ਵੀਰਵਾਰ, ਨਵੰਬਰ 20, 2025 02:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬੇ ‘ਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ 

by Gurjeet Kaur
ਅਕਤੂਬਰ 7, 2023
in ਪੰਜਾਬ
0
ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ 

 

  ਪੰਜਾਬ ਪੁਲਿਸ ਟਰੈਫਿਕ ਵਿੰਗ ਨੇ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਮੁੱਖ ਸੰਸਥਾਵਾਂ ਨਾਲ ਕੀਤਾ ਐਮਓਯੂ  ਸਹੀਬੱਧ

 

  ਮੈਪ ਮਾਈ ਇੰਡੀਆ, ਪੰਜਾਬ-ਅਧਾਰਤ ਸੇਫ ਸੁਸਾਇਟੀ, ਗੁਰੂਗ੍ਰਾਮ-ਅਧਾਰਤ ਇੰਟੋਜ਼ੀ ਟੈਕ ਅਤੇ ਜੈਪੁਰ-ਅਧਾਰਤ ਮੁਸਕਾਨ ਫਾਊਂਡੇਸ਼ਨ ਨੇ ਪੰਜਾਬ ਪੁਲਸ ਨਾਲ ਮਿਲਾਇਆ ਹੱਥ  

 

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

 

 

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੜਕੀ ਸੁਰੱਖਿਆ ਨੂੰ ਵਧਾਉਣ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੇ ਚਾਰ ਨਾਮਵਰ ਸੰਸਥਾਵਾਂ ਨਾਲ  ਐਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ ਤਾਂ ਜੋ ਸੂਬੇ ਭਰ ’ਚ  ਹੋਰ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਆਵਾਜਾਈ ਨੈੱਟਵਰਕ ਨੂੰ ਯਕੀਨੀ ਬਣਾਇਆ ਜਾ ਸਕੇ।

 

ਐਸ.ਏ.ਐਸ.ਨਗਰ ਦੇ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਵਿਖੇ ਇੱਕ ਮਹੱਤਵਪੂਰਨ ਸਮਾਗਮ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਦੀ ਅਗਵਾਈ ਹੇਠ ਪ੍ਰਮੁੱਖ ਕੰਪਨੀਆਂ ਜਿਹਨਾਂ ਵਿੱਚ ਮੈਪ ਮਾਈ ਇੰਡੀਆ, ਪੰਜਾਬ ਅਧਾਰਤ ਸੇਫ਼ ਸੋਸਾਇਟੀ, ਗੁਰੂਗ੍ਰਾਮ ਸਥਿਤ ਇੰਟੋਜੀ ਟੇਕ ਪ੍ਰਾਈਵੇਟ ਲਿਮਟਿਡ ਅਤੇ ਜੈਪੁਰ ਸਥਿਤ ਮੁਸਕਾਨ ਫਾਊਂਡੇਸ਼ਨ ਸ਼ਾਮਲ ਹਨ,  ਨਾਲ ਐਮਓਯੂ ਸਹੀਬੱਧ ਕੀਤੇ ਗਏ । ਇਸ ਮੌਕੇ ਮੈਪ ਮਾਈ ਇੰਡੀਆ ਦੇ ਸੀਈਓ-ਕਮ-ਕਾਰਜਕਾਰੀ ਨਿਰਦੇਸ਼ਕ ਰੋਹਨ ਵਰਮਾ, ਸੇਫ਼ ਸੁਸਾਇਟੀ ਦੇ ਚੇਅਰਪਰਸਨ ਰੁਪਿੰਦਰ ਸਿੰਘ, ਮੁਸਕਾਨ ਫਾਊਂਡੇਸ਼ਨ ਦੇ ਟਰੱਸਟੀ ਸ਼ਾਂਤਨੂ ਬਸੀਨ ਅਤੇ ਇੰਟੋਜ਼ੀ ਦੇ ਸੰਸਥਾਪਕ ਅਤੇ ਸੀਈਓ ਨਰੇਸ਼ ਕੁਮਾਰ ਹਾਜ਼ਰ ਸਨ।

 

ਇਹ ਅਮਲ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਨੂੰ ਕਾਬੂ ਕਰਨ ਲਈ ਸਮਰਪਿਤ ਇੱਕ ਵਿਸ਼ੇਸ਼ ਪੁਲਿਸ ਟੀਮ ਸੜਕ ਸੁਰੱਖਿਆ ਫੋਰਸ(ਐਸਐਸਐਫ)  ਦੀ ਸ਼ੁਰੂਆਤ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਦੱਸਿਆ ਕਿ ਇਹਨਾਂ ਸੰਸਥਾਵਾਂ ਦੇ ਸਾਂਝੇ ਯਤਨ ਸੁਰੱਖਿਅਤ ਸੜਕਾਂ, ਟਰੈਫਿਕ ਦੇ ਕੁਸ਼ਲ ਤੇ ਬਿਹਤਰ ਬੰਦੋਬਸਤ ਅਤੇ ਪੰਜਾਬ ਦੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰਨਗੇ। ਉਹਨਾਂ ਕਿਹਾ ,“ਅਸੀਂ ਸਾਰੇ ਨਾਗਰਿਕਾਂ ਲਈ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹਾਂ।’’

ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਰਣਨੀਤੀਆਂ ਨੂੰ ਵਧਾਉਣ ਲਈ ਵਿਗਿਆਨਕ ਜਾਂਚ ਅਤੇ ਗਿਆਨ ਸਿਰਜਣ ਦਾ ਮਾਹੌਲ ਪੈਦਾ ਕਰਨਗੀਆਂ।  ਜਦਕਿ, ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਰਾਜ ਦੇ ਵਿੱਚ ਟਰੈਫਿਕ ਕੰਟਰੋਲ ਦੀ ਦਿਸ਼ਾ ਵਿੱਚ ਕ੍ਰਾਂਤੀ ਲਿਆਉਣ ਲਈ ਅਨੁਕੂਲਿਤ ਵਾਤਾਵਰਣ ਸਿਰਜੇਗਾ ਤਾਂ ਜੋ ਬਿਹਤਰ ਟਰੈਫਿਕ ਦਾ ਪ੍ਰਬੰਧਨ ਕਰਕੇ  ਦੁਰਘਟਨਾਵਾਂ ਨੂੰ ਟਾਲਿਆ ਜਾ ਸਕੇ।

ਏਡੀਜੀਪੀ ਨੇ ਕਿਹਾ ,“ਇਹ ਪਹਿਲਕਦਮੀ ਨਾ ਸਿਰਫ ਸੜਕੀ ਮੌਤਾਂ ਅਤੇ ਹਾਦਸਿਆਂ ਨੂੰ ਘਟਾ ਕੇ ਸਾਰੇ ਨਾਗਰਿਕਾਂ ਲਈ ਇੱਕ ਸੁਰੱਖਿਅਤ ਵਾਤਾਵਰਣ ਪੈਦਾ ਕਰੇਗੀ, ਸਗੋਂ ਟਰੈਫਿਕ ਪ੍ਰਬੰਧਨ, ਕੰਟਰੋਲ, ਆਵਾਜਾਈ, ਸੜਕ ਸੁਰੱਖਿਆ ਇੰਜੀਨੀਅਰਿੰਗ, ਇੰਟੈਲੀਜੈਂਟ ਟਰਾਂਸਪੋਰਟ ਹੱਲ, ਐਮ-ਪੁਲਿਸਿੰਗ, ਈ-ਪੁਲਿਸਿੰਗ ਅਤੇ  ਸੂਬਾ ਪੁਲਿਸ ਨੂੰ ਸਿਖਲਾਈ  ਨਾਲ ਹੋਰ ਮੁਹਾਰਤ ਵੱਲ ਹੁਲਾਰਾ ਦੇਵੇਗੀ । ਉਹਨਾਂ ਅੱਗੇ ਕਿਹਾ ਇਸ ਨਾਲ ਟਰੈਫਿਕ ਪੈਟਰਨਜ਼ ਅਤੇ ਸੜਕ ਸੁਰੱਖਿਆ ਸਬੰਧੀ ਚੁਣੌਤੀਆਂ ਦੀ ਡੂੰਘੀ ਸਮਝ ਵਧੇਗੀ ਜਿਸਦੇ ਸਿੱਟੇੇ ਵਜੋਂ ਵਧੇਰੇ ਪ੍ਰਭਾਵਸ਼ਾਲੀ ਹੱਲ ਲੱਭਣਗੇ।

 

ਉਨ੍ਹਾਂ ਕਿਹਾ ਕਿ ਸੰਯੁਕਤ ਮੁਹਾਰਤ ਅਤੇ ਡੇਟਾ ਐਕਸਚੇਂਜ ਰਾਹੀਂ ਅਪਲਾਈਡ ਰਿਸਰਚ ਨੂੰ ਸਹੂਲਤ ਮਿਲੇਗੀ, ਜਿਸ ਦੀ ਵਰਤੋਂ ਸਮਾਜ ਦੇ ਵਿਆਪਕ ਲਾਭ ਲਈ ਖੋਜਾਂ ਨੂੰ ਪ੍ਰਸਾਰਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਂਝੇਦਾਰੀ ਸੜਕ ਸੁਰੱਖਿਆ ਦੇ ਖੇਤਰ ਵਿੱਚ ਨਵੀਨਤਾ ਅਤੇ ਨਾਲੇਜ ਸ਼ੇਅਰਿੰਗ (ਗਿਆਨ-ਵੰਡ) ਨੂੰ ਉਤਸ਼ਾਹਿਤ ਕਰੇਗਾ।

 

ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਸੜਕ ਸੁਰੱਖਿਆ ਵਿੱਚ ਵਿਗਿਆਨਕ ਨਜ਼ਰੀਆ ਲਿਆਉਣ ਲਈ ਪੰਜਾਬ ਪੁਲਿਸ ਦੀ ਇਹ ਇੱਕ ਹੋਰ ਪਹਿਲਕਦਮੀ ਹੈ ਅਤੇ ਇਸ ਨਾਲ ਪੰਜਾਬ ਪੁਲੀਸ ਦੇ ਟਰੈਫਿਕ ਵਿੰਗ ਵਿੱਚ ਡਾਟਾ-ਅਧਾਰਿਤ ਫੈਸਲੇ ਲੈਣ ਦੀ ਸਮਰੱਥਾ  ਹੋਰ ਵਧੇਗੀ।

 

ਜ਼ਿਕਰਯੋਗ ਹੈ ਕਿ ਹਸਤਾਖਰਕਰਤਾਵਾਂ ਨੇ 2021 ਤੋਂ 2030 ਤੱਕ ਸੰਯੁਕਤ ਰਾਸ਼ਟਰ ਸੰਘ ਦੁਆਰਾ ਮਨੋਨੀਤ ‘‘ ਡੀਕੇਡ ਆਫ ਐਕਸ਼ਨ ਆਨ ਰੋਡ ਸੇਫਟੀ ’’  ਨੂੰ ਪੂਰਨ ਸਮਰਥਨ ਦਾ ਵਾਅਦਾ ਵੀ ਕੀਤਾ ਹੈ।

 

  ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸੰਸਥਾਵਾਂ ਕਿਵੇਂ ਮਦਦ ਕਰਨਗੀਆਂ

 

  ਮੈਪ ਮਾਈ ਇੰਡੀਆ: ਰੀਅਲ-ਟਾਈਮ ਅਡਵਾਈਜ਼ਰੀਆਂ ਅਤੇ ਨੈਵੀਗੇਸ਼ਨ ਸੇਵਾਵਾਂ ਅਤੇ ਮਹੱਤਵਪੂਰਨ ਜਾਣਕਾਰੀ ਜਿਵੇਂ ਕਿ ਦੁਰਘਟਨਾਵਾਂ, ਸੜਕਾਂ ਦੇ ਬੰਦ ਹੋਣ ਅਤੇ ਵੀਆਈਪੀ ਆਵਾਜਾਈ ਬਾਰੇ ਢੁਕਵੀਂ ਜਾਣਕਾਰੀ ਪ੍ਰਦਾਨ ਕਰੇਗਾ।

 

  ਇੰਟੋਜ਼ੀ ਟੈੱਕ: ਟਰੈਫਿਕ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਵਿੱਚ ਸਹਾਇਕ ਹੋਵੇਗਾ, ਇੱਕ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਸੜਕ ਨੈੱਟਵਰਕ ਵਿੱਚ ਯੋਗਦਾਨ ਪਾਵੇਗਾ।

 

  ਸੇਫ ਸੋਸਾਇਟੀ: ਸੜਕ ਸੁਰੱਖਿਆ ਆਡਿਟ ਕਰਵਾਉਣ, ਬਲੈਕ ਸਪੌਟਸ ਦੀ ਪਛਾਣ ਕਰਨ, ਅਤੇ ਸੜਕ ਸੁਰੱਖਿਆ ਨੂੰ ਵਧਾਉਣ ਸਬੰਧੀ ਸੁਧਾਰ ਕਰਨ ਵਿੱਚ ਸਹਿਯੋਗ ਕਰੇਗਾ।

 

  ਮੁਸਕਾਨ ਫਾਊਂਡੇਸ਼ਨ: ਸੜਕ ਸੁਰੱਖਿਆ ਸਿੱਖਿਆ ਅਤੇ ਜਾਗਰੂਕਤਾ ਪ੍ਰੋਗਰਾਮਾਂ, ਪੁਲਿਸ ਕਰਮਚਾਰੀਆਂ ਲਈ ਸਮਰੱਥਾ ਨਿਰਮਾਣ, ਤਕਨੀਕੀ ਸੜਕ ਸੁਰੱਖਿਆ ਆਡਿਟ, ਬਲੈਕ ਸਪਾਟ ਪਛਾਣ, ਅਤੇ ਸੁਧਾਰ ਦੇ ਕੰਮਾਂ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਏਗੀ।
Tags: Artificial IntelligenceMoUpro punjab tvpunjabpunjabi newstraffic
Share205Tweet128Share51

Related Posts

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025

ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ , ਮਰੀਜ਼ ਦੀ ਬਚਾਈ ਜਾਨ , ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ !

ਨਵੰਬਰ 19, 2025

ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਲਗਵਾਈ ਮੋਹਰ

ਨਵੰਬਰ 19, 2025
Load More

Recent News

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025

”ਬਹੁਤ ਘਟੀਆ ਰਿਪੋਰਟਰ ਹੋ” ਜਦੋਂ ਪੱਤਰਕਾਰ ਨੇ ਪੁੱਛੇ ਤਿੱਖੇ ਸਵਾਲ ਤਾਂ ਭੜਕ ਗਏ ਟ੍ਰੰਪ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.