ਨਜ਼ਰ ਆ ਰਹੀਆਂ ਹਨ। ਵੀਡੀਓ ‘ਚ ਅੱਗੇ ਦਿਖਾਈ ਦੇ ਰਿਹਾ ਹੈ ਕਿ ਪਪਲਪ੍ਰੀਤ ਸਿੰਘ ਦਿੱਲੀ ‘ਚ ਅੰਮ੍ਰਿਤਪਾਲ ਸਿੰਘ ਦੇ ਪਿੱਛੇ ਹੈ। ਵੀਡੀਓ ਦੇ ਅੰਤ ‘ਚ ਪੰਜਾਬ ਪੁਲਸ ਪੱਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਲੈ ਜਾਂਦੀ ਹੈ ਅਤੇ ਉਸੇ ਸਮੇਂ ਸਕਰੀਨ ‘ਤੇ ‘The Punjab Police’ ਦਿਖਾਈ ਦਿੰਦਾ ਹੈ। ਇਹ ਪੂਰੀ ਵੀਡੀਓ ਸਿਰਫ 14 ਸੈਕਿੰਡ ਦੀ ਹੈ।
ਸੋਮਵਾਰ ਨੂੰ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪਪਲ ਪ੍ਰੀਤ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗਿੱਲ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪ੍ਰੀਤ ਨੂੰ ਕੈੱਥੂਨੰਗਲ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਗਿੱਲ ਨੇ ਕਿਹਾ ਕਿ ਪ੍ਰੀਤ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h