Drug Free Punjab: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਸਮਰਥਨ ਮਿਲਣਾ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨ ਅਤੇ ਸਮਾਜਿਕ ਤੌਰ ‘ਤੇ ਬਾਈਕਾਟ ਕਰਨ ਦਾ ਮਤਾ ਪਾਸ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਏ ਜਾ ਰਹੇ ਘੇਰਾਬੰਦੀ ਅਤੇ ਸਰਚ ਅਪਰੇਸ਼ਨਾਂ (CASO) ਦੀ ਲੜੀ ਦੌਰਾਨ ਇਹ ਇੱਕ ਹੋਰ ਪ੍ਰਾਪਤੀ ਹੈ। ਬੁੱਧਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਬਦਨਾਮ ਇਲਾਕਿਆਂ ਜਿਨ੍ਹਾਂ ਵਿੱਚ ਮਲੋਟ ਦੇ ਪਿੰਡ ਮਿੱਡਾ ਅਤੇ ਮੁਹੱਲਾ ਛੱਜੂਘਰ ਸ਼ਾਮਲ ਹਨ, ਦੇ ਵਸਨੀਕਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
ਚੌਥੇ ਦਿਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਟਿਆਲਾ ਰੇਂਜ ਦੇ ਦੋ ਜ਼ਿਲ੍ਹਿਆਂ ਸੰਗਰੂਰ ਅਤੇ ਬਰਨਾਲਾ ਵਿੱਚ ਸੀਐਸਓ ਇਹ ਸਮੁੱਚਾ ਆਪ੍ਰੇਸ਼ਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਦੀ ਸਮੁੱਚੀ ਨਿਗਰਾਨੀ ਹੇਠ ਕੀਤਾ ਗਿਆ ਅਤੇ ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਸੁਚੱਜੀ ਵਿਉਂਤਬੰਦੀ ਕਰਨ ਅਤੇ ਵੱਧ ਤੋਂ ਵੱਧ ਪੁਲਿਸ ਫੋਰਸ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ।
Today, Sangrur Police carried out special search operation #CASO in different areas of district to nab drug peddlers and to stop the illegal activities of the anti-social elements.
During this IGP Patiala Range and SSP Sangrur personally supervised search operation. pic.twitter.com/Ws1yptN7Nr— Sangrur Police (@SangrurPolice) July 27, 2023
ਇਸ ਮੀਲ ਪੱਥਰ ਨੂੰ ਹਾਸਲ ਕਰਨ ਲਈ ਸੰਗਰੂਰ ਪੁਲਿਸ ਟੀਮ ਨੂੰ ਵਧਾਈ ਦਿੰਦੇ ਹੋਏ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਤਾਂ ਜੋ ਇਸ ਨੂੰ ‘ਰੰਗਲਾ ਪੰਜਾਬ’ ਵਿੱਚ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਪਰ ਇਸ ਮੰਗ ਨੂੰ ਠੱਲ੍ਹ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।
ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਅਪਰੇਸ਼ਨ ਦੌਰਾਨ ਅੱਠ ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰ) ਦਰਜ ਕਰਕੇ 11 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 60 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡਅਪ ਕੀਤਾ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਸੰਗਰੂਰ ਸੁਰਿੰਦਰ ਲਾਂਬਾ ਅਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ।
ਇਸ ਦੌਰਾਨ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਅਜਿਹੀਆਂ 10 ਪੰਚਾਇਤਾਂ ਨੂੰ ਮੀਟਿੰਗ ਲਈ ਵਿਸ਼ੇਸ਼ ਤੌਰ ‘ਤੇ ਬੁਲਾਇਆ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h