ਐਤਵਾਰ, ਅਕਤੂਬਰ 26, 2025 10:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

by Gurjeet Kaur
ਦਸੰਬਰ 29, 2023
in ਪੰਜਾਬ
0
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ: ਡੀਜੀਪੀ ਗੌਰਵ ਯਾਦਵ
– ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ ‘ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਸੰਚਾਲਕ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਸਤੀਏਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਆਰਮਜ਼ ਐਕਟ ਅਤੇ ਯੂਏਪੀਏ ਸਮੇਤ ਘਿਨਾਉਣੇ ਅਪਰਾਧਾਂ ਦੇ ਘੱਟੋ-ਘੱਟ 20 ਮਾਮਲਿਆਂ ਵਿੱਚ ਲੋੜੀਂਦਾ ਹੈ।
ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ .30 ਕੈਲੀਬਰ ਦੇ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕਰ ਲਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਮੁਲਜ਼ਮ ਵਿੱਕੀ ਦਾ ਪਿੱਛਾ ਕਰਦਿਆਂ ਸੈਕਟਰ-91, ਮੋਹਾਲੀ ਸਥਿਤ ਅਪਾਰਟਮੈਂਟ, ਜਿੱਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿੱਕੀ, ਜਿਸ ਨੂੰ ਪਾਕਿ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ, ਗੋਲਡੀ ਬਰਾੜ ਅਤੇ ਸਾਬਾ (ਅਮਰੀਕਾ) ਜ਼ਰੀਏ ਪਾਕਿਸਤਾਨ ਅਧਾਰਤ ਨਸ਼ੇ ਤੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਪ੍ਰਾਪਤ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਨੂੰ ਵਿਰੋਧੀ ਗੈਂਗ ਦਵਿੰਦਰ ਬੰਬੀਹਾ ਦੇ ਮੈਂਬਰ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਸ਼ੀ ਵਿੱਕੀ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿਖੇ ਜਿਮ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ਵਿੱਚ ਸ਼ੂਟਰ/ਗੈਂਗਸਟਰ ਅੰਕਿਤ ਭਾਦੂ (ਮ੍ਰਿਤਕ) ਦੇ ਸਹਿ-ਦੋਸ਼ੀਆਂ ਵਿੱਚੋਂ ਇੱਕ ਸੀ।
ਉਨ੍ਹਾਂ ਦੱਸਿਆ ਕਿ ਫਰਵਰੀ 2019 ਵਿੱਚ ਪੀਰਮੁਛੱਲਾ ਵਿਖੇ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਅੰਕਿਤ ਭਾਦੂ ਦੇ ਮਾਰੇ ਜਾਣ ਤੋਂ ਬਾਅਦ ਮੁਲਜ਼ਮ ਵਿਕਰਮਜੀਤ ਵਿੱਕੀ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਵਿੱਚ ਉਸਦੀ ਜਗ੍ਹਾ ਲੈ ਲਈ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮੀ ਨਾਲ ਸ਼ਾਮਲ ਹੋ ਗਿਆ।
ਜ਼ਿਕਰਯੋਗ ਹੈ ਕਿ ਇਸ ਗੈਂਗ ਦੀ ਹਥਿਆਰਾਂ/ਨਸ਼ੇ ਦੀ ਤਸਕਰੀ ਦੀ ਚੇਨ ਨੂੰ ਠੱਲ੍ਹ ਪਾਉਣ ਲਈ ਵਿਕਰਮਜੀਤ ਵਿੱਕੀ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 16 ਮਿਤੀ 27/12/2023 ਨੂੰ ਦਰਜ ਕੀਤਾ ਗਿਆ ਹੈ।
Tags: AGTFpro punjab tvpunjab policepunjabi news
Share212Tweet133Share53

Related Posts

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਵੇਰਕਾ ਨੇ ਲੱਸੀ ਦੀਆਂ ਕੀਮਤਾਂ ‘ਚ ਕੀਤਾ 5 ਰੁਪਏ ਦਾ ਵਾਧਾ, ਪੈਕੇਜਿੰਗ ਵੀ ਦਿੱਤੀ ਗਈ ਬਦਲ

ਅਕਤੂਬਰ 25, 2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਹੰਗ ਜਥੇਬੰਦੀਆਂ ਵੱਲੋਂ ਕੀਤੀ ਗਈ ਪੰਥਕ ਰਸਮਾਂ ਨਾਲ ਦਸਤਾਰਬੰਦੀ

ਅਕਤੂਬਰ 25, 2025

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025
Load More

Recent News

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.