ਮੰਗਲਵਾਰ, ਨਵੰਬਰ 18, 2025 08:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੀ ਪਹਿਲਕਦਮੀ ‘ਜਾਗ੍ਰਿਤੀ’ ਲਾਂਚ

by Gurjeet Kaur
ਮਾਰਚ 2, 2024
in ਪੰਜਾਬ
0
ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੀ ਪਹਿਲਕਦਮੀ ‘ਜਾਗ੍ਰਿਤੀ’ ਲਾਂਚ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ
– ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ 180 ਪੁਲਿਸ ਮੁਲਾਜ਼ਮਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ 
– ਸਿਖਲਾਈ ਪ੍ਰਾਪਤ ਪੁਲਿਸ ਮੁਲਾਜ਼ਮ ਮਾਸਟਰ ਟ੍ਰੇਨਰ ਵਜੋਂ ਸੇਵਾਵਾਂ ਨਿਭਾਉਣਗੇ, ਸਕੂਲੀ ਬੱਚਿਆਂ ਨੂੰ ਜਾਣਕਾਰੀ ਦੇਣ ਅਤੇ ਜਾਗਰੂਕ ਕਰਨ ਵਿੱਚ ਵੀ ਅਹਿਮ ਰੋਲ ਅਦਾ ਕਰਨਗੇ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਵਿੰਗ ਵੱਲੋਂ ਬੱਚਿਆਂ ਖਾਸ ਕਰਕੇ 5 ਤੋਂ 12 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਨਵੀਂ ਪਹਿਲਕਦਮੀ ‘ਜਾਗ੍ਰਿਤੀ’ ਲਾਂਚ ਕੀਤੀ ਗਈ ਹੈ।
ਇਸ ਪਹਿਲਕਦਮੀ ਨੂੰ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ ਵਿਖੇ 180 ਪੰਜਾਬ ਪੁਲਿਸ ਮੁਲਾਜ਼ਮਾਂ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ ਵੱਲੋਂ ਕਰਵਾਏ ਪ੍ਰਮੁੱਖ ਸਿਖਲਾਈ ਪ੍ਰੋਗਰਾਮ ਦੌਰਾਨ ਲਾਂਚ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕਰਵਾਇਆ ਇਹ ਵਿਆਪਕ ਸੈਸ਼ਨ, ਬਾਲ ਜਿਨਸੀ ਸ਼ੋਸ਼ਣ, ਰੋਕਥਾਮ ਅਤੇ ਕਾਨੂੰਨ ਦੀਆਂ ਵਿਵਸਥਾਵਾਂ ‘ਤੇ ਕੇਂਦਰਿਤ ਸੀ।
ਸਾਂਝ ਜਾਗ੍ਰਿਤੀ ਪ੍ਰੋਗਰਾਮ ਦੇ ਉਦੇਸ਼ਾਂ ‘ਤੇ ਚਾਨਣਾ ਪਾਉਂਦਿਆ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਨੇ ਵਿਦਿਆਰਥੀਆਂ (ਦੂਜੀ ਤੋਂ 5ਵੀਂ ਜਮਾਤ), ਅਧਿਆਪਕਾਂ, ਪ੍ਰਿੰਸੀਪਲਾਂ, ਅਤੇ ਸਹਾਇਕ ਸਟਾਫ ਸਮੇਤ ਸੇਵਾਦਾਰਾਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਵਿੱਚ ਇਸ ਪ੍ਰੋਗਰਾਮ ਦੀ ਭੂਮਿਕਾ ਨੂੰ ਉਜਾਗਰ ਕੀਤਾ।
ਇਸ ਮੌਕੇ ਪ੍ਰਸੰਚੇਤਸ ਫਾਊਂਡੇਸ਼ਨ ਦੀ ਡਾਇਰੈਕਟਰ ਮੰਜੁਲਾ ਸੁਲਾਰੀਆ ਅਤੇ ਬਚਪਨ ਬਚਾਓ ਅੰਦੋਲਨ ਦੇ ਸੂਬਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਨੇ ਕ੍ਰਮਵਾਰ ਬਾਲ ਜਿਨਸੀ ਸ਼ੋਸ਼ਣ ਬਾਰੇ ਜਾਗਰੂਕਤਾ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਭਰਪੂਰ ਸੈਸ਼ਨ ਆਯੋਜਿਤ ਕੀਤੇ।
ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਪੁਲਿਸ ਮੁਲਾਜ਼ਮ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮਾਸਟਰ ਟਰੇਨਰ ਵਜੋਂ ਸੇਵਾਵਾਂ ਨਿਭਾਉਣਗੇ, ਜੋ ਇਸ ਸਬੰਧੀ ਜਾਣਕਾਰੀ ਅਤੇ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਅਗਲੇ ਹਫ਼ਤੇ, ਇਹ ਮਾਸਟਰ ਟਰੇਨਰ ਸੂਬੇ ਭਰ ਵਿੱਚ 421 ਸ਼ਕਤੀ ਹੈਲਪ ਡੈਸਕਾਂ ‘ਤੇ ਤਾਇਨਾਤ 800 ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਪ੍ਰਦਾਨ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਮਹਿਲਾ ਮੁਲਾਜ਼ਮ ਆਪਣੇ ਸਬੰਧਤ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਨਗੇ। ਉਹਨਾਂ ਦੇ ਪ੍ਰਭਾਵ ਨੂੰ ਹੋਰ ਵਧਾਉਣ ਲਈ, ਬਾਲ ਜਿਨਸੀ ਸ਼ੋਸ਼ਣ ਬਾਰੇ ਅਧਿਐਨ ਸਮੱਗਰੀ ਪ੍ਰਦਾਨ ਕੀਤੀ ਗਈ ਹੈ ਜੋ ਸਕੂਲਾਂ ਵਿੱਚ ਵੰਡੀ ਜਾਵੇਗੀ।
ਜ਼ਿਕਰਯੋਗ ਹੈ ਕਿ ਇਹ ਪਹਿਲਕਦਮੀ ਸਿੱਖਿਅਤ ਅਤੇ ਸਸ਼ਕਤ ਕਾਨੂੰਨ ਲਾਗੂਕਰਨ ਅਧਿਕਾਰੀਆਂ ਰਾਹੀਂ ਬੱਚਿਆਂ ਲਈ ਸੁਰੱਖਿਅਤ ਮਾਹੌਲ ਸਿਰਜਣ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਜਾਗ੍ਰਿਤੀ ਪ੍ਰੋਗਰਾਮ ਨੂੰ ਸ਼ਕਤੀ ਹੈਲਪ ਡੈਸਕ ਮਹਿਲਾ ਮੁਲਾਜ਼ਮਾਂ ਵੱਲੋਂ 8 ਮਾਰਚ, 2024 ਤੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਾਗੂ ਕੀਤਾ ਜਾਵੇਗਾ।
Tags: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Share206Tweet129Share52

