ਵੀਰਵਾਰ, ਅਕਤੂਬਰ 9, 2025 02:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

by Gurjeet Kaur
ਮਾਰਚ 1, 2024
in ਪੰਜਾਬ
0
ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ ਅਤੇ ਐਮ.ਪੀ. ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
– ਅਮਰੀਕਾ-ਅਧਾਰਤ ਡਰੱਗ ਕਾਰਟੇਲ ਹੈਂਡਲਰ ਜਸਮੀਤ ਉਰਫ ਲੱਕੀ ਦਾ ਮੁੱਖ ਮੈਂਬਰ ਗ੍ਰਿਫ਼ਤਾਰ: ਸੀ.ਪੀ. ਗੁਰਪ੍ਰੀਤ ਭੁੱਲਰ
– ਪੂਰੇ ਨੈੱਟਵਰਕ, ਸਮੁੱਚੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਜਾਂਚ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਅਮਰੀਕਾ ਸਥਿਤ ਜਸਮੀਤ ਉਰਫ਼ ਲੱਕੀ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਕੁਮਾਰ ਉਰਫ ਦੀਪ (27) ਵਾਸੀ ਨਿਊ ਸ਼ਾਂਤੀ ਨਗਰ ਭਜਵਾੜਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਸਪਲਾਈ ਲਈ ਵਰਤੀ ਜਾ ਰਹੀ ਟਾਟਾ ਏ.ਸੀ.ਈ. (ਛੋਟਾ ਹਾਥੀ) ਗੱਡੀ (ਪੀ.ਬੀ.07-ਏ.ਐਲ.-9743) ਨੂੰ ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਦੇਸੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 16 ਜਿੰਦਾ ਕਾਰਤੂਸ ਬਰਾਮਦ ਕਰਕੇ ਐਮ.ਪੀ. ਆਧਾਰਤ ਹਥਿਆਰ ਸਪਲਾਈ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਿੰਦਰਪਾਲ ਸਿੰਘ (23) ਅਤੇ ਜਤਿੰਦਰਪਾਲ ਸਿੰਘ ਉਰਫ਼ ਬਾਬਾ (20) ਦੋਵੇਂ ਵਾਸੀ ਗੁਰੂ ਨਾਨਕ ਕਲੋਨੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦਾ ਐਕਟਿਵਾ ਸਕੂਟਰ (ਪੀ.ਬੀ.02-ਈ.ਐਸ.-0344) ਵੀ ਕਬਜ਼ੇ ਵਿੱਚ ਲਿਆ ਹੈ, ਜਿਸ ’ਤੇ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਡੀ.ਸੀ.ਪੀ. ਸਿਟੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਨਵਜੋਤ ਸਿੰਘ, ਏ.ਸੀ.ਪੀ. ਇਨਵੈਸਟੀਗੇਸ਼ਨ ਕੁਲਦੀਪ ਸਿੰਘ ਅਤੇ ਸੀ.ਆਈ.ਏ. ਸਟਾਫ਼-3 ਇੰਚਾਰਜ ਇੰਸਪੈਕਟਰ ਬਰਿੰਦਰਜੀਤ ਸਿੰਘ ਦੇ ਅਧੀਨ ਪੁਲਿਸ ਟੀਮਾਂ ਨੇ ਪਿੰਡ ਕਾਜੀਕੋਟ ਤੋਂ ਚੱਬਾਲ ਰੋਡ ਵੱਲ ਜਾ ਕੇ ਮੁਲਜ਼ਮ ਗੁਰਪ੍ਰੀਤ ਕੁਮਾਰ ਉਰਫ਼ ਦੀਪ ਨੂੰ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਕਥਿਤ ਦੋਸ਼ੀ ਗੁਰਪ੍ਰੀਤ ਕੁਮਾਰ ਨੇ ਖੁਲਾਸਾ ਕੀਤਾ ਕਿ ਉਹ ਅਮਰੀਕਾ ਅਧਾਰਤ ਜਸਮੀਤ ਉਰਫ਼ ਲੱਕੀ ਦੇ ਇਸ਼ਾਰੇ ‘ਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਲਿਆ ਰਹੇ ਸਨ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਸਮੀਤ ਉਰਫ਼ ਲੱਕੀ ਮਾਡਿਊਲ ਦੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, ਇੱਕ ਕਾਰ, 3.80 ਲੱਖ ਰੁਪਏ ਦੀ ਡਰੱਗ ਮਨੀ ਅਤੇ 12 ਸਿਮ ਬਰਾਮਦ ਕੀਤੇ ਸਨ।
ਅਸਲਾ ਬਰਾਮਦਗੀ ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਪੁਲ ਤਾਰਾਂਵਾਲਾ ਇਲਾਕੇ ਤੋਂ ਨਹਿਰ ਦੇ ਨਾਲ ਲੱਗਦੀ ਸੁਲਤਾਨਵਿੰਡ ਰੋਡ ਤੋਂ ਕਾਬੂ ਕੀਤਾ ਜਦੋਂ ਉਹ ਪਿਸਤੌਲ ਸਪਲਾਈ ਕਰਨ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਇਹ ਪਿਸਤੌਲ ਮੱਧ ਪ੍ਰਦੇਸ਼ (ਐਮਪੀ) ਤੋਂ ਅੰਮ੍ਰਿਤਸਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਲਿਆਏ ਸਨ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਮੁਲਜ਼ਮਾਂ ਦੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਤੋਂ ਇਲਾਵਾ ਉਨ੍ਹਾਂ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਨੂੰ ਫਰੀਜ਼ ਕਰਨ ਲਈ ਵਿੱਤੀ ਨਜ਼ਰੀਏ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਸੀ.ਪੀ. ਭੁੱਲਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਹੁਣ ਤੱਕ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੁੱਲ ਖੇਪ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21, 29,61,85 ਤਹਿਤ ਐਫ.ਆਈ.ਆਰ. ਨੰਬਰ 25 ਦਰਜ ਕੀਤੀ ਗਈ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਿਤੀ 28-02-2024 ਨੂੰ ਐਫ.ਆਈ.ਆਰ. ਨੰਬਰ 22 ਦਰਜ ਕੀਤੀ ਗਈ ਹੈ।
Tags: punjab policepunjabi news
Share207Tweet129Share52

Related Posts

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਘੰਟਿਆਂ ਵਿੱਚ ਮਿਲੇਗੀ ਬਿਜ਼ਨਸ ਮਨਜ਼ੂਰੀ, 1.25 ਲੱਖ ਕਰੋੜ ਦਾ ਹੋਵੇਗਾ ਨਿਵੇਸ਼ ਅਤੇ 4.5 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025
Load More

Recent News

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਘੰਟਿਆਂ ਵਿੱਚ ਮਿਲੇਗੀ ਬਿਜ਼ਨਸ ਮਨਜ਼ੂਰੀ, 1.25 ਲੱਖ ਕਰੋੜ ਦਾ ਹੋਵੇਗਾ ਨਿਵੇਸ਼ ਅਤੇ 4.5 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.