ਐਤਵਾਰ, ਜਨਵਰੀ 18, 2026 01:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ

by Pro Punjab Tv
ਜਨਵਰੀ 18, 2026
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ ਯੁੱਧ ਨਸ਼ਿਆਂ ਵਿਰੁੱਧ’ ਦੇ 322ਵੇਂ ਦਿਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ – ’ਤੇ ਇੱਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ ।

ਇਹ ਤਲਾਸ਼ੀ ਅਭਿਆਨ (ਕਾਸੋ) ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ ਵਿੱਚ ਤਾਇਨਾਤ ਕੀਤਾ ਗਿਆ ਸੀ।

ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਦੇ 831 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੇ ਨਤੀਜੇ ਵਜੋਂ 227 ਡਰੱਗ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 200 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 745 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 550 ਗ੍ਰਾਮ ਗਾਂਜਾ, 4935 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਮੋਹਾਲੀ ਵਿੱਚ ਡਰੱਗ ਹੌਟਸਪੌਟਸ ’ਤੇ ਕੀਤੀ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਦੌਰੇ ’ਤੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 45,028 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 31,370 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1961 ਕਿਲੋ ਹੈਰੋਇਨ, 607 ਕਿਲੋ ਅਫੀਮ, 27.5 ਕੁਇੰਟਲ ਭੁੱਕੀ, 47.57 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 28 ਕਿਲੋਗ੍ਰਾਮ ਆਈ.ਸੀ.ਈ. ਅਤੇ 15.4 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ 45000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਪੰਜਾਬ ਪੁਲਿਸ ਨੇ ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 90,000 ਤੋਂ ਵੱਧ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਜਾਂ ਓਓਏਟੀ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਹੈ । ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸੇਫ਼ ਪੰਜਾਬ’ ਐਂਟੀ-ਡਰੱਗ ਵਟਸਐਪ ਚੈਟਬੋਟ – 97791-00200 – ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਆਮ ਲੋਕਾਂ ਦੇ ਸੁਝਾਵਾਂ ਤੋਂ ਬਾਅਦ 11,591 ਤੋਂ ਵੱਧ ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਹੋਰ ਲੋਕਾਂ ਨੂੰ ਸੇਫ਼ ਪੰਜਾਬ ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਕਿਹਾ ਤਾਂ ਜੋ ਨਾਗਰਿਕਾਂ ਦੀ ਪਛਾਣ ਗੁਪਤ ਰੱਖਦਿਆਂ ਉਨ੍ਹਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਨਸ਼ਿਆਂ ਅਤੇ ਨਸ਼ਾ ਕਾਰੋਬਾਰੀਆਂ ਨੂੰ ਨੱਥ ਪਾਈ ਜਾ ਸਕੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

Share197Tweet123Share49

Related Posts

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026
Load More

Recent News

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.