Related Posts

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਹਾਈਕੋਰਟ ਨੇ MLA ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਕੀਤੀ ਖਾਰਿਜ

ਨਵੰਬਰ 18, 2025

ਪੰਜਾਬ ਸਰਕਾਰ ਨੇ 2 IAS ਅਧਿਕਾਰੀਆਂ ਦੀਆਂ ਕੀਤੀਆਂ ਤੈਨਾਤੀਆਂ

ਨਵੰਬਰ 18, 2025

ਮਾਨ ਸਰਕਾਰ ਹੈ ਹਰ ਜੀਵ ਦੇ ਨਾਲ! ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਮਾਨ ਸਰਕਾਰ ਨੇ ਇਤਿਹਾਸਕ ਮੁਹਿੰਮ ਕੀਤੀ ਸ਼ੁਰੂ

ਨਵੰਬਰ 17, 2025
Load More

Recent News

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਚੋਟੀ ਦਾ ਨਕਸਲੀ ਕਮਾਂਡਰ ਹਿਦਮਾ ਮਾਰਿਆ ਗਿਆ, ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਨੂੰ ਸਫਲ ਕਾਰਵਾਈ ਲਈ ਵਧਾਈ ਦਿੱਤੀ

ਨਵੰਬਰ 18, 2025

ਹਾਈਕੋਰਟ ਨੇ MLA ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਕੀਤੀ ਖਾਰਿਜ

ਨਵੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